ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਦਰਮਿਆਨ ਸ਼ਬਦੀ ਤਕਰਾਰ ਤੇ ਭਾਵਨਾਵਾਂ ਦੇ ਵਹਿਣ ਬਾਰੇ ਚਰਚਾਵਾਂ ਦੌਰਾਨ ਤਖਤ ਸਾਹਿਬਾਨ ਦੀ ਮਾਣ-ਮਰਯਾਦਾ ਤੇ ਸੇਵਾ ਸੰਭਾਲ ਦੇ ਨਿਜ਼ਾਮ ਬਾਰੇ ਮੂਲ ਨੁਕਤੇ ਚਰਚਾ ਵਿਚੋਂ ਬਾਹਰ ਹਨ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।
ਗੁਰਦੁਆਰਾ ਸਾਹਿਬ, ਪਾਤਿਸ਼ਾਹੀ ਨੌਵੀ, ਪਿੰਡ ਕਣਕਵਾਲ ਵਿਖੇ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 10 ਜੂਨ 2024 ਨੂੰ ਹੋਏ ਗੁਰਮਤਿ ਸਾਮਗਮ ਦੌਰਾਨ ਪੰਥ ਸੇਵਕ ਸਖਸ਼ੀਅਤ ਅਤੇ ਖਾੜਕੂ ਸੰਘਰਸ਼ ਦੇ ਜਰਨੈਲ ਭਾਈ ਦਲਜੀਤ ਸਿੰਘ ਨੇ "ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ" ਵਿਸ਼ੇ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਪੰਥਕ ਦੀਵਾਨ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ਵਿੱਚ ਪੰਥਕ ਸਖਸ਼ੀਅਤਾਂ ਵਲੋਂ ਕਿਤਾਬ 'ਅਮਰਨਾਮਾ (ਧਰਮ ਯੁੱਧ ਦੌਰਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ ਝੂਠੇ ਮੁਕਾਬਲਿਆਂ ਦੀ ਸੰਖੇਪ ਵਾਰਤਾ)' ਸੰਗਤ ਦੇ ਸਨਮੁਖ ਜਾਰੀ ਕੀਤੀ ਗਈ।
ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਲਿਖਤੀ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਬੀਤੇ ਦਿਨੀਂ ਜਲਾਵਤਨੀ ਦੌਰਾਨ ਅਕਾਲ ਚਲਾਣਾ ਕਰ ਗਏ ਭਾਈ ਲਖਵੀਰ ਸਿੰਘ ਰੋਡੇ ਨਮਿਤ ਅਰਦਾਸ ਸਮਾਗਮ ਹੋਇਆ।
ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਅੱਜ ਸ਼ਹੀਦ ਭਾਈ ਦਿਲਾਵਰ ਸਿੰਘ ਦਾ ੨੮ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਫੈਸਲੇ ਲੈਣ ਦਾ ਤਰੀਕਾ ਤੇ ਅਗਵਾਈ ਚੁਣਨ ਦਾ ਤਰੀਕਾ ਦੋ ਬੁਨਿਆਦੀ ਗੱਲਾਂ ਹੁੰਦੀਆਂ ਹਨ ਜਿਹੜੀਂ ਕਿਸੇ ਸਮਾਜ ਦੀ ਸੇਧ ਤੇ ਜਥੇਬੰਦਕ ਸਮਰੱਥਾ ਤੈਅ ਕਰਦੀਆਂ ਹਨ।
ਭਾਈ ਨਰਾਇਣ ਸਿੰਘ ਨੇ ਸ. ਸਿਮਰਨਜੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਾਮ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਪੱਤਰ
Next Page »