ਸਤਿਕਾਰ ਸੋਧ ਕਾਨੂੰਨ ਦਾ ਮਸਲਾ : ਪੰਜਾਬ ਸਰਕਾਰ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ।
ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ, 2008 ਅਤੇ 2026 ਵਾਲੇ ਦੋਵੇਂ ਕਨੂੰਨ ਹੀ ਰੱਦ ਹੋਣ: ਸਿੱਖ ਜਥਾ ਮਾਲਵਾ

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਨਾਲ ਜੁੜੇ ਮਾਮਲਿਆਂ ਬਾਰੇ ਫੈਸਲੇ ਸਿਰਫ਼ ਗੁਰੂ ਖਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਕੀਤੇ ਜਾਣੇ ਚਾਹੀਦੇ ਹਨ।
‘ਲਾਪਤਾ ਪੰਜਾਬ’ (ਪੀਡੈਪ) ਨੇ ਪਿਛਲੇ 20 ਸਾਲਾਂ ਦੌਰਾਨ ਹੋਰ ਕਾਰਜ ਦੇ ਵੇਰਵੇ ਸਾਂਝੇ ਕੀਤੇ; ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।
ਰਣਜੀਤ ਸਿੰਘ ਐਨਕਾਊਂਟਰ ਮਾਮਲਾ : ਪੁਲਿਸ ਅਧਿਕਾਰੀਆਂ ਦੇ ਫੋਨ ਵੇਰਵੇ ਤੇ ਜੀਪੀਐਸ ਸਥਾਨਾਂ ਨੂੰ ਸੁਰੱਖਿਤ ਰੱਖਣ ਦੇ ਹੁਕਮ

ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS) ਲੋਕੇਸ਼ਨ ਅਤੇ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇੱਕ ਅਧਿਕਾਰੀ ਨੂੰ ਲੱਗੀ ਗੋਲੀ ਦੀ ਵੀ ਮੈਡੀਕਲ ਬੋਰਡ ਰਾਹੀਂ ਜਾਂਚ ਕੀਤੀ ਜਾਵੇਗੀ।
ਰੋਪੜ ‘ਚ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਰਾਵੀ-ਬਿਆਸ ਟ੍ਰਿਬਿਊਨਲ ਦੀ ਟੀਮ ਬਰੰਗ ਮੁੜੀ

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ ‘ਤੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।
