ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ ਵਿੱਚ ਉਹ ਇਕੱਠੇ ਹੋ ਕੇ ਕੰਮ ਕਰਨਗੇ।
ਬੰਦੀ ਛੋੜ ਦਿਹਾੜੇ ਮੌਕੇ ਕੌਮ ਦੇ ਨਾਮ ਸੰਦੇਸ਼ ਦੇਣ ਤੋਂ ਸ਼੍ਰੋਮਣੀ ਕਮੇਟੀ ਵਲੋਂ ਆਇਦ ਪਾਬੰਦੀਆਂ ਦੇ ਬਾਵਜੂਦ, 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ 'ਚ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ 'ਕੌਮ ਦੇ ਨਾਮ ਸੰਦੇਸ਼' ਦਿੱਤਾ। ਜਥੇਦਾਰ ਮੰਡ ਨੇ ਇਹ ਸੰਦੇਸ਼ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਅਸਥਾਨ ਪਹੂ ਵਿੰਡ ਪਿੰਡ ਤੋਂ ਦਿੱਤਾ। ਪਿੰਡ ਪਹੂਵਿੰਡ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਿੱਖ ਕੌਮ ਦੇ ਨਾਮ ਜਾਰੀ ਸੰਦੇਸ਼ ਵਿੱਚ ਭਾਈ ਮੰਡ ਨੇ ਕਿਹਾ ਕਿ ‘ਖਾਲਸਾ ਘਲੂਘਾਰਿਆਂ 'ਚੋਂ ਗੁਜ਼ਰ ਕੇ ਵੀ ਚੜ੍ਹਦੀ ਕਲਾ ਵਿੱਚ ਰਿਹਾ ਹੈ ਪਰ ਅੱਜ ਪੰਥ ਦੇ ਹਾਲਾਤ ਬੜੇ ਚਿੰਤਾਜਨਕ ਬਣੇ ਹੋਏ ਹਨ।
ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਚ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2015 'ਚ ਪਿੰਡ ਚੱਬਾ 'ਚ ਹੋਏ ਇਕੱਠ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰਾਂ ਵਿਚਾਲੇ ਸੰਭਾਵਤ ਟਕਰਾਅ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਮੁਤਵਾਜ਼ੀ ਜਥੇਦਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਹਿਰਾਸਤ ਵਿਚ ਲੈਣਾਂ ਸ਼ੁਰੂ ਕਰ ਦਿੱਤਾ।
ਬੰਦੀ ਛੋੜ ਦਿਹਾੜੇ (ਦੀਵਾਲੀ) ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਵਤ ਤੌਰ 'ਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਕਾਰਨ ਹਾਲਾਤ ਤਣਾਅ ਵਾਲੇ ਬਣਦੇ ਜਾ ਰਹੇ ਹਨ।
ਬੰਦੀ ਛੋੜ ਦਿਹਾੜੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਕੌਮ ਦੇ ਨਾਮ ਦਿੱਤੇ ਜਾਣ ਵਾਲਾ ਸੰਦੇਸ਼ ਕੌਣ ਪੜ੍ਹੇਗਾ, ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਿਆਨੀ ਗੁਰਬਚਨ ਸਿੰਘ ਜਾਂ ਕੋਈ ਹੋਰ? ਇਸ ਬਾਰੇ ਸ਼ਾਇਦ ਕਮੇਟੀ ਵੀ ਅਜੇ ਤੀਕ ਕੋਈ ਫੈਸਲਾ ਨਹੀਂ ਲੈ ਸਕੀ ਕਿਉਂਕਿ ਕਮੇਟੀ ਨੇ ਆਪਣੇ ਵਲੋਂ ਪ੍ਰਕਾਸ਼ਿਤ ਇਸ਼ਤਿਹਾਰਾਂ ‘ਚ ਗਿਆਨੀ ਗੁਰਬਚਨ ਸਿੰਘ ਦਾ ਨਾਮ ਹੀ ਨਹੀਂ ਛਾਪਿਆ।
ਦਲ ਖਾਲਸਾ ਨੇ ਸਿੱਖ ਪੰਥ ਅੰਦਰ ਬਣੇ ਤਣਾਅਪੂਰਣ ਅਤੇ ਖਾਨਾਜੰਗੀ ਵਰਗੇ ਮਾਹੌਲ ਲਈ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਿਆਸੀ ਆਕਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਇਕੱਠ 'ਚ ਪ੍ਰਬੰਧਕਾਂ ਵਲੋਂ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵੱਲੋਂ 7 ਨਵੰਬਰ ਨੂੰ ਤਲਬ ਕੀਤੇ ਜਾਣ ਬਾਅਦ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਕੱਲ੍ਹ (15 ਅਕਤੂਬਰ, 2017)
ਬੀਤੇ ਦਿਨੀਂ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਅੱਜ (15 ਅਕਤੂਬਰ, 2017) ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ (14 ਅਕਤੂਬਰ, 2017 ਨੂੰ) ਗੁਰਦੁਆਰਾ ਛੋਟਾ ਘਲੂਘਾਰਾ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਹੀ ਰੋਕ ਦਿੱਤਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ 13 ਅਕਤੂਬਰ, 2017 (ਸ਼ੁੱਕਰਵਾਰ) ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਕਾਰਜਕਾਰੀ ਜਥੇਦਾਰਾਂ ਦੇ ਹਮਾਇਤੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ 'ਚ ਹੋਏ ਟਕਰਾਅ ਦੀ ਦੁਖਦਾਇਕ ਘਟਨਾ ਮੰਦਭਾਗੀ ਸੀ।
Next Page »