ਪੰਜਾਬ ਦੀ ਪ੍ਰਭੁਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ, ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ 'ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਂ ਅਤੇ ਜ਼ਿਆਦਤੀਆਂ ਵਿਰੁੱਧ 14 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨਗੇ।
“ਆਜ਼ਾਦੀ ਦੇ ਪਝੱਤਰ ਵਰ੍ਹਿਆਂ ਦਾ ਲੇਖਾ-ਜੋਖਾ” ਸਿਰਲੇਖ ਹੇਠ ਰਾਮਚੰਦਰ ਗੁਹਾ ਦੀ ਇਕ ਲਿਖਤ 15 ਅਗਸਤ 2022 ਦੇ ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਛਪੀ ਹੈ।
15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ।
ਭਾਰਤ ਦੀ ਅਖੌਤੀ ਆਜ਼ਾਦੀ ਨੂੰ ਨਕਾਰਦਿਆਂ ਸਿੱਖਾਂ ਅਤੇ ਕਸ਼ਮੀਰੀਆਂ ਨੇ ਔਟਵਾ ਵਿੱਚ ਸਥਿਤ ਭਾਰਤੀ ਐਂਮਬੈਸੀ ਮੂਹਰੇ 15 ਅਗਸਤ 2020 ਨੂੰ ਜਬਰਦਸਤ ਮੁਜਾਹਰਾ ਕੀਤਾ। ਸੈਂਕੜੇ ਲੋਕਾਂ ਦੇ ਭਾਵਨਾਤਮਿਕ ਇਕੱਠ ਨੇ ਇਥੇ ਜੰਮ ਕੇ ਨਾਹਰੇਬਾਜ਼ੀ ਕੀਤੀ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੇ ਨੁਮਾਇੰਦੇ ਅਤੇ ਕਮਿਊਨਟੀ ਆਗੂਆਂ ਨੇ ਭਾਰਤ ਸਰਕਾਰ ਦੀਆਂ ਘਟੀਆਂ ਨੀਤੀਆਂ ਨੂੰ ਬਿਆਨਦਿਆਂ 15 ਅਗਸਤ ਨੂੰ ਕਾਲਾ ਦਿਨ ਕਰਾਰ ਦਿੱਤਾ।
ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਈਟਿਡ ਅਕਾਲੀ ਦਲ ਨੇ ਭਾਰਤ ਦੇ 72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਭਰ ਵਿਚ ਸਾਂਝੇ ਤੌਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਦਲਾਂ ਨੇ ਕਿਹਾ ਹੈ ਕਿ ਇਹ ਮੁਜ਼ਾਹਿਰੇ ਬੇਇਨਸਾਫੀ ਅਤੇ ਗ਼ੁਲਾਮੀ ਵਿਰੁੱਧ ਲੜਨ ਦੇ ਆਪਣੇ ਸੰਕਲਪ ਨੂੰ ਜਾਰੀ ਰੱਖਣ ਦੇ ਤੌਰ ਉੱਤੇ ਕੀਤੇ ਜਾ ਜਾਣਗੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਹਿੰਦੂ ਆਗੂਆਂ ਵੱਲੋਂ ਸਿੱਖ ਕੌਮ ਨਾਲ ਧੋਖੇ ਫਰੇਬ ਕਰਨ ਅਤੇ ਸਿੱਖਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਭੁੱਲਕੇ ਕੇਵਲ ਆਪਣਾ ਹਿੰਦੂ ਮੁਲਕ ਬਣਾਉਣ ਦੇ ਅਮਲ ਜਾਰੀ ਹਨ। ਅਜਿਹੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੇ ਧੋਖੇਬਾਜ਼ਾਂ ਦੇ ਤਿਰੰਗੇ ਝੰਡੇ ਲਹਿਰਾਉਣ ਦੇ ਦੁੱਖਦਾਇਕ ਅਮਲਾਂ ਉਤੇ ਵੱਡਾ ਪ੍ਰਸ਼ਨ ਚਿੰਨ੍ਹ ਖੜ੍ਹਾ ਹੁੰਦਾ ਹੈ।
ਦਲ ਖਾਲਸਾ ਨੇ ਸਿੱਖਾਂ ਦੀ ਸਵੈ-ਰਾਜ ਦੀ ਇਤਿਹਾਸਕ ਇੱਛਾ ਅਤੇ ਸਵੈ-ਨਿਰਣੈ ਦੇ ਹੱਕ ਦੀ ਮੰਗ ਨੂੰ ਮੁੜ ਦੁਹਰਾਉਦਿਆਂ ਭਾਰਤੀ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿੱਤਾ। ਜਥੇਬੰਦੀ ਨੇ ਕਿਹਾ ਕਿ 15 ਅਗਸਤ 1947 ਨੂੰ ਮਿਲੀ ਆਜ਼ਾਦੀ ਦਾ ਨਿੱਘ ਸਿੱਖਾਂ ਨੂੰ ਨਹੀਂ ਮਿਿਲਆ ਅਤੇ ਉਹ ਭਾਰਤੀ ਲੀਡਰਸ਼ਿਪ ਦੇ ਝਾਂਸੇ ਵਿੱਚ ਆਕੇ ਇੱਕ ਗੁਲਾਮੀ ਤੋਂ ਬਾਅਦ ਦੂਜੀ ਗੁਲਾਮੀ ਵਿੱਚ ਫੱਸ ਗਏ ਹਨ। ਉਹਨਾਂ ਅਦਾਲਤਾਂ ਅਤੇ ਸਰਕਾਰਾਂ ਵਲੋਂ 'ਜਨ ਗਨ ਮਨ' ਥੋਪੇ ਜਾਣ ਨੂੰ ਨਕਾਰਦਿਆਂ ਕਿਹਾ ਕਿ ਜਬਰੀ ਥੋਪਿਆ ਜਾ ਰਿਹਾ ਫਰਜੀ ਰਾਸ਼ਟਰਵਾਦ ਸਾਨੂੰ ਪ੍ਰਵਾਨ ਨਹੀਂ ਹੈ।
15 ਅਗਸਤ ਨੂੰ ਭਾਰਤੀ ਦੂਤਘਰ ਅੱਗੇ ਯੂ.ਕੇ. ਦੀਆਂ ਪੰਥਕ ਜਥੇਬੰਦੀਆਂ ਵਲੋਂ ਭਾਰਤੀ ਅਜ਼ਾਦੀ ਦਿਵਸ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਲਈ ਕੌਂਸਲ ਆਫ ਖ਼ਾਲਿਸਤਾਨ ਦੇ ਪ੍ਰਧਾਨ ਅਮਰੀਕ ਸਿੰਘ ਸਹੋਤਾ, ਅਕਾਲੀ ਦਲ ਯੂ.ਕੇ. ਦੇ ਚੇਅਰਮੈਨ, ਗੁਰਦੇਵ ਸਿੰਘ ਚੌਹਾਨ, ਦਲ ਖ਼ਾਲਸਾ ਦੇ ਮੁੱਖ ਬੁਲਾਰੇ, ਮਨਮੋਹਣ ਸਿੰਘ ਖ਼ਾਲਸਾ, ਕੇਸਰੀ ਲਹਿਰ ਦੇ ਗੁਰਦੀਪ ਸਿੰਘ ਅਤੇ ਸੰਯੁਕਤ ਖ਼ਾਲਸਾ ਦਲ ਦੇ ਮੁਖੀ ਨਿਰਮਲ ਸਿੰਘ ਸੰਧੂ, ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਬੱਬਰ ਅਕਾਲੀ ਆਰਗੇਨਾਈਜ਼ੇਸ਼ਨ ਦੇ ਜੋਗਾ ਸਿੰਘ ਵਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਪ੍ਰਵਾਨ ਕਰਦਿਆਂ ਜਲਾਵਤਨ ਸਰਕਾਰ ਦੇ ਗੁਰਮੇਜ ਸਿੰਘ ਗਿੱਲ, ਅਕਾਲੀ ਦਲ ਅੰਮ੍ਰਿਤਸਰ ਦੇ ਰਾਜਿੰਦਰ ਸਿੰਘ ਚਿੱਟੀ ਅਤੇ ਸਰਬਜੀਤ ਸਿੰਘ, ਮੋਹਣ ਸਿੰਘ ਤੱਖਰ, ਬਲਵੀਰ ਸਿੰਘ ਖੇਲਾ, ਉਮਰਜੀਤ ਸਿੰਘ ਨਾਗੀ, ਨਜ਼ੀਰ ਅਹਿਮਦ ਸਾਵਲ ਅਤੇ ਅਨੇਕਾਂ ਹੋਰ ਕਸ਼ਮੀਰੀ ਆਗੂ ਵੀ ਸ਼ਾਮਲ ਹੋਏ। ਖ਼ਾਲਿਸਤਾਨ ਜ਼ਿੰਦਾਬਾਦ, ਅਜ਼ਾਦ ਕਸ਼ਮੀਰ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਸਮੇਤ ਸਮੂਹ ਸਿਆਸੀ ਕੈਦੀਆਂ ਦੀ ਰਿਹਾਈ ਲਈ ਅਤੇ ਜੰਗੀ ਜੁਰਮ ਕਰਨ ਵਾਲੇ ਭਾਰਤੀ ਫੌਜੀਆਂ ਖਿਲਾਫ ਪ੍ਰਦਰਸ਼ਨਕਾਰੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ।
15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਸੱਦੇ 'ਤੇ ਦਲ ਖ਼ਾਲਸਾ ਅਤੇ ਹੋਰ ਧਾਰਮਕ-ਰਾਜਨੀਤਕ ਜਥੇਬੰਦੀਆਂ ਵਲੋਂ ਲੁਧਿਆਣਾ ਵਿਖੇ ਇਕ ਰੋਸ ਮਾਰਚ ਕੱਢਿਆ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਈਸਟ ਕੈਨੇਡਾ), ਕਸ਼ਮੀਰ ਡਾਇਸਪੋਰਾ ਅਲਾਇੰਸ ਵਲੋਂ ਇਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸਿੱਖ ਅਤੇ ਕਸ਼ਮੀਰੀ ਹਮਦਰਦਾਂ ਵਲੋਂ ਐਤਵਾਰ 7 ਅਗਸਤ 2016 ਨੂੰ ਭਾਰਤੀ ਅਜ਼ਾਦੀ ਜਸ਼ਨਾਂ ਦੇ ਨੂੰ ਕਾਲਾ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਾਂ ਅਤੇ ਕਸ਼ਮੀਰੀਆਂ ਨੇ ਦਹਾਕਿਆਂ ਤੋਂ ਭਾਰਤੀ ਸੁਰੱਖਿਆ ਬਲਾਂ ਹੱਥੋਂ ਆਪਣੇ ਲੋਕ ਮਰਵਾ ਕੇ ਭਾਰੀ ਦੁਖ ਸਹੇ ਹਨ। ਇਸ ਲਈ ਕੋਈ ਕਾਰਨ ਨਹੀਂ ਕਿ ਉਹ ਭਾਰਤੀ ਅਜ਼ਾਦੀ ਜਸ਼ਨਾਂ ਵਿਚ ਹਿੱਸਾ ਲੈਣ ਜਾਂ ਇਸ ਦਿਨ ਨੂੰ ਮਨਾਉਣ।