ਆਈਪੀਟੀ ਵੱਲੋਂ ਪੰਜਾਬ ‘ਚ ਲਾਵਾਰਿਸ ਲਾਸ਼ਾਂ ਦੇ ਮਾਮਲੇ ‘ਚ ਪੀੜਤ ਪਰਵਾਰਾਂ ਦੀ ਦਾਸਤਾਨ ਸੁਣਨੀ ਸ਼ੁਰੂ ਕੀਤੀ

ਨਿਰਪੱਖ ਲੋਕ ਟ੍ਰਿਬਿਊਨਲ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਕਹਿ ਕੇ ਖਪਾਏ ਗਏ ਨੌਜਵਾਨਾਂ ਦੇ ਪਰਵਾਰਾਂ ਦੀਆਂ ਗਵਾਹੀਆਂ ਦਰਜ਼ ਕੀਤੀਆਂ ਜਾ ਰਹੀਆਂ ਹਨ। ਇਸ ਟ੍ਰਿਬਿਊਨਲ ਵਿੱਚ ਭਾਰਤੀ ਸੁਪਰੀਕ ਕੋਰਟ ਦੇ ਸਾਬਕਾ ਜੱਜ ਏ.ਕੇ. ਗਾਂਗੁਲੀ, ਸੀਨੀਅਰ ਵਕੀਲ ਕੋਲਿਨ ਗਨਸਾਲਵਿਸ, ਮਣੀਪੁਰ ਤੋਂ ਮਨੁੱਖੀ ਹੱਕਾਂ ਦੇ ਕਾਰਕੁੰਨ ਬਬਲੂ ਲੋਟੋਂਗਮ, ਝਾੜਖੰਡ ਤੋਂ ਮਨੁੱਕੀ ਹੱਕਾਂ ਦੀ ਕਾਰਕੁੰਨ ਸੋਨੀ ਸੋਰੀ, ਤਪਨ ਬੋਸ (ਦੱਖਣੀ ਏਸ਼ੀਆ ਮਨੁੱਖੀ ਹੱਕ ਮੰਚ), ਬੀਬੀ ਪਰਮਜੀਤ ਕੌਰ ਖਾਲੜਾ (ਖਾਲੜਾ ਮਿਸ਼ਨ ਕਮੇਟੀ), ਪ੍ਰਵੀਨਾ ਅਹੰਗਰ (ਕਸ਼ਮੀਰ ਵਿੱਚ ਲਾਪਤਾ ਕੀਤੇ ਲੋਕਾਂ ਦੇ ਮਾਪਿਆਂ ਦੀ ਜਥੇਬੰਦੀ) ਅਤੇ ਕਵਿਤਾ ਸ਼੍ਰੀਵਾਸਤਵ (ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼) ਵੱਲੋਂ ਇਨ੍ਹਾਂ ਮਾਮਲਿਆਂ ਵਿਚ ਗਵਾਹੀਆਂ ਸੁਣੀਆਂ ਜਾ ਰਹੀ ਹਨ।

ਜ਼ੁਲਮੀ ਤੇ ਜੰਗਲ ਰਾਜ ਦਾ ਵੇਖੋ ਹਾਲ; ਝੂਠੇ ਮੁਕਾਬਲੇ ਦਾ ਨਿਆਂ ਮੰਗਦਾ ਤੁਰ ਗਿਆ ਚਮਨ ਲਾਲ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਵਿੱਚ ਖਾਲੜਾ ਮਿਸ਼ਨ ਦੇ ਸੀਨੀਅਰ ਆਗੂ ਚਮਨ ਲਾਲ ਦੇ ਅਕਾਲ ਚਲਾਣੇ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕਿਹਾ ਕਿ ਚਮਨ ਲਾਲ ਦੀ ਮੌਤ ਨਾਲ ਜਥੇਬੰਦੀ ਨੂੰ ਹੀ ਨਹੀਂ ਸਗੋਂ ਸਾਰੀ ਮਨੁੱਖਤਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ੍ਰੀ ਚਮਨ ਲਾਲ ਤਰਨ ਤਾਰਨ ਗੁਲਸ਼ਨ ਕੁਮਾਰ ਦੇ ਪਿਤਾ ਸਨ ਜਿਨ੍ਹਾਂ ਨੂੰ ਤਰਨ ਤਾਰਨ ਦੀ ਪੁਲਿਸ ਜਿਸ ਦੀ ਅਗਵਾਈ ਡੀ.ਐਸ.ਪੀ. ਦਿਲਬਾਗ ਸਿੰਘ ਕਰ ਰਿਹਾ ਸੀ ਨੇ 21/06/1993 ਨੂੰ ਘਰੋਂ ਚੁੱਕ ਕੇ ਮਹੀਨਾ ਭਰ ਤਸ਼ੱਦਦ ਢਾਹੁਣ ਤੋਂ ਬਾਅਦ 22/07/1993 ਨੂੰ ਤਿੰਨ ਹੋਰਨਾਂ ਨਾਲ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ।

ਵਿਸ਼ੇਸ਼: ਸਿੱਖ ਆਗੂ ਭਾਈ ਦਲਜੀਤ ਸਿੰਘ ਦਾ ਬਰੀ ਹੋਣਾ; ਯੂ.ਏ.ਪੀ. ਐਕਟ ਦੀ ਦੁਰਵਰਤੋਂ ਦਰਸਾਉਂਦਾ

ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਭਾਈ ਦਲਜੀਤ ਸਿੰਘ ’ਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਕੇਸ ਸਬੰਧੀ ਜਾਣਕਾਰੀ ਦਿੱਤੀ। 2012 ਦਾ ਇਹ ਕੇਸ 24 ਮਈ, 2016 ਨੂੰ ਬਰੀ ਹੋ ਗਿਆ।

ਪੀਲੀਭੀਤ ਝੂਠਾ ਮੁਕਾਬਲਾ: ਫੈਸਲਾ ਸਵਾਗਤਯੋਗ ਪਰ ਸਿੱਖ ਲਈ ਕੋਈ ਵੱਡੀ ਰਾਹਤ ਵਾਲਾ ਨਹੀਂ (ਮਨੁੱਖੀ ਹੱਕਾਂ ਦੇ ਵਕੀਲਾਂ ਨਾਲ ਗੱਲਬਾਤ ‘ਤੇ ਅਧਾਰਤ ਖਾਸ ਪੇਸ਼ਕਸ਼)

ਪੀਲੀਭੀਤ ਝੂਠੇ ਮੁਕਾਬਲੇ ਵਿਚ ਬੀਤੇ ਦਿਨੀਂ ਇਕ ਅਦਾਲਤ ਨੇ 12 ਜੁਲਾਈ, 1991 ਨੂੰ 11 ਸਿੱਖ ਯਾਤਰੂਆਂ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਵਾਲੇ 47 ਪੁਲਿਸ ਵਾਲ਼ਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਪੇਸ਼ਕਸ਼ ਇਸ ਮੁਕਦਮੇਂ ਦੇ ਫੈਸਲੇ ਅਤੇ ਇਸ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਸਿੱਖ ਸਿਆਸਤ ਵੱਲੋਂ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਮਾਮਲਿਆਂ ਨਾਲ ਜੁੜੇ ਵਕੀਲਾਂ ਨਾਲ ਕੀਤੀ ਗਈ ਗੱਲਬਾਤ ਉੱਤੇ ਅਧਾਰਤ ਹੈ।

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ 10 ਦਸੰਬਰ ਨੂੰ ਸਿੱਖਸ ਫਾਰ ਹਿਊਮਨ ਰਾਈਟਸ ਕਰਵਾਏਗਾ ਕਾਨਫਰੰਸ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ 10 ਦਸੰਬਰ ਨੂੰ ‘ਸਿੱਖਸ ਫ਼ਾਰ ਹਿਊਮਨ ਰਾਈਟਸ” ਵੱਲੋਂ ਚੰਡੀਗੜ੍ਹ ਵਿਚ ਕਾਨਫ਼ਰੰਸ ਕਰਵਾਈ ਜਾਵੇਗੀ। ਪ੍ਰੈੱਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਮਨੁੱਖੀ ਅਧਿਕਾਰਾਂ ਦੇ ਨਿੱਘਰਦੇ ਹਾਲਤਾਂ ਦੇ ਵਿਸ਼ੇ ਉੱਤੇ ਹੋਣ ਜਾ ਰਹੀ ਕਾਨਫ਼ਰੰਸ ਵਿਚ ਮੁੱਖ ਮਹਿਮਾਨ ਵਜੋਂ ਪੁੱਜਣਗੇ।

ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਵਕੀਲਾਂ ਨੇ ਸਰਬੱਤ ਖਾਲਸਾ ਦੇ ਆਗੂਆਂ ‘ਤੇ ਦੇਸ਼ ਧਰੋਹ ਦੇ ਦਰਜ਼ ਪਰਚਿਆਂ ਦੀ ਕੀਤੀ ਨਿਖੇਧੀ

ਪਿਛਲੇ ਦਿਨੀ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੇ ਪ੍ਰਬੰਧਕਾਂ ਅਤੇ ਇਸ ਦੌਰਾਨ ਥਾਪੇ ਗਏ ਤਖਤ ਸਾਹਿਬਾਨ ਦੇ ਜੱਥੇਦਾਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਮੁਕਦਮੇ ਦਰਜ਼ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵਕੀਲਾਂ ਨੇ ਇੱਥੇ ਹੋਈ ਮੀਟਿੰਗ ਦੌਰਾਨ ਦੋਸ਼ ਲਾਇਆ ਕਿ ਬਾਦਲ ਸਰਕਾਰ ਨੇ ਸਰਬੱਤ ਖ਼ਾਲਸੇ ਨਾਲ ਸਬੰਧਤ ਸਿੱਖ ਆਗੂਆਂ ਵਿਰੁੱਧ ਦੇਸ਼ ਧਰੋਹ ਦੇ ਕੇਸ ਦਰਜ ਕਰ ਕੇ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਹਨ।