ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਬਾਰੇ ਲੇਖਕ ਗੁਰਜੰਟ ਸਿੰਘ ਬੱਲ ਤੇ ਸ. ਸੁਖਜੀਤ ਸਿੰਘ ਸਦਰਕੋਟ ਦੀ ਪੁਸਤਕ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਮਿਤੀ 31 ਅਕਤੂਬਰ 2022 ਨੂੰ ਤਖਤ ਸ੍ਰੀ ਅਕਾਲ ਤਖਤ ਬੁੰਗਾ ਸਾਹਿਬ, ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਜਾਰੀ ਕੀਤੀ ਜਾਵੇਗੀ। ਪ੍ਰਬੰਧਕਾਂ ਵੱਲੋਂ ਇਸ ਮੌਕੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਗਿਆ ਹੈ।
1984 ਦੀ ਸਿੱਖ ਨਸਲਕੁਸ਼ੀ ਵਿਚ ਹਜ਼ਾਰਾਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਜਾਇਜ਼ ਦੱਸਣ ਵਾਲੇ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਵਿਚਾਰਕ ਤੇ ਆਗੂ ਰਹੇ ਨਾਨਾ ਦੇਸ਼ਮੁਖ ਨੂੰ ਮਰਨ ਤੋਂ ਬਾਅਦ "ਭਾਰਤ ਰਤਨ" ਦਾ ਸਰਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਹੈ।