ਡਾ. ਢਿਲੋਂ ਨੇ ਦੱਸਿਆ ਕਿ ਵੱਖ-ਵੱਖ ਧਰਮਾਂ ਵਿਚ "ਧਰਮ-ਯੁੱਧ" ਸ਼ਬਦ ਦੇ ਅਰਥ ਹੋਲੀ ਵਾਰ ਕੀਤੇ ਜਾਂਦੇ ਹਨ। ਸ. ਗੁਰਤੇਜ ਸਿੰਘ ਨੇ ਪ੍ਰੋਫੇਸਰ ਬਲਵਿੰਦਰਪਾਲ ਸਿੰਘ ਦੇ ਸਿਰੜ, ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਪੁਸਤਕ ਵਿਚ ਸ਼ਾਮਲ ਵਿਦਵਾਨਾਂ ਦੇ ਲੇਖਾਂ ਸਬੰਧੀ ਚਰਚਾ ਕਰਦਿਆਂ ਗੁਰੂ ਨਾਨਕ ਜੀ ਦੇ ਜੀਵਨ ਦੇ ਵੱਖ ਵੱਖ ਪਹਿਲੂਆਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸ. ਗੁਰਬਚਨ ਸਿੰਘ ਅਦਾਰਾ ਦੇਸ਼ ਪੰਜਾਬ ਨੇ ਵਰਤਮਾਨ ਸਮੇਂ ਵਿਚ ਪੁਸਤਕ ਦੀ ਪ੍ਰਸੰਗਤਾ ਬਾਰੇ ਵਿਚਾਰ ਪੇਸ਼ ਕੀਤੇ।
ਮੋਗੇ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਅਦਾਰਿਆਂ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ 'ਤੇ 22 ਸਤੰਬਰ 2019 ਨੂੰ ਸਾਂਝੇ ਤੌਰ ਉੱਤੇ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ "ਗੁਰਮਤਿ ਅਤੇ ਸਿੱਖਾਂ ਦੀ ਅਜੋਕੀ ਹਾਲਤ" ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ ਗਏ ਸਨ, ਜੋ ਕਿ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਅਸੀਂ ਇੱਥੇ ਮੁੜ ਸਾਂਝੇ ਕਰ ਰਹੇ ਹਾਂ।
ਗੂਰੁ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਆਸਟਰੇਲੀਆ 'ਚ ਚੱਲ ਲਹੇ ਲੜੀਵਾਰ ਸਮਾਗਮਾਂ ਤਹਿਤ ਬੀਬੀਆਂ ਲਈ ਖਾਸ ਸਮਾਗਮ 'ਜਿਤੁ ਜੰਮਿਹ ਰਾਜਾਨ' ਕਰਵਾਇਆ ਗਿਆ ਜਿਸ 'ਚ ਸਿੱਖ ਇਤਿਹਾਸ ਖਾਸਕਰ ਗੁਰੂ ਨਾਨਕ ਸਾਹਿਬ ਦੀਆਂ ਬੀਬੀਆਂ ਪ੍ਰਤੀ ਸਿੱਖਿਆਵਾਂ ਨੂੰ ਕੇਂਦਰ 'ਚ ਰੱਖ ਕੇ ਗੱਲਬਾਤ ਕੀਤੀ ਗਈ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਆਸਟਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਨੇ ਵੱਡੇ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਹੈ ਜਿਸ ਤਹਿਤ ਮੈਲਬਰਨ ਦੇ ਪ੍ਰਮੁੱਖ ਸਥਾਨ ਵਿਸ਼ੇਸ਼ ਰੌਸ਼ਨੀਆਂ ਨਾਲ ਰੁਸ਼ਨਾਏ ਜਾਣਗੇ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਬੀਤੇ ਕੱਲ੍ਹ ਨਾਗਪੁਰ (ਮਹਾਂਰਾਸ਼ਟਰਾ) ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ਵਿਚਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋ ਗਿਆ।
ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅਖੀਰੀ ਨਿਰਣਾ ਲਿਆ ਜਾ ਸਕੇ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੀ ਚਰਨ ਛੋਹ ਵਾਲੀ ਧਰਤ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ‘ਮੂਲ ਮੰਤਰ’ ਸਥਾਨ ਉਸਾਰਿਆ ਜਾ ਰਿਹਾ ਹੈ ਜੋ ਨਵੰਬਰ 2019 ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22-23 ਨਵੰਬਰ 2018 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕੀਤੀ ਜਾ ਰਹੀ ਹੈ।
29 ਸਤੰਬਰ ਦਿਨ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਹੋਈ ਬੈਠਕ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਯੂਬਾ ਸਿਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਉਸਾਰੀ ਜਿਹੀਆਂ ਨਵੀਆਂ ਯੋਜਨਾਵਾਂ ਦੇ ਐਲਾਨ ਹੋਏ।
« Previous Page — Next Page »