ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।