ਵੀਹਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਅੰਜ਼ਾਮ ਦਿੱਤੀ ਗਈ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਾ ਵਾਰ ਕੇ ਅੰਜਾਮ ਤਕ ਪਹੁੰਚਾਉਣ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੀ ਗਈ ਚਿੱਠੀ ਸੰਗਤਾਂ ਨੂੰ ਪੜ੍ਹ ਕੇ ਸੁਣਾਈ ਗਈ। ਜਿਸ ਵਿੱਚ ਉਨ੍ਹਾਂ ਸ਼ਹੀਦ ਵਲੋਂ ਪਾਏ ਪੂਰਨਿਆਂ 'ਤੇ ਚੱਲਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਜ਼ਾਲਮਾਂ ਦੇ ਜ਼ੁਲਮ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੇਵਾ ਨਿਭਾ ਚੁੱਕੇ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਪਿਆਰੇ ਸਿੰਘਾਂ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਅਕਾਲ ਖਾਲਸਾ ਦਲ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਐਤਵਾਰ ਮਾਤਾ ਗੁਜਰ ਕੌਰ ਅਤੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਫਤਿਹ ਮਾਰਚ ਦਾ ਅਯੋਜਨ ਕੀਤਾ ਗਿਆ। ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਦੇ ਪੰਜ ਪਿਆਰੇ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਦੇ ਅਸਥਾਨ ਦੇ ਨੇੜਲੇ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਵਿਖੇ ਅਰਦਾਸ ਕੀਤੀ ਗਈ। ਉਪਰੰਤ ਜੈਕਾਰਿਆਂ ਦੀ ਗੂੰਜ 'ਚ ਇਹ ਫਤਿਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ ਹੋਇਆ।
ਸਬ ਟੀਵੀ ਦਾ ਲੜੀਵਾਰ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਇਕ ਕਲਾਕਾਰ ਵਲੋਂ ਦਰਬਾਰ ਸਾਹਿਬ ਵਿਖੇ ਗਣੇਸ਼ ਦੀ ਮੂਰਤੀ ਸਥਾਪਿਤ ਕੀਤੇ ਜਾਣ ਦੀ ਗੱਲ ਕਰਨ 'ਤੇ ਬਾਅਦ ਵਿੱਚ ਵਿਖਾਏ ਜਾਣ ਦੇ ਖਿਲਾਫ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਲਿਖਤੀ ਸ਼ਿਕਾਇਤ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਭਾਈ ਪ੍ਰਣਾਮ ਸਿੰਘ, ਅਕਾਲ ਖਾਲਸਾ ਦਲ ਦੇ ਸ. ਸੁਰਿੰਦਰ ਪਾਲ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਸੁਖਜੀਤ ਸਿੰਘ ਖੋਸੇ ਨੇ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਸੀਰੀਅਲ ਦੇ ਨਿਰਦੇਸ਼ਕ, ਕਲਾਕਾਰ ਗੁਰਚਰਨ ਸਿੰਘ ਅਤੇ ਪ੍ਰੋਡਿਊਸਰ ਸ੍ਰੀ ਅਧਿਕਾਰੀ ਬ੍ਰਦਰਜ ਖਿਲਾਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਏ ਜਾਣ ਖਿਲਾਫ ਧਾਰਾ 295-ਏ ਤਹਿ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਭਾਈ ਦਿਲਾਵਰ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ। 90 ਦੇ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਦੇ ਦੋਸ਼ੀ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ “ਸਿੰਘ” ਨੂੰ ਮਨੁੱਖੀ ਬੰਬ ਬਣਕੇ ਉਡਾਉਣ ਵਾਲੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਭਾਈ ਅਮਰੀਕ ਸਿੰਘ ਅਜਨਾਲਾ, ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁਖੀ ਗਿਆਨੀ ਬਲਦੇਵ ਸਿੰਘ, ਅਖੰਡ ਕੀਰਤਨੀ ਜਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਸਿਕੰਦਰ ਸਿੰਘ ਵਰਾਣਾ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ, ਭਾਈ ਨਵਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਸੋਹਲ, ਅਕਾਲ ਖਾਲਸਾ ਦਲ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰ, ਦਮਦਮੀ ਟਕਸਾਲ ਅਜਨਾਲਾ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨਾਗੋਕੇ, ਭਾਈ ਗੁਰਜੰਟ ਸਿੰਘ ਕੱਟੂ ਇਥੇ ਪੁਜੇ ਸਨ।
ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਢੀ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ 14 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਮੰਡੀ ਦਾਸੂਵਾਲ (ਜ਼ਿਲ੍ਹਾ ਤਰਨ ਤਾਰਨ) ਦੇ ਗੁਰਦਵਾਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਅਕਾਲ ਖਾਲਸਾ ਦਲ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ, ਯੂ. ਕੇ., ਯੂਰਪ, ਅਮਰੀਕਾ ,ਕੈਨੇਡਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।