ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਪੰਚਕੁਲਾ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ, ਨੇ ਸ਼ਨੀਵਾਰ (16 ਸਤੰਬਰ) ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਪੰਚਕੁਲਾ ਸਥਿਤ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਅਖ਼ਬਾਰ ‘ਪੂਰਾ ਸੱਚ’ ਦੇ ਮਾਲਕ ਅਤੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਦੇ ਕਤਲ ਕੇਸ ਦੀ ਸ਼ਨੀਵਾਰ ਨੂੰ ਸੁਣਵਾਈ ਹੋਈ। ਛਤਰਪਤੀ ਨੇ ਡੇਰਾ ਮੁਖੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਬਣਾਈ ਲੜਕੀ ਦਾ ਪੱਤਰ ਆਪਣੇ ਅਖ਼ਬਾਰ ਵਿੱਚ ਸਭ ਤੋਂ ਪਹਿਲਾਂ ਛਾਪਿਆ ਸੀ।
ਵਕੀਲਾਂ ਦੀ ਮਨੁੱਖੀ ਅਧਿਕਾਰ ਸੰਸਥਾ ਦੇ ਜਨਰਲ ਸਕੱਤਰ ਐਡਵੋਕੇਟ ਨਵਕਿਰਨ ਸਿੰਘ ਸਮੇਤ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਸਿਰਸਾ ਵਿੱਚ ਸੇਵਾਦਾਰ (ਸਾਧੂ) ਰਹਿ ਚੁੱਕੇ ਹੰਸ ਰਾਜ ਚੌਹਾਨ ਨੇ ਆਪਣੀ ਵਿਿਥਆ ਸੁਣਾਉਂਦਿਆਂ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਬਰਫ਼ੀ ਖੁਆ ਕੇ ਉਸ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਸੀ। ਉਸ ਨੇ ਕਿਹਾ ਕਿ ਉਹ ਆਖ਼ਰੀ ਸਾਹਾਂ ਤੱਕ ਡੇਰਾ ਮੁਖੀ ਵਿਰੁੱਧ ਕਾਨੂੰਨੀ ਲੜਾਈ ਲੜਣ ਨੂੰ ਤਿਆਰ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 90 ਦੇ ਦਹਾਕੇ 'ਚ ਆਤਮ ਸਮਰਪਣ ਕਰਨ ਵਾਲੇ 21 ਖ਼ਾਲਿਸਤਾਨੀ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ 'ਚ ਕਤਲ ਕਰ ਦੇਣ ਦੇ ਕੀਤੇ ਖੁਲਾਸੇ ਦਾ ਮੁੱਦਾ ਕੇਂਦਰੀ ਜਾਂਚ ਬਿਓਰੋ (ਸੀਬੀਆਈ) ਕੋਲ ਪੁੱਜ ਗਿਆ ਹੈ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜਾਰੀ ਬਿਆਨ 'ਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ-ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।
ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਫੇਸਬੁੱਕ ਪੇਜ ‘ਅਕਾਲੀ ਆਵਾਜ਼’ ਚਲਾਉਣ ਵਾਲਿਆਂ ਦਾ ਪਤਾ ਲਾਉਣ ਲਈ ਮਾਮਲਾ ਸਾਈਬਰ ਅਪਰਾਧ ਸੈੱਲ ਹਵਾਲੇ ਕੀਤਾ ਹੈ। ‘ਆਪ’ ਨੇ ਪੀਟੀਸੀ ਨਿਊਜ਼ ਚੈਨਲ ਉਪਰ ਝੂਠੀਆਂ ਖਬਰਾਂ ਪ੍ਰਸਾਰਿਤ ਕਰਨ ਦੇ ਦੋਸ਼ ਲਾ ਕੇ ਇਸ ਚੈਨਲ ਨੂੰ 4 ਫਰਵਰੀ ਤੱਕ ਬੰਦ ਕਰਨ ਦੀ ਮੰਗ ਕੀਤੀ ਹੈ।
ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ 'ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਉੱਘੇ ਬੁੱਧੀਜੀਵੀਆਂ, ਮਾਹਿਰਾਂ, ਪੱਤਰਕਾਰਾਂ ਅਤੇ ਵਕੀਲਾਂ ਨੇ ਪੰਜਾਬ ਅੰਦਰ ਪਾਣੀਆਂ ਦੇ ਭਖਦੇ ਮੁੱਦੇ ਨੂੰ ਲੈ ਕੇ ਸੰਜੀਦਾ ਵਿਚਾਰ ਪ੍ਰਗਟ ਕੀਤੇ। ਪ੍ਰਮੁੱਖ ਬੁਲਾਰਿਆਂ ਵਿਚ ਪਾਰਲੀਮੈਂਟ ਮੈਂਬਰ ਧਰਮਵੀਰ ਗਾਂਧੀ, ਪੰਜਾਬ ਯੂਨੀਵਰਸਿਟੀ ਵਿਚ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਦਰਸ਼ਨ ਸਿੰਘ ਢਿੱਲੋਂ, ਇੰਡੀਅਨ ਐਕਸਪ੍ਰੈਸ ਦੇ ਸਾਬਕਾ ਪੱਤਰਕਾਰ ਜਗਤਾਰ ਸਿੰਘ, ਪ੍ਰੀਤਮ ਸਿੰਘ ਕੁਮੇਦਾਨ, ਮਨਜੀਤ ਸਿੰਘ ਖਹਿਰਾ ਅਤੇ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਸ਼ਾਮਿਲ ਸਨ।
1 ਨਵੰਬਰ 1984 ਨੂੰ ਕਾਂਗਰਸ ਪਾਰਟੀ ਦੇ ਗੁੰਡਿਆਂ ਨੇ ਗੁਰਚਰਨ ਸਿੰਘ ਰਿਸ਼ੀ ਨੂੰ ਜਿਉਂਦੇ ਨੂੰ ਸਾੜ ਦਿੱਤਾ। ਉਸਦੇ ਚਾਚਾ ਸੰਤੋਖ ਸਿੰਘ ਨੂੰ ਵੀ ਕਤਲ ਕਰ ਦਿੱਤਾ ਗਿਆ ਸੀ, ਪਿਤਾ ਅਤੇ ਭਾਈ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ। ਜਦਕਿ ਉਸਦੇ ਸਾਰੇ ਘਰ ਨੂੰ ਅੱਗ ਲਾ ਦਿੱਤੀ ਗਈ ਸੀ ਅਤੇ ਗੱਡੀਆਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਹੁਸ਼ਿਆਰਪੁਰ ਪੁਲਿਸ ਵਲੋਂ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਜੱਸਾ ਅਤੇ ਤਿੰਨ ਹੋਰ ਸਿੱਖਾਂ 'ਤੇ ਹਿਰਾਸਤ ਵਿਚ ਤੀਜੇ ਦਰਜੇ ਦੇ ਤਸ਼ੱਦਦ ਕਰਨ ਦੇ ਮਾਮਲੇ 'ਚ ਹਾਈਕੋਰਟ ਦੇ ਜੱਜ ਜਤਿੰਦਰ ਚੌਹਾਨ ਨੇ 30 ਨਵੰਬਰ 2016 ਲਈ ਨੋਟਿਸ ਜਾਰੀ ਕੀਤਾ ਹੈ।
ਮਨੁੱਖੀ ਅਧਿਕਾਰਾਂ ਲਈ ਵਕੀਲਾਂ ਦੀ ਜਥੇਬੰਦੀ (LFHRI) ਨੇ 23 ਅਗਸਤ ਨੂੰ ਹੁਸ਼ਿਆਰਪੁਰ ਦੇ ਜਸਪ੍ਰੀਤ ਸਿੰਘ ਜੱਸਾ 'ਤੇ ਪੰਜਾਬ ਪੁਲਿਸ ਵਲੋਂ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ ਜਾਰੀ ਕੀਤੀ ਗਈ ਹੈ।
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ 'ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
« Previous Page — Next Page »