Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਸਿਮਰਤ ਕੌਰ ਬਾਦਲ (Harsimrat Kaur Badal)

ਹਰਸਿਮਰਤ ਕੌਰ ਬਾਦਲ (Harsimrat Kaur Badal)

ਸ਼੍ਰੋਮਣੀ ਕਮੇਟੀ ਨੇ ਉਮੀਦ ਜਤਾਈ ਹੈ ਕਿ 5 ਅਗਸਤ ਨੂੰ ਜੀਐਸਟੀ ਕੌਂਸਲ ਦੀ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਗੁਰਦੁਆਰਿਆਂ ਸਮੇਤ ਸਮੂਹ ਧਰਮ ਅਸਥਾਨਾਂ ਨੂੰ ਜੀਐਸਟੀ ਟੈਕਸ ਤੋਂ ਰਾਹਤ ਮਿਲ ਸਕਦੀ ਹੈ।

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਸੇਵਾ ਲਈ ਖਰੀਦੀ ਜਾਂਦੀ ਰਸਦ ਨੂੰ ਜੀਐਸਟੀ ਐਕਟ ਤੋਂ ਛੋਟ ਦਿੱਤੀ ਜਾਵੇ। ਪ੍ਰੈਸ ਬਿਆਨ ਜਾਰੀ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਸਬੰਧੀ ਚੁੱਪੀ ਵੱਟ ਲਈ ਹੈ।
ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਲਈ ਸਾਨੂੰ ਬਦਨਾਮ ਕਰਨ ਵਾਲੇ ਕੈਪਟਨ ਹੁਣ ਮੇਰੇ ਪਰਿਵਾਰ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੇ।
ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਖਾਲਿਸਤਾਨੀਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਖ਼ਾਤਰ ‘ਆਪ’ ਨੂੰ ਫੰਡ ਭੇਜੇ ਜਾ ਰਹੇ ਰਹੇ ਹਨ। ਉਨ੍ਹਾਂ ਕਿਹਾ ਕਿ ਕੱਟੜ ਧਿਰਾਂ ਤੇ ‘ਆਪ’ ਵੱਲੋਂ ਗੁਪਤ ਰਣਨੀਤੀ ਘੜੀ ਗਈ ਹੈ, ਜਿਸ ਵਿੱਚ ਅਕਾਲੀ ਉਮੀਦਵਾਰਾਂ ’ਤੇ ਹਮਲੇ ਕਰਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ’ਤੇ ਹਮਲਾ ਕਰਾਉਣਾ ਵੀ ‘ਆਪ’ ਤੇ ਗਰਮਖਿਆਲੀ ਧਿਰਾਂ ਦੀ ਅਗਾਊਂ ਯੋਜਨਾ ਦਾ ਹਿੱਸਾ ਸੀ। ਉਨ੍ਹਾਂ ਆਖਿਆ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਅਤੇ ਜਰਨੈਲ ਸਿੰਘ ਇਨ੍ਹਾਂ ਗਰਮਖਿਆਲੀ ਧਿਰਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ 12 ਜਨਵਰੀ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਤੇ ਕਾਂਗਰਸੀ ਆਗੂ ਮਨਪ੍ਰੀਤ ਬਾਦਲ ਸਮੇਤ 25 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ।
ਜਲਾਲਾਬਾਦ ਵਿਖੇ ਸੁਖਬੀਰ ਬਾਦਲ ਦੇ ਕਾਫਲੇ ਉਪਰ ਹਮਲਾ ਹੋਣ ਦੀ ਘਟਨਾ ਸਬੰਧੀ ਚਰਚਾ ਨਿਰਮੂਲ ਹੈ। ਇਹ ਹਮਲਾ ਬਾਦਲ ਦੇ ਕਾਫਲੇ ਉਪਰ ਨਹੀਂ ਹੋਇਆ ਸਗੋਂ ਦੋ ਧੜਿਆਂ ਦੀ ਆਪਸੀ ਖਹਿਬਾਜ਼ੀ ਦੀ ਘਟਨਾ ਸੀ। ਇਹ ਦਾਅਵਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁਕਤਸਰ ਦੇ ਅਕਾਲੀ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ‘ਚ ਪ੍ਰਚਾਰ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਮ ਆਦਮੀ ਪਾਰਟੀ’ ਦੇ ਬੁਲਾਰੇ ਅਤੇ ਐਮ. ਪੀ. ਭਗਵੰਤ ਮਾਨ ਵੱਲੋਂ ਸ਼ਰੇਆਮ ਲੋਕਾਂ ਨੂੰ ਪੱਥਰਬਾਜ਼ੀ ਲਈ ਭੜਕਾਇਆ ਜਾ ਰਿਹਾ ਜੋ ਕਿ ਬਹੁਤ ਹੀ ਨਿੰਦਣਯੋਗ ਤੇ ਚਿੰਤਾਜਨਕ ਗੱਲ ਹੈ।
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਲੁਧਿਆਣਾ ਵਿਖੇ ਕਿਹਾ ਕਿ ਲੰਬੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਭਾਵੇਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਚੋਣ ਲੜ ਲੈਣ, ਉਸਦੀ ਜ਼ਮਾਨਤ ਲਾਜ਼ਮੀ ਜ਼ਬਤ ਹੋਵੇਗੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਰਬਾਰ ਸਾਹਿਬ ਆਮਦ ਮੌਕੇ ਸਿੱਖ ਸ਼ਰਧਾਲੂਆਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਗਿਆ, ਨਾਲ ਹੀ ਦਰਬਾਰ ਸਾਹਿਬ ਵਿੱਚ ਫੋਟੋ ਖਿੱਚਣ ਦੀ ਮਨਾਹੀ ਦੀ ਰੀਤ ਨੂੰ ਤੋੜਿਆ ਗਿਆ, ਸਿੱਖ ਮਰਿਆਦਾ ਦੇ ਉਲਟ ਬਾਦਲ ਪਰਿਵਾਰ ਵਲੋਂ ਰੱਜ ਕੇ ਚਮਚਾਗਿਰੀ ਕੀਤੀ ਗਈ। ਇਹ ਸੱਭ ਕੁੱਝ ਪੰਜਾਬ 'ਤੇ ਹਕੂਮਤ ਕਰ ਰਹੇ ਬਾਦਲ ਪਰਿਵਾਰ ਦੇ ਹੁਕਮਾਂ 'ਤੇ ਕੀਤਾ ਗਿਆ, ਜਿਸਦਾ ਖਮਿਆਜ਼ਾ ਉਸ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਤੇ ਅਕਾਲ ਪੁਰਖ ਦੀ ਦਰਗਾਹ ਵਿੱਚ ਹਰ ਹਾਲਤ ਵਿੱਚ ਭੁਗਤਣਾ ਪਵੇਗਾ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਐਸਵਾਈਐਲ ਦੇ ਮਾਮਲੇ ਉਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਲੋਕਾਂ ਨੂੰ ਸਿਰਫ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।