Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਸਿਮਰਤ ਕੌਰ ਬਾਦਲ (Harsimrat Kaur Badal)

ਹਰਸਿਮਰਤ ਕੌਰ ਬਾਦਲ (Harsimrat Kaur Badal)

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ 12 ਹੋਰ ਅਤਿ ਵਿਸ਼ੇਸ਼ ਵਿਅਕਤੀਆਂ ਨੂੰ ਦਿੱਤੀਆਂ ਜਾਣੀਆਂ ਲੈਂਡ ਕਰੂਜ਼ਰ ਗੱਡੀਆਂ ਵਿਚੋਂ ਇਕ ਬੁਲੇਟ ਪਰੂਫਿੰਗ ਮਗਰੋਂ ਟੈਸਟਿੰਗ ਲਈ ਤਿਆਰ ਹੋ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 14 ਲੈਂਡ ਕਰੂਜ਼ਰ ਗੱਡੀਆਂ ਦੀ ਬੁਲੇਟ ਪਰੂਫਿੰਗ ਕੀਤੀ ਜਾਣੀ ਹੈ ਜਿਨ੍ਹਾਂ ਵਿਚੋਂ ਇੱਕ ਅੱਜ ਟੈਸਟਿੰਗ ਲਈ ਤਿਆਰ ਹੋਣ ਮਗਰੋਂ ਉੱਚ ਤਕਨੀਕੀ ਜਾਂਚ ਲਈ ਡੀ.ਆਰ.ਡੀ.ਓ ਅਹਿਮਦ ਨਗਰ ਰਵਾਨਾ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਨੇ ਜਲੰਧਰ 'ਚ ਇਕ ਬੀਬੀ 'ਤੇ ਤੇਜਾਬ ਨਾਲ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। 'ਆਪ' ਦੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਨਿੱਘਰ ਚੁਕੀ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਹਰ ਪੱਖ ਤੋਂ ਨਾਕਾਮ ਸਾਬਤ ਹੋ ਰਹੀ ਹੈ।
ਆਰ.ਟੀ.ਆਈ. ਤਹਿਤ ਪ੍ਰਾਪਤ ਵੇਰਵਿਆਂ ਅਨੁਸਾਰ ਸੰਸਦ ਮੈਂਬਰਾਂ ਨੇ ਪੰਜਾਬ ਵਿੱਚ ਸ਼ਮਸ਼ਾਨਘਾਟਾਂ ’ਤੇ ਕਰੋੜਾਂ ਰੁਪਏ ਖਰਚੇ ਹਨ, ਪਰ ਸਿਹਤ ਸਹੂਲਤਾਂ ਲਈ ਫੰਡ ਦੇਣ ਤੋਂ ਹੱਥ ਘੁੱਟ ਲਏ ਹਨ। ਭਾਵੇਂ ਸਿਆਸੀ ਧਿਰਾਂ ਵਿੱਚ ਲੱਖ ਵਖਰੇਵੇਂ ਹੋਣ, ਪਰ ਸਾਰਿਆਂ ਨੇ ਸ਼ਮਸ਼ਾਨਘਾਟਾਂ ਨੂੰ ਸੰਵਾਰਨ ਲਈ ਗਰਾਂਟਾਂ ਦੀ ਝੜੀ ਲਾ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।
ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੇ ਸਮੱਰਥਨ ਦੀ ਹਿੰਮਤ ਕਿਉਂ ਨਹੀਂ ਦਿਖਾਈ ਜਦਕਿ ਉਸਦੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਲਿਆਂਦੇ ਬਿਲ ਦਾ ਸਮੱਰਥਨ ਕੀਤਾ ਹੈ ਅਤੇ ਨਹਿਰ ਨਾ ਬਣਨ ਦੇ ਹੱਕ ਵਿਚ ਹੈ।
ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਪਰ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਅਸਤੀਫੇ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ(ਆਪ) ਦੇ ਸੀਨੀਅਰ ਆਗੂ ਸੀਡੀ ਸਿੰਘ ਕੰਬੋਜ ਨੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਤਲੁਜ ਯਮਨਾ ਲਿੰਕ (ਐਸਵਾਈਐਲ) ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ ਹੈ।
ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸਟਰ) ਤੱਕ ਦੇ 3080.47 ਕਿਲੋਮੀਟਰ ਲੰਬੇ ਮਾਰਗ ਵਿੱਚੋਂ 880 ਕਿਲੋਮੀਟਰ ਲੰਮੇ ਰਸਤੇ ਨੂੰ ਕੌਮੀ ਰਾਜ ਮਾਰਗ ਵਜੋਂ ਮਨਜ਼ੂਰੀ ਦਿੱਤੀ ਤੇ ਬਾਕੀ ਦੇ ਰਸਤੇ ਨੂੰ ਵੀ ਮਨਜ਼ੂਰੀ ਦਾ ਭਰੋਸਾ ਦਿੱਤਾ ।
ਦਿੱਲੀ ਸਿੱਲ਼ ਕਤਲੇਆਮ ਦੇ ਕੇਸਾਂ ਦੀ ਲੰਮੇ ਸਮੇਂ ਤੋਂ ਪੈਰਵੀ ਕਰਦੇ ਆ ਰਹੇ ਪ੍ਰਸਿੱਧ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਐਲਾਨ ਕੀਤਾ ਕਿ ਉਹ ਬਠਿੰਡਾ ਤੋਂ ਬਾਦਲ ਦਲ ਦੀ ਐੱਮਪੀ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਖਿਲਾਫ ਮਾਣਹਾਨੀ ਦਾ ਕੇਸ ਦਰਜ਼ ਕਰਵਾਉਣਗੇ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸ ਲੜ ਰਹੇ ਪ੍ਰਸਿੱਧ ਵਕੀਲ ਐਚ. ਐਸ. ਫੂਲਕਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ 'ਚ ਆਉਂਦਿਆਂ ਹੀ ਉਹ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ ।ਪਰ ਇਸਦੇ ਉਲਟ 1984 'ਚ ਹੋਏ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਜਗਦੀਸ਼ ਟਾਇਟਲਰ ਵਿਰੁੱਧ ਪੁਖਤਾ ਸਬੂਤਾਂ ਦੇ ਬਾਵਜੂਦ ਉਸ ਨੂੰ ਬੇਕਸੂਰ ਕਰਾਰ ਦੇ ਕੇ ਇਸ ਮਾਮਲੇ ਨੂੰ ਬੰਦ ਕਰਵਾਉਣ ਲਈ ਅਦਾਲਤ ਵਿੱਚ ਰਿਪੋਰਟ ਦਾਖਲ ਕਰਨ ਵਾਲੀ ਐਨ. ਡੀ. ਏ. ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਤੁਰੰਤ ਅਸਤੀਫਾ ਦੇਣ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।