Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Advocate Navkiran Singh

Advocate Navkiran Singh

1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।
ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਭਵਨ,ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।
20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ "ਪੰਥਕ ਕਨਫੈਡਰੇਸ਼ਨ" ਦਾ ਐਲਾਨ ਕੀਤਾ ਗਿਆ ।

ਸ੍ਰੀ ਅੰਮ੍ਰਿਤਸਰ ਸਾਹਿਬ : 20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ‘ਪੰਥਕ ਅਸੈਂਬਲੀ’ ਦਾ ਪਹਿਲਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ।ਸ.ਸੁਖਦੇਵ ਸਿੰਘ ਭੌਰ,ਵਕੀਲ ਨਵਕਿਰਨ ਸਿੰਘ,ਵਕੀਲ ਜਸਵਿੰਦਰ ਸਿੰਘ,ਪ੍ਰੋ.ਜਗਮੋਹਨ ਸਿੰਘ,ਕੰਵਰਪਾਲ ਸਿੰਘ (ਦਲ ਖਾਲਸਾ) ਅਤੇ ਗਿਆਨੀ ਕੇਵਲ ਸਿੰਘ ਅਧਾਰਿਤ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕਾਰਜ ਕਰ ਰਹੀਆਂ ਸ਼ਖਸੀਅਤਾਂ ਨੇ ਸ਼ਮੂਲੀਅਤ […]

ਦਰਪੇਸ਼ ਕੌਮੀ ਮਸਲਿਆਂ ਤੇ ਬੇਅਦਬੀ ਮਾਮਲਿਆਂ ਤੇ ਵਿਚਾਰ ਕਰਕੇ ਕੋਈ ਸਾਂਝੀ ਰਾਏ ਉਭਾਰਨ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਬੁਲਾਏ ਗਏ ਦੋ ਦਿਨਾ ‘ਪੰਥਕ ਅਸੈਂਬਲੀ’ ਨਾਮੀ ਇਕੱਠ ਦੇ ਪਹਿਲੇ ਦਿਨ ਇਹ ਵਿਚਾਰ ਖੱੁਲ੍ਹਕੇ ਸਾਹਮਣੇ ਆਈ ਹੈ ਕਿ ਦੇਸ਼ ਦਾ ਨਿਜ਼ਾਮ ਕਿਸੇ ਵੀ ਮੁੱਦੇ ਤੇ ਘੱਟ ਗਿਣਤੀਆਂ ਤੇ ਵਿਸ਼ੇਸ਼ ਕਰਕੇ ਸਿੱਖਾਂ ਨੂੰ ਇਨਸਾਫ ਦੇਣਾ ਹੀ ਨਹੀਂ ਚਾਹੁੰਦਾ। ਕਈ ਬੁਲਾਰਿਆਂ ਦਾ ਇਹ ਵੀ ਮਤ ਸੀ ਕਿ ਇਸਦਾ ਇੱਕ ਕਾਰਣ ਸਿੱਖ ਜਥੇਬੰਦੀਆਂ ਅੰਦਰ ਏਕਤਾ ਅਤੇ ਦਰਪੇਸ਼ ਮਸਲਿਆਂ ਨਾਲ ਨਜਿਠਣ ਲਈ ਇੱਕ ਰਾਏ ਬਣਾਉਣ ਲਈ ਸਾਂਝੇ ਕੌਮੀ ਮੰਚ ਦੀ ਘਾਟ ਹੈ।

ਚੰਡੀਗੜ੍ਹ: ਡੇਰਾ ਸਿਰਸਾ ਦੇ ਸ਼ਰਧਾਲੂ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲਾਂ ਦੇ ਮਾਮਲੇ ਦਾ ਅਹਿਮ ਗਵਾਹ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਅੱਜ ਪੰਚਕੂਲਾ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ’ਚ ਪੇਸ਼ ਹੋਇਅ। ਖੱਟਾ ਸਿੰਘ ਨੂੰ ਅਦਾਲਤ ਨੇ ਪੇਸ਼ੀ ਲਈ ਨੋਟਿਸ ਭੇਜਿਆ ਸੀ, ਜਿਸ ਤਹਿਤ ਉਸ ਨੇ ਆਪਣੇ ਬਿਆਨ ਦਰਜ […]

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਬਿਆਨ ਨਵੇਂ ਸਿਰਿਉਂ ਦੇਣ ਦੀ ਇਜਾਜ਼ਤ ਦੇ ਦਿੱਤੀ। ਪਹਿਲਾਂ ਬੀਤੇ ਸਾਲ 25 ਸਤੰਬਰ ਨੂੰ ਵਿਸ਼ੇਸ਼ ਸੀਬੀਆਈ ਜੱਜ ਜਗਦੀਪ ਸਿੰਘ ਨੇ ਇਸ ਸਬੰਧੀ ਉਸ ਦੀ ਦਰਖ਼ਾਸਤ ਨਾਮਨਜ਼ੂਰ ਕਰ ਦਿੱਤੀ ਸੀ। ਖੱਟਾ […]

"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ-ਚਰਚਾ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
10 ਦਸੰਬਰ ਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਇਕ ਵਿਚਾਰ-ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ ਜਿਸ ਵਿਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਸਰਕਾਰਾਂ ਵਲੋਂ ਸਮੇਂ-ਸਮੇਂ ਆਪਣੇ ਸਿਆਸੀ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਟਾਡਾ, ਪੋਟਾ ਅਤੇ ਇਸਦੇ ਨਵੇਂ ਅਵਤਾਰ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ 'ਤੇ ਵਿਚਾਰਾਂ ਕੀਤੀਆਂ ਗਈਆਂ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।