ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਸਣੇ ਕਈ ਮੁੱਦਿਆਂ ‘ਤੇ ਹੋਈ ਗੱਲਬਾਤ

ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਹੋਈ। ਇਸ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਨੇ ਕੀਤੀ। ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ ‘ਚ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਵਿਚ ਪੰਜਾਬ ਅਤੇ ਹਰਿਆਣਾ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮਸਲੇ ‘ਤੇ ਗੱਲਬਾਤ ਲਈ ਤਿਆਰ ਹਨ।
ਪਾਣੀ ਦੀ ਲੁੱਟ ਕਰਦੇ ਕਾਨੂੰਨ ਦਾ ਮਾਮਲਾ: ਦਫਾ 79 ਤੇ 80 ਨੂੰ ਕਦੇ ਵੀ ਚੈਲਿੰਜ ਨਹੀਂ ਕੀਤਾ ਪੰਜਾਬ ਨੇ (ਲੇਖ)

ਪੰਜਾਬ ਦੇ ਪਾਣੀਆਂ ਦੇ ਝਗੜੇ ਬਾਬਤ ਚਲੀ ਕਾਨੂੰਨੀ ਲੜਾਈ ਵਾਲੇ ਕਾਗਜ਼ਾਂ ਦੀ ਘੋਖ ਪੜਤਾਲ ‘ਚੋਂ ਦੋ ਹੈਰਾਨਕੁੰਨ ਹਵਾਲੇ ਦੇਖਣ ਨੂੰ ਮਿਲੇ ਨੇ ਕਿ ਇੱਕ ਤਾਂ ਪੁਆੜੇ ਦੀ ਜੜ੍ਹ ਦਫਾ 78 ਨੂੰ ਕੋਰਟ ਵਿੱਚ ਚੈਲਿੰਜ ਕਰਨ ਦਾ ਹੱਕ ਹੀ ਪੰਜਾਬ ਸਰਕਾਰ ਗੁਆਈ ਬੈਠੀ ਹੈ ਤੇ ਪੰਜਾਬ ਦੇ ਪਾਣੀ/ਬਿਜਲੀ ‘ਤੇ ਡਾਕਾ ਮਾਰਨ ਵਾਲੀ 78 ਦੇ ਨਾਲ ਲੱਗਦੀ ਦਫਾ 79 ਅਤੇ 80 ਨੂੰ ਪੰਜਾਬ ਨੇ ਕਦੇ ਕੋਰਟ ਵਿੱਚ ਚੈਲਿੰਜ ਹੀ ਨਹੀਂ ਕੀਤਾ। ਹਾਲਾਂਕਿ ਆਮ ਤੌਰ ‘ਤੇ ਇਹ ਪਰਚਾਰਿਆ ਅਤੇ ਮੰਨਿਆ ਗਿਆ ਹੈ ਕਿ ਪੰਜਾਬ ਦੀ ਬਾਦਲ ਸਰਕਾਰ ਨੇ 1979 ‘ਚ ਦਫਾ 78, 79, 80 ਨੂੰ ਚੈਲਿੰਜ ਕਰਨ ਖਾਤਰ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ ਜੋ ਕਿ ਦਰਬਾਰਾ ਸਿੰਘ ਦੀ ਕਾਂਗਰਸ ਸਰਕਾਰ ਨੇ 12 ਫਰਵਰੀ 1982 ਨੂੰ ਵਾਪਸ ਲੈ ਲਈ ਜੀਹਨੇ ਐਸ. ਵਾਈ. ਐੱਲ. ਦੀ ਪਟਾਈ ਲਈ ਰਾਹ ਪੱਧਰਾ ਕੀਤਾ। ਇਹਦੇ ਨਾਲ ਨਾਲ ਇੱਕ ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੇ ਜਿਥੇ ਉਕਤ ਤੱਥ ਲੋਕਾਂ ਤੋਂ ਲਕੋ ਕੇ ਤਾਂ ਰੱਖਿਆ ਹੀ ਬਲਕਿ ਇਹ ਕਹਿ ਕੇ ਦੋਵੇਂ ਮੁੱਖ ਮੰਤਰੀ ਪੰਜਾਬੀਆਂ ਨੂੰ ਗੁਮਰਾਹ ਵੀ ਕਰਦੇ ਰਹੇ ਕਿ ਅਸੀਂ ਇਨ੍ਹਾਂ ਤਿੰਨੇ ਧਾਰਾਵਾਂ ਨੂੰ ਚੈਲਿੰਜ ਕਰਾਂਗੇ ਜਾਂ ਚੈਲਿੰਜ ਕਰ ਦਿੱਤਾ ਹੈ ਵਗੈਰਾ-ਵਗੈਰਾ। ਹਾਲਾਂਕਿ ਇਹਨਾਂ ਦੋਵਾਂ ਮੁੱਖ ਮੰਤਰੀਆਂ ਦੀਆਂ ਬਿਆਨਬਾਜ਼ੀਆਂ ਤੋਂ ਬਹੁਤ ਪਹਿਲਾਂ ਸੁਪਰੀਮ ਕੋਰਟ ਨੇ ਬੜੇ ਸਪੱਸ਼ਟ ਹੁਕਮ ਵਿੱਚ ਆਖ ਦਿੱਤਾ ਸੀ ਕਿ ਪੰਜਾਬ ਕੋਲ ਦਫਾ 78 ਤੇ ਉਜਰ ਕਰਨ ਦਾ ਕੋਈ ਹੱਕ ਤੱਕ ਵੀ ਨਹੀਂ ਹੈ।
ਐਸ.ਵਾਈ.ਐਲ.: ਚੌਟਾਲਿਆਂ ਵੱਲੋਂ 10 ਜੁਲਾਈ ਨੂੰ ਪੰਜਾਬ ਦੀਆਂ ਸਰਕਾਰੀ ਗੱਡੀਆਂ ਰੋਕਣ ਦਾ ਐਲਾਨ

ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਚੌਟਾਲਿਆਂ ਦੀ ਪਾਰਟੀ ਇਨੈਲੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਉਤੇ ਦਬਾਅ ਪਾਉਣ ਵਾਸਤੇ ਆਉਂਦੀ 10 ਜੁਲਾਈ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰਿਆਣਾ ਵਿੱਚ ਰੋਕਿਆ ਜਾਵੇਗਾ। ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਨਾਲ ਖੜ੍ਹਨ ਦਾ ਇਸ਼ਾਰਾ ਕੀਤਾ ਕੇਂਦਰੀ ਮੰਤਰੀ ਵੈਂਕੱਈਆ ਨਾਇਡੂ ਨੇ

ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਸਤਲੁਜ ਯੁਮਨਾ ਲਿੰਕ ਨਹਿਰ ਦੇ ਮਾਮਲੇ ਨੂੰ ਸਿਆਸੀ ਤੌਰ ’ਤੇ ਹੱਲ ਨਹੀਂ ਕੀਤਾ ਜਾ ਸਕਦਾ ਹੈ। ਨਾਇਡੂ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦਿਵਾਉਣ ’ਚ ਮਦਦ ਜ਼ਰੂਰ ਕੀਤੀ ਜਾਵੇਗੀ। ਉਹ ਹਰਿਆਣਾ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸਕੀਮਾਂ ਬਾਰੇ ਮੁੱਖ ਮੰਤਰੀ ਸਮੇਤ ਦੂਜੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਚੰਡੀਗੜ੍ਹ ਆਏ ਸਨ।
ਭਾਰਤੀ ਸੁਪਰੀਮ ਕੋਰਟ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਬਜ਼ਿੱਦ; ਅਗਲੀ ਸੁਣਵਾਈ 28 ਮਾਰਚ ਨੂੰ

ਵੀਰਵਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸੁਨੇਹੇ ਵਿੱਚ ਕਿਹਾ ਕਿ ਉਹ ਐਸਵਾਈਐਲ ਦੀ ਉਸਾਰੀ ਬਾਰੇ ਆਪਣੇ ਫ਼ੈਸਲੇ ਨੂੰ ਲਾਗੂ ਕਰ ਕੇ ਹੀ ਰਹੇਗੀ।
ਪੰਜਾਬ ਕੋਲ ਵਾਧੂ ਪਾਣੀ ਨਹੀਂ, ਹਰਿਆਣਾ ਨੂੰ ਸ਼ਾਰਦਾ-ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ: ਫੂਲਕਾ

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜਾਰੀ ਬਿਆਨ ‘ਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ-ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।
ਭਗਵੰਤ ਮਾਨ ਨੇ ਕਿਹਾ; ਚੌਟਾਲਿਆਂ ਨੂੰ ਪਿਛਲੇ 10 ਸਾਲਾਂ ‘ਚ ਐਸਵਾਈਐਲ ਦੀ ਯਾਦ ਕਿਉਂ ਨਾ ਆਈ

ਐਸਵਾਈਐਲ ਦੇ ਮੁੱਦੇ ’ਤੇ ‘ਆਪ’ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨੈਲੋ ਅਤੇ ਬਾਦਲਾਂ ਦੀ ਮਿਲੀਭੁਗਤ ਜੱਗ ਜ਼ਾਹਰ ਹੋ ਗਈ ਹੈ। ਦਸ ਸਾਲ ਤੋਂ ਇਨੈਲੋ ਨੂੰ ਇਹ ਮੁੱਦਾ ਯਾਦ ਨਹੀਂ ਆਇਆ।
ਰਾਜਪੁਰਾ ਅਦਾਲਤ ਵਲੋਂ ਅਭੈ ਚੋਟਾਲਾ ਰਿਹਾਅ; ਕਿਹਾ; ਹੁਣ ਸੰਸਦ ਦਾ ਘਿਰਾਓ ਕੀਤਾ ਜਾਏਗਾ

ਐਸ.ਵਾਈ.ਐਲ ਨਹਿਰ ਪੁੱਟਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਇਨੈਲੋ ਆਗੂ ਅਭੈ ਚੋਟਾਲਾ ਸਮੇਤ ਪਾਰਟੀ ਦੇ 72 ਆਗੂਆਂ ਨੂੰ ਅੱਜ ਰਾਜਪੁਰਾ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ।
ਭਗਵੰਤ ਮਾਨ ਨੇ ਚੌਟਾਲ਼ਿਆਂ ਨੂੰ ਪੁੱਛਿਆ ਕਿ ਬਾਦਲ ਦੇ ਰਾਜ ਦੌਰਾਨ ਪਾਣੀਆਂ ਦਾ ਮੁੱਦਾ ਕਿਉਂ ਨਾ ਚੁੱਕਿਆ

ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਬਾਦਲਾਂ ਅਤੇ ਚੌਟਾਲਿਆਂ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਉਹ ਕੇਵਲ ਸਿਆਸੀ ਹਿਤਾਂ ਲਈ ਸਤਲੁਜ-ਯਮੁਨਾ ਸੰਪਰਕ (ਐੱਸ.ਵਾਈ.ਐੱਲ.) ਨਹਿਰ ਦਾ ਮੁੱਦਾ ਚੁੱਕ ਕੇ ਕਾਨੂੰਨ ਤੇ ਵਿਵਸਥਾ ਦੀ ਸਮੱਸਿਆ ਪੈਦਾ ਕਰ ਰਹੇ ਹਨ।
‘ਇਕ ਬੂੰਦ ਪਾਣੀ ਨਾ ਦੇਣ’ ਦੇ ਬਿਆਨ ਵਾਲਿਆਂ ਨੂੰ ਆਪਣੀ ਧਰਤੀ ’ਤੇ ਕਦਮ ਨਹੀਂ ਰੱਖਣ ਦਿਆਂਗੇ: ਚੌਟਾਲਾ

ਐਸਵਾਈਐਲ ਨਹਿਰ ਦੀ ਮੁੜ ਪੁਟਾਈ ਕਰਨ ਦੇ ਐਲਾਨ ਤਹਿਤ ਕੱਲ੍ਹ 23 ਫਰਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ਵਿਚ ਦਾਖ਼ਲ ਹੋਏ ਇਨੈਲੋ ਆਗੂ ਅਤੇ ਬਾਦਲ ਪਰਿਵਾਰ ਦੇ ਨਜ਼ੀਦੀਕੀ ਦੋਸਤ ਅਭੈ ਚੌਟਾਲਾ ਸਮੇਤ ਸੌ ਦੇ ਕਰੀਬ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਪਟਿਆਲ਼ਾ ਪੁਲਿਸ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿਚ ਇਨੈਲੋ ਦੇ ਦੋ ਐਮਪੀ, ਦਰਜਨ ਭਰ ਵਿਧਾਇਕਾਂ ਸਮੇਤ ਕੁੱਲ 73 ਜਣੇ ਸ਼ਾਮਲ ਹਨ।
