1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ "ਭਾਰਤ ਰਤਨ" ਦਾ ਸਰਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਸਦੇ ਕੀਤੇ ਜ਼ਰਮਾਂ ਲਈ ਜੇਲ੍ਹ ਵਿੱਚ ਭੇਜਣ ਦਾ ਸਵਾਗਤ ਕਰਦੇ ਹੋਏ ਦਲ ਖਾਲਸਾ ਨੇ ਕਿਹਾ ਕਿ ਇਨਸਾਫ ਲਈ ਲੜਾਈ ਤਦ ਤਕ ਜਾਰੀ ਰਹੇਗੀ ਜਦ ਤਕ ਸਾਰੇ ਕਾਤਲ ਜੇਲਾਂ ਪਿਛੇ ਨਹੀਂ ਸੁੱਟ ਦਿਤੇ ਜਾਂਦੇ।
ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੇ ਭਾਰਤੀ ਸਿਆਸਤਦਾਨਾਂ ਵਿਚੋਂ ਇਕ- ਸੱਜਣ ਕੁਮਾਰ ਅੱਜ ਜੇਲ੍ਹ ਦੀਆਂ ਸੀਖਾਂ ਪਿੱਛੇ ਪਹੁੰਚਿਆ।
1984 ਦੀ ਸਿੱਖ ਨਸਲਕੁਸ਼ੀ ਦੇ ਸਜਾਯਾਫਤਾ ਦੋਸ਼ੀ ਮਹਿੰਦਰ ਯਾਦਵ ਅਤੇ ਕ੍ਰਿਸ਼ਨ ਖੋਖਰ ਨੇ ਅੱਜ ਦਿੱਲੀ ਦੀ ਇਕ ਅਦਾਲਤ ਅੱਗੇ ਆਤਮ ਸਮਰਪਣ ਕਰ ਦਿੱਤਾ। ਇਹਨਾਂ ਦੋਵਾਂ ਤੇ ਸੱਜਣ ਕੁਮਾਰ ਸਮੇਤ ਤਿੰਨ ਹੋਰਨਾਂ ਨੂੰ ਨਵੰਬਰ 1984 ਦੀ ਨਸਲਕੁਸ਼ੀ ਦੌਰਾਨ ਵਾਪਰੇ ਕਤਲੇਆਮ ਦੇ ਇਕ ਮਾਮਲੇ ਚ ਸਜਾ ਦਾ ਫੈਸਲਾ ਦਿੱਲੀ ਦੀ ਉੱਚ ਅਦਾਲਤ ਵਲੋਂ ਬੀਤੇ ਦਿਨੀਂ ਸੁਣਾਇਆ ਗਿਆ ਸੀ।
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਵੈਬਸਾਈਟ ਉੱਤੇ ਇਹ ਸੁਨੇਹਾ ਲਾਇਆ ਗਿਆ ਹੈ ਕਿ ਜੇਕਰ ਕਿਸੇ ਕੋਲ ਇਹਨਾਂ ਕੇਸਾਂ ਨਾਲ ਸੰਬੰਧਤ ਕੋਈ ਜਾਣਕਾਰੀ ਹੈ ਤਾਂ ਉਹ 2 ਹਫਤਿਆਂ ਦੇ ਅੰਦਰ-ਅੰਦਰ ਉਸ ਨੂੰ ਲਿਖਤੀ ਰੂਪ ਵਿਚ ਇਸ ਪਤੇ ਉੱਤੇ ਭੇਜ ਸਕਦੇ ਹਨ - ਖਾਸ ਜਾਂਚ ਦਲ, ਕਮਰਾ ਨੰ.26. ਦੋ ਮੰਜਲੀ ਇਮਾਰਤ, ਜੈਸਲਮੇਰ ਹਾਊਸ, 26, ਮਨਸਿੰਘ ਰੋਡ, ਨਵੀਂ ਦਿੱਲੀ -110011. ਇਹ ਸੂਚਨਾ 26 ਦਸੰਬਰ ਨੂੰ ਜਾਰੀ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ ਨੇ 94 ਮੁਲਜਮਾਂ ਵਿੱਚੋਂ 5 ਨੂੰ ਬਰੀ ਕਰ ਦਿੱਤਾ ਸੀ ਜਿਸ ਵਿੱਚੋਂ ਤਕਰੀਬਨ 16 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 3 ਜਣੇ ਭਗੌੜੇ ਦੱਸੇ ਜਾ ਰਹੇ ਹਨ।
ਜਿਕਰਯੋਗ ਹੈ ਕਿ ਇਹਨਾਂ ਦੋਸ਼ੀਆਂ ਵਿਰੁੱਧ 1993 ਵਿੱਚ ਵੀ ਕੇਸ ਚੱਲਿਆ ਸੀ ਜੋ ਕਿ 1994 ਵਿੱਚ ਬੰਦ ਕਰ ਦਿੱਤਾ ਗਿਆ ਸੀ, ਸਾਲ 2016 ਤੋਂ ਇਹ ਕੇਸ ਮੁੜ ਅਦਾਲਤ ਵਿੱਚ ਚਲਾਇਆ ਗਿਆ।
ਇਸ ਵੇਲੇ ਸੱਤਾ ਵਿਚੋਂ ਬਾਹਰ ਹੋਏ ਅਤੇ ਸਿੱਖ ਸਰੋਕਾਰਾਂ ਨੂੰ ਅੱਵਲ ਰੱਖਣ ਵਾਲੇ ਸਿੱਖਾਂ ਵਿੱਚ ਆਪਣਾ ਅਧਾਰ ਗਵਾ ਚੁੱਕੇ ਸ਼੍ਰੋਮਣੀ ਆਕਲੀ ਦਲ (ਬਾਦਲ) ਨੂੰ ਹੁਣ ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੀ ਯਾਦ ਆਈ ਹੈ।
« Previous Page — Next Page »