4 ਫਰਵਰੀ 1986 ਨੂੰ ਵਾਪਰੇ ਸਾਕਾ ਨਕੋਦਰ ਨੂੰ ਭਾਵੇਂ 33 ਸਾਲ ਬੀਤ ਚੁੱਕੇ ਹਨ ਪਰ ਇਸ ਘਟਨਾ ਵਿਚ ਸ਼ਹੀਦ ਹੋਏ ਸਿੱਖ ਨੌਜਵਾਨਾਂ ਦੇ ਪਰਵਾਰ ਹਾਲੀ ਵੀ ਨਿਆਂ ਲਈ ਜਦੋ-ਜਹਿਦ ਕਰ ਰਹੇ ਹਨ।
ਇਹ ਸਵਾਲ ਬੀਤੇ ਕਲ੍ਹ ਤੋਂ ਹੀ ਸਿਆਸੀ ਗਲਿਆਰਿਆਂ ਵਿੱਚ ਬੜੀ ਹੀ ਗੰਭੀਰਤਾ ਨਾਲ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਉਹ ਕਿਹੜੇ ਕਾਰਣ ਹਨ ਜੋ 40 ਸਾਲ ਪੁਰਾਣੇ ਦੱਸੇ ਜਾਂਦੇ ਨਹੁੰ ਮਾਸ ਅਤੇ ਪਤੀ ਪਤਨੀ ਦੇ ਰਿਸ਼ਤੇ ਨੂੰ ਚੂਰ ਚੂਰ ਕਰ ਰਹੇ ਹਨ?
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਸੁਪਰੀਮ ਕੋਰਟ ਦੇ ਵਕੀਲ ਅਤੇ ਆਮ ਆਦਮੀ ਪਾਰਟੀ ਤੋਂ ਹਾਲੀਆਂ ਸਮੇਂ ਚ ਵੱਖ ਹੋਏ ਐਚ. ਐਸ. ਫੂਲਕਾ ਨੂੰ "ਪਦਮ ਸ਼੍ਰੀ" ਐਲਾਨਿਆ ਹੈ।
1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਮੁਕਦਮਿਆਂ ਦੀ ਪੈਰਵੀ ਕਰਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ।
ਹਲਕਾ ਦਾਖਾ ਤੋਂ ਐਮ.ਐਲ.ਏ. ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਬੀਤੇ ਕੱਲ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।