ਪੰਜਾਬ ਦੇ ਕਈ ਇਲਾਕੇ ਇਹਨੀ ਦਿਨੀਂ ਹੜ੍ਹਾਂ ਦੀ ਮਾਰ ਹੇਠ ਹਨ। ਕਪੂਰਥਲਾ, ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਰਗੇ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਲੱਖਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਡੁੱਬ ਗਈ ਹੈ, ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਬੇਸ਼ੁਮਾਰ ਪਿੰਡ ਵਾਸੀਆਂ ਨੂੰ ਆਪਣੇ ਘਰ ਛੱਡ ਕੇ ਬਾਹਰ ਜਾਣ ਲਈ ਮਜਬੂਰ ਹੋਣਾ ਪਿਆ ਹੈ।