ਚੰਡੀਗੜ੍ਹ, 5 ਸਤੰਬਰ : ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ’ਚ ਬਾਹਰਲੇ ਸੂਬਿਆਂ ਤੋਂ ਆ ਰਹੀ ਲੇਬਰ ਦੀ ਰਜਿਸਟ੍ਰੇਸ਼ਨ ਸਖ਼ਤੀ ਨਾਲ ਲਾਜ਼ਮੀ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲੇਬਰ ਦੀ ਲੋੜ ਹੈ ਪਰ ਅਸੀਂ ਆਪਣੀ ਧਰਤੀ ’ਤੇ ਸਾਂਤੀ ਅਤੇ ਰਾਜ ਦੀ ਆਰਥਿਕ ਹਾਲਤ ਤੋਂ ਵੀ ਚਿੰਤਤ
ਹੁਸ਼ਿਆਰਪੁਰ, (6 ਅਪ੍ਰੈਲ, 2012): ਦਲ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਪੰਥਕ ਆਗੂਆਂ ਭਾਈ ਮੋਹਕਮ ਸਿੰਘ, ਭਾਈ ਦਲਜੀਤ ਸਿੰਘ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰਨਾਂ ਦੀ ਨਜ਼ਰਬੰਦੀ ਨੂੰ ਜਾਣ ਬੁਝ ਕੇ ਲਮਕਾਉਣ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਪ੍ਰਸ਼ਾਸਨ ਇਨ੍ਹਾਂ ਆਗੂਆਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਇੱਕ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੇ 7 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 'ਚ ਸ਼ਾਮਿਲ ਹੋਣ ਤੋਂ ਰੋਕਣ ਲਈ ਜੇਲ੍ਹ 'ਚ ਡੱਕਿਆ ਹੋਇਆ ਹੈ, ਜੋ ਕਿ ਇਨ੍ਹਾਂ ਆਗੂਆਂ ਦੇ ਬੁਨਿਆਦੀ ਹੱਕਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ਼ਹੀਦ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿਖੇ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ।
ਫ਼ਤਹਿਗੜ੍ਹ ਸਾਹਿਬ (28 ਮਾਰਚ, 2012): ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਮਾਨ ਦਲ ਦੇ ਨੌਜਵਾਨ ਆਗੂ ਸ. ਰਣਦੇਵ ਸਿੰਘ ਦੇਬੀ ਅਤੇ 7-8 ਦੇ ਕਰੀਬ ਹੋਰ ਨੌਜਵਾਨਾਂ ਨੂੰ ਗੁਰੁਦਆਰਾ ਫ਼ਤਹਿਗੜ੍ਹ ਸਾਹਿਬ ਨੇੜਿਉਂ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀਆਂ ਤਸਵੀਰਾਂ ਵਾਲੇ ਪੋਸਟਰ ਲਗਾਉਣ ਦੇ ‘ਦੋਸ਼’ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਲ਼ੁਧਿਆਣਾ 9 ਫਰਵਰੀ, 2011 (ਸਿੱਖ ਸਿਆਸਤ): ਅਕਾਲੀ ਦਲ ਪੰਚ ਪਰਧਾਨੀ ਦੀ ਜਨਰਲ ਕੌਂਸਲ ਦੀ ਮੀਟਿੰਗ ਪਾਰਟੀ ਦੇ ਕੌਮੀ ਪੰਚ ਤੇ ਸ਼ਰੋਮਣੀ ਕਮੇਟੀ ਮੈਂਬਰ ਭਾਈ ਕੁਲਵੀਰ ਸਿੰਘ ਬੜਾ ਪਿੰਡ ਦੀ ਅਗਵਾਈ ਵਿਚ ਹੋਈ।ਇਸ ਮੀਟਿੰਗ ਵਿਚ ਗੁਰੂ ਗਰੰਥ ਸਾਹਿਬ ਯੁਨੀਵਰਸਿਟੀ ਦੇ ਉਪ-ਕੁਲਪਤੀ ਜਸਵੀਰ ਆਹਲੂਵਾਲੀਏ ਦੀ ਮੁੜ ਨਿਯੁਕਤੀ ਦੇ ਮੁੱਦੇ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨਾਲ ਸਬੰਧਤ ਹੋਰ ਮੁੱਦਿਆਂ ਉੱਤੇ ਵੀ ਗੰਭੀਰ ਵਿਚਾਰਾਂ ਕੀਤੀਆਂ ਗਈਆਂ।
ਫਤਹਿਗੜ੍ਹ ਸਾਹਿਬ, ਪੰਜਾਬ (27 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਕੌਮੀ ਪੰਚ ਭਾਈ ਕੁਲਬੀਰ ਸਿੰਘ ਬੜਾਪਿੰਡ ਨੇ ਕਿਹਾ ਹੈ ਕਿ ਸਿੱਖਾਂ ਦੀਆਂ ਮੰਗਾਂ ਵੋਟ ਪਰਚੀ ਰਾਹੀਂ ਹੱਲ ਨਹੀਂ ਹੋ ਸਕਦੀਆਂ। ਇਸ ਤੋਂ ਇਲਾਵਾ ਉਨ੍ਹਾਂ ਵੋਟਾਂ ਵਿੱਚ ਮੱਦਦ ਬਾਰੇ ਬਿਆਨ ਦੇਣ ਵਾਲੇ ਜਿਲ੍ਹਾ ਆਹੁਦੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ।
ਚੰਡੀਗੜ੍ਹ (4 ਜਨਵਰੀ, 2012 - ਗੁਰਪ੍ਰੀਤ ਸਿੰਘ ਮਹਿਕ): ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੋਧਣ ਵਾਲੇ ਭਾਈ ਬੇਅੰਤ ਸਿੰਘ ਦੇ ਪੁੱਤਰ ਸ: ਸਰਬਜੀਤ ਸਿੰਘ ਨੇ ਬੱਸੀ ਪਠਾਣਾ ਰਾਖਵੇਂ ਹਲਕੇ ਤੋ ਚੌਣ ਲੜਣ ਦਾ ਫੈਸਲਾ ਕੀਤਾ ਹੈ। ਇਸ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਸ: ਸਰਬਜੀਤ ਸਿੰਘ (32) ਨੇ ਦੱਸਿਆ ਕਿ ਉਨ੍ਹਾਂ ਬੱਸੀ ਪਠਾਣਾਂ ਰਾਖਵੇਂ ਹਲਕੇ ਤੋ ਅਗਾਮੀ ਵਿਧਾਨ ਸਭਾ ਚੌਣਾਂ ਲੜਣ ਦਾ ਮਨ ਬਣਾਇਆ ਹੈ।
ਫ਼ਤਹਿਗੜ੍ਹ ਸਾਹਿਬ (27 ਦਸੰਬਰ, 2011): ਪੰਥਕ ਸੇਵਾ ਲਹਿਰ (ਬਾਬਾ ਬਲਜੀਤ ਸਿੰਘ ਦਾਦੂਵਾਲ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. ਦਵਿੰਦਰਪਾਲ ਸਿੰਘ ਭੁਲੱਰ ਤੇ ਹੋਰਨਾਂ ਬੇਦੋਸ਼ੇ ਨਜ਼ਰਬੰਦ ਸਿੱਖਾਂ ਦੀ ਰਿਹਾਈ, ਸਾਕਾ ਨੀਲਾ ਤਾਰਾ ਦੀ ਯਾਦਗਾਰ ਦੀ ਉਸਾਰੀ ਅਤੇ ਅਨੰਦ ਮੈਰਿਜ਼ ਐਕਟ ਦੇ ਮੁੱਦਿਆਂ ਦੇ ਹੱਲ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ।
ਫ਼ਤਹਿਗੜ੍ਹ ਸਾਹਿਬ (26 ਦਸੰਬਰ, 2011): ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿਦੁਆਰ ਦੀ ਜੱਦੀ ਜਗ੍ਹਾ ਤੇ ਮੁੜ ਉਸਾਰੀ ਵਾਸਤੇ ਅੱਜ ਪੰਥਕ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜਣ ਦੇ ਤੈਅ ਪ੍ਰੋਗਰਾਮ ਅਨੁਸਾਰ ਇੱਥੇ ਵੀ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਆਗੂਆਂ ਨੇ ਮੁੱਖ ਮੰਤਰੀ ਲਈ ਇੱਕ ਮੰਗ ਪੱਤਰ ਸ੍ਰੀ ਯਸਵੀਰ ਮਹਾਜਨ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਸੌਂਪਿਆ।
ਫ਼ਤਹਿਗੜ੍ਹ ਸਾਹਿਬ (20 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਹੈ ਕਿ ‘ਸਹਿਜਧਾਰੀਆਂ’ ਨੂੰ ਗੁਰਦੁਆਰਾ ਚੋਣਾਂ ਦਾ ਹੱਕ ਦੇਣ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ‘ਸਿੱਖ ਲੀਡਰਸ਼ਿਪ’ ਦੀ ਗੈਰ ਜਿੰਮੇਵਾਰੀ ਅਤੇ ਨਲਾਇਕੀ ਨੂੰ ਜਗ ਜ਼ਾਹਰ ਕਰਦਾ ਹੈ।
ਫ਼ਤਹਿਗੜ੍ਹ ਸਾਹਿਬ (3 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਪ੍ਰਜ਼ੀਡੀਅਮ ਮੈਂਬਰ ਦਇਆ ਸਿੰਘ ਕੱਕੜ ਅਤੇ ਜਥੇਬੰਦਕ ਸਕੱਤਰ ...
Next Page »