Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ

ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ

'ਤਿੰਨ ਜੂਨ ਤੋਂ ਲੈ ਕੇ ਛੇ ਜੂਨ ਤੱਕ ਲਗਾਤਾਰ ਤਿੰਨ ਦਿਨ ਤੇ ਤਿੰਨ ਰਾਤਾਂ ਜੁਝਾਰੂ ਸਿਘਾਂ ਵਲੋਂ ਫੌਜ ਦੇ ਕਹਿਰੀ ਹਮਲਿਆਂ ਨੂੰ ਪਛਾੜ ਕੇ ਰੱਖਿਆ ਗਿਆ। ਸੈਂਕੜੇ ਕਮਾਂਡੋਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ ਪਰਕਰਮਾ ਉਨ੍ਹਾਂ ਲਈ ਕਤਲਗਾਹ ਸਾਬਤ ਹੋਈ। ਅਖ਼ੀਰ ਛਿਥੇ ਪਏ ਫੌਜੀ ਕਮਾਂਡਰਾਂ ਵਲੋਂ ਛੇ ਜੂਨ ਦੀ ਸਵੇਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਅਤੇ ਗੋਲੇ ਮਾਰ ਮਾਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਹੁਣ ਸਿਰਫ਼ ਸੰਤ ਭਿੰਡਰਾਂਵਾਲਿਆਂ ਕੋਲ ਗਿਣਤੀ ਦੇ ਜੁਝਾਰੂ ਹੀ ਰਹਿ ਗਏ ਸਨ, ਉਹ ਵੀ ਲਗਭਗ ਜ਼ਖ਼ਮੀ ਹਾਲਤ ਵਿਚ। ਅੰਤ ਇਨ੍ਹਾਂ ਜੁਝਾਰੂਆਂ ਵਲੋਂ ਅਰਦਾਸਾ ਸੋਧ ਕੇ ਭਾਰਤੀ ਫੌਜ ਨਾਲ ਨੰਗੇ ਧੜ ਲੜਨ ਦਾ ਫੈਸਲਾ ਕੀਤਾ ਗਿਆ। [.....]
ਜੂਨ 1984 ਵਿਚ ਸ਼ਹੀਦਾਂ ਦੇ ਸਿਰਤਾਜ਼ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਉਪਰ ਭਾਰਤ ਦੀ ਬ੍ਰਾਹਮਣਵਾਦੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਉਪਰ ਕੀਤਾ ਗਿਆ ਇਨਕਲਾਬੀ ਹਮਲਾ ਵੀਹਵੀਂ ਸਦੀ ਵਿਚ ਲੜੀਆਂ ਗਈਆਂ ਦੁਨੀਆਂ ਦੀਆਂ ਅਣਸਾਂਵੀਆਂ (Unmatched) ਜੰਗਾਂ ਵਿਚੋਂ ਇਕੋ ਇਕ ਸੀ। ਜੰਗੀ ਰਣਨੀਤੀ ਦੇ ਮਾਹਰ ਜੇ ਐਫ਼ ਫੁੱਲਰ ਦੀ ਪੁਸਤਕ ਪੱਛਮੀ ਦੁਨੀਆਂ ਦੇ ਨਿਰਣੈਜਨਕ ਜੰਗ’ ਦੇ ਅਧਿਐਨ ਉਪਰੰਤ ਵੀ ਅਜਿਹੀ ਕਿਸੇ ਜੰਗ ਦੀ ਕੋਈ ਮਿਸਾਲ ਨਹੀਂ ਮਿਲਦੀ ਜੋ ਦੋ ਅਣਸਾਂਵੀਆਂ ਜੰਗਾਂ ਸਿੱਖਾਂ ਵਲੋਂ ਲੜੀਆਂ ਗਈਆਂ ਸਨ। ਇਕ ਅਠਾਰਵੀਂ ਸਦੀ ਵਿਚ 21 ਦਸੰਬਰ 1704 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਅਗਵਾਈ ਵਿਚ ਚਮਕੌਰ ਦੀ ਕੱਚੀ ਗੜ੍ਹੀ ਵਿਚ ਲੜੀ ਗਈ ਸੀ ਤੇ ਦੂਜੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਅਗਵਾਈ ਹੇਠ 3 ਜੂਨ ਤੋਂ 6 ਜੂਨ ਤੱਕ ਸ੍ਰੀ ਦਰਬਾਰ ਸਾਹਿਬ ਦੀ ਹਦੂਦ ਵਿਚ ਭਾਰਤ ਦੀ ਅਤਿ ਆਧੁਨਿਕ ਫੌਜ ਨਾਲ ਲੜੀ ਗਈ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।