ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਐਨ.ਆਈ.ਏ. ਵੱਲੋਂ 6 ਮਾਮਲਿਆਂ ਵਿੱਚ ਵੱਖ-ਵੱਖ ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਅਰਜੀਆਂ ਲਾਈਆਂ ਗਈਆਂ ਜਿਸ ਨਾਲ ਸੰਬੰਧਤ ਦਸਤਾਵੇਜ਼ਾਂ ਦੀਆਂ ਨਕਲਾਂ ਬਚਾਅ ਪੱਖ ਨੂੰ ਦਿੱਤੀਆਂ ਗਈਆਂ।ਇਨ੍ਹਾਂ ਅਰਜੀਆਂ ਉੱਤੇ ਅਦਾਲਤ ਵਿੱਚ ਬਹਿਸ ਲਈ 29 ਅਗਸਤ ਦੀ ਤਰੀਕ ਮਿੱਥੀ ਗਈ ਹੈ।
ਪਟਿਆਲਾ ਦੇ ਐਡੀਸ਼ਨ ਸੈਸ਼ਨਜ਼ ਜੱਜ ਰਵਦੀਪ ਸਿੰਘ ਹੁੰਦਲ ਨੇ ਅੱਜ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਐਫ.ਆਈ.ਆਰ. ਨੰ: 17/2010 ਅਧੀਨ ਧਾਰਾ 3/4/5 ਧਮਾਕਾਖੇਜ਼ ਸਮੱਗਰੀ ਐਕਟ, 25 ਅਸਲਾ ਐਕਟ, ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 11, 13, 16, 17, 18, 20, ਥਾਣਾ ਸਦਰ, ਨਾਭਾ ਦੇ ਕੇਸ ਵਿਚੋਂ ਬਰੀ ਕਰ ਦਿੱਤਾ।
ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਪਿੱਠ ਦਰਦ ਤੋਂ ਪੀੜਤ ਹਨ। ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹਨ। ਮੀਡੀਆ ਰਿਪੋਰਟ ਮੁਤਾਬਕ ਮੰਗਲਵਾਰ (21 ਮਾਰਚ) ਨੂੰ ਪਟਿਆਲਾ ਅਦਾਲਤ 'ਚ ਭਾਈ ਤਾਰਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਸੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਕਤਲ ਕੇਸ ਵਿਚ ਹੋਈ ਪੇਸ਼ੀ ਦੌਰਾਨ ਭਾਈ ਤਾਰਾ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਪਿੱਠ ਦਰਦ ਦਾ ਮੁੱਦਾ ਚੁੱਕਿਆ।
ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਕੇਸ ਸਬੰਧੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਬਾਬਾ ਉਦੈ ਸਿੰਘ ਧੜੇ ਦੇ ਅੱਠ ਮੈਂਬਰਾਂ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਦੈ ਸਿੰਘ ਦੀ ਪਤਨੀ ਤੇ ਪੁੱਤਰੀ ਸਮੇਤ 15 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਕਾਤਲਾਨਾ ਹਮਲੇ ਦੇ ਦੋਸ਼ਾਂ ਤਹਿਤ ਬਾਬਾ ਬਲਵੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਤਿੰਨ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ।