"੨੯ ਸਤੰਬਰ ੧੯੮੧ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਹ ਵਜੋਂ ਭਾਈ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਹਾਜ ਅਗਵਾ ਕੀਤਾ ਅਤੇ ਲਾਹੌਰ ਲੈ ਗਏ,ਸਤੰਬਰ ੧੯੮੧ ਦੇ ਗਏ ਗਜਿੰਦਰ ਸਿੰਘ ਮੁੜ ਪੰਜਾਬ ਨਹੀ ਪਰਤੇ,ਉਹਨਾਂ ਨੂੰ ਲਾਹੌਰ ਵਿੱਚ ਉਮਰ ਕੈਦ ਦੀ ਸਜਾ ਹੋ ਗਈ, ੧੯੯੫ ਵਿੱਚ ਰਿਹਾਈ ਮੌਕੇ ਉਹ ਜਰਮਨ ਜਾਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਕੂਟਨੀਤਿਕ ਦਬਾਅ ਹੇਠ ਜਰਮਨ ਸਰਕਾਰ ਨੇ ਉਹਨਾਂ ਨੂੰ ਸਿਆਸੀ ਸ਼ਰਨ ਦੇਣ ਤੋਂ ਇਨਕਾਰ ਕਰ ਦਿੱਤਾ। ਉਦੋਂ ਤੋਂ ਹੀ ਉਹ ਪਾਕਿਸਤਾਨ ਅੰਦਰ ਗੁੰਮਨਾਮ ਜਗਾ ਤੇ ਰਹਿ ਰਹੇ ਹਨ।"
ਭਾਈ ਗਜਿੰਦਰ ਸਿੰਘ ਅਤੇ ਬੀਬੀ ਮਨਜੀਤ ਕੌਰ ਦੇ ਵਿਆਹ ਨੂੰ ਮਹਿਜ ਇੱਕ ਸਾਲ ਹੀ ਹੋਇਆ ਸੀ ਤੇ ਬੇਟੀ ਬਿਕਰਮਜੀਤ ਕੌਰ ਤਿੰਨ ਮਹੀਨਿਆਂ ਦੀ ਸੀ ਜਦੋਂ ਲਾਲਾ ਨਰਾਇਣ ਕਤਲ ਕਾਂਡ ਮਾਮਲੇ ਵਿਚ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਗਿਰਫਤਾਰੀ ਹੋਈ ਤਾਂ ਸਰਕਾਰ ਦੇ ਰਵੱਈਏ ਖਿਲਾਫ ਰੋਸ ਜ਼ਾਹਰ ਕਰਨ ਲਈ ਭਾਈ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਰਲ ਕੇ ਭਾਰਤੀ ਜਹਾਜ ਨੂੰ ਅਗਵਾ ਕੀਤਾ। ਨਤੀਜੇ ਵਜੋਂ ਭਾਈ ਗਜਿੰਦਰ ਸਿੰਘ ਕਦੇ ਵੀ ਪਰਿਵਾਰ ਨਾਲ ਇੱਕਠੇ ਨਾ ਹੋ ਸਕੇ। ਵਿਦੇਸ਼ੀ ਵੀਜਾ ਨੀਤੀਆਂ ਕਾਰਣ ਉਹ ਬੀਬੀ ਮਨਜੀਤ ਕੌਰ ਅਤੇ ਆਪਣੀ ਬੇਟੀ ਪਾਸ ਵੀ ਨਾ ਰਹਿ ਸਕੇ।
ਦਲ ਖਾਲਸਾ ਨੇ ਆਪਣੇ ਆਗੂ ਨੂੰ ਉਸ ਦੇ 66ਵੇਂ ਜਨਮ ਦਿਨ 'ਤੇ ਯਾਦ ਕਰਦਿਆਂ, ਸੰਯੁਕਤ ਰਾਸ਼ਟਰ ਪਾਸੋਂ ਮੰਗ ਕੀਤੀ ਹੈ ਕਿ ਉਹ ਜਥੇਬੰਦੀ ਦੇ ਸਰਪ੍ਰਸਤ ਗਜਿੰਦਰ ਸਿੰਘ ਨੂੰ ਸ਼ਰਣਾਰਥੀ ਦਰਜ਼ਾ ਦਿਵਾਉਣ ਵਿੱਚ ਉਸਦੀ ਮਦਦ ਕਰੇ।
ਅਜ਼ਾਦੀ ਦੇ ਮੌਲਿਕ ਅਧਿਕਾਰ ਦੀ ਬਹਾਲੀ ਲਈ ਆਪਣੀ ਵਚਨਬੱਧਤਾ ਦੁਹਰਾਉਦਿਆਂ, ਦਲ ਖਾਲਸਾ ਨੇ ਭਾਰਤੀ ਆਗੂਆਂ ਉੱਤੇ ਉਹਨਾਂ ਸਾਰੇ ਲਿਖਤੀ ਅਤੇ ਜ਼ਬਾਨੀ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ ਜੋ ਉਹਨਾਂ ਵੰਡ ਮੌਕੇ ਸਿੱਖਾਂ ਨੂੰ ਭਾਰਤੀ ਯੂਨੀਅਨ ਵਿੱਚ ਸ਼ਾਮਿਲ ਕਰਨ ਲਈ ਸਿੱਖ ਲੀਡਰਸ਼ਿਪ ਨਾਲ ਕੀਤੇ ਸਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ 29 ਸਤੰਬਰ 1981 ਵਾਲੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਲਿਜਾਣ ਦੀ ਕਾਰਵਾਈ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਅਤੇ ਭਾਈ ਤਜਿੰਦਰਪਾਲ ਸਿੰਘ ਪਾਕਿਸਤਾਨ ਵਿੱਚ ਉਮਰ ਕੈਦ ਕੱਟ ਚੁੱਕੇ ਹਨ। ਦਿੱਲੀ ਦੀ ਇਕ ਅਦਾਲਤ ਵਲੋਂ ਉਨ੍ਹਾਂ ਨੂੰ ਡਿਸਚਾਰਜ ਦਾ ਸਰਟੀਫਿਕਟ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਦਿੱਲੀ ਦੀ ਪੁਲਿਸ ਵਲੋਂ ਅਦਾਲਤ ਵਿੱਚ ਮੁੜ ਕੇਸ ਚਲਾਉਣ ਲਈ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਭਾਰਤ ਦੇ ਨਿਆਂਇਕ ਸਿਸਟਮ ਦਾ ਦੋਹਰਾ ਅਤੇ ਪੱਖਪਾਤੀ ਕਿਰਦਾਰ ਹੈ।
20 ਸਤੰਬਰ, 1981 ਨੂੰ ਸਿੱਖ ਆਗੂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਅਤੇ ਮਹਿਤਾ ਚੌਂਕ ਵਿਖੇ 19 ਸਿੱਖਾਂ ਦੀ ਪੁਲਿਸ ਗੋਲੀਬਾਰੀ 'ਚ ਹੋਈ ਮੌਤ ਦੇ ਰੋਸ ਵਜੋਂ ਪੰਜ ਸਿੱਖ ਕਾਰਜਕਰਤਾਵਾਂ ਨੇ 29 ਸਤੰਬਰ, 1981 ਨੂੰ ਇਕ ਯਾਤਰੀ ਜਹਾਜ਼ ਅਗਵਾ ਕਰ ਲਿਆ ਸੀ।
ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ ਦੀ ਬਹਾਲੀ ਲਈ ਦਲ ਖਾਲਸਾ ਨਾਲ ਸਬੰਧਿਤ ਪੰਜ ਜਹਾਜ਼ ਅਗਵਾਕਾਰਾਂ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਕੋਲ ਪ੍ਰਭਾਵਸ਼ਾਲੀ ਤਰੀਕੇ ਨਾਲ ਚੁੱਕਣ ਅਤੇ ਦੇਸ਼-ਧ੍ਰੋਹ ਦੀਆਂ ਧਾਰਾਵਾਂ ਵਾਲੀ ਵਾਧੂ-ਚਾਰਜਸ਼ੀਟ ਰੱਦ ਕਰਵਾਉਣ ਲਈ ਆਪਣਾ ਅਸਰ-ਰਸੂਖ ਵਰਤਣ। ਚੇਤੇ ਰਹੇ ਕਿ ਦਿੱਲੀ ਦੀ ਅਦਾਲਤ ਨੇ ਕੇਸ ਮੁੜ ਸ਼ੁਰੂ ਕਰਨ ਲਈ 31 ਜੁਲਾਈ ਨਿਸ਼ਚਿਤ ਕੀਤੀ ਹੈ।
36 ਸਾਲ ਪੁਰਾਣੇ ਜਹਾਜ਼ ਅਗਵਾ ਕੇਸ ਵਿਚ ਨਵੀਆਂ ਧਾਰਾਵਾਂ ਅਧੀਨ ਮੁੜ ਸ਼ੁਰੂ ਕੀਤੇ ਗਏ ਨਵੇਂ ਮੁਕੱਦਮੇ ਵਿਚ ਮੰਗਲਵਾਰ (18 ਜੁਲਾਈ) ਪਟਿਆਲਾ ਹਾਊਸ ਕੋਰਟ ਦੇ ਵਧੀਕ ਜੱਜ ਸ਼੍ਰੀਮਤੀ ਜਯੋਤੀ ਕਲੇਰ ਨੇ ਦੋ ਸਿੱਖ ਅਗਵਾਕਾਰਾਂ ਸਤਨਾਮ ਸਿੰਘ ਅਤੇ ਤਜਿੰਦਰਪਾਲ ਸਿੰਘ ਨੂੰ ਦੋ ਦਿਨਾਂ ਦੀ ਆਰਜ਼ੀ ਜ਼ਮਾਨਤ ਦਿੱਤੀ ਹੈ।