ਲੋੜ ਤਾਂ ਹੈ ਲੋਕਾਂ ਨੂੰ ਲਾਮਬੱਧ ਕਰਕੇ ਅਜਿਹੇ ਕਾਲੇ ਕਾਨੂੰਨਾਂ ਖਿਲਾਫ ਲੋਕ ਲਹਿਰ ਉਸਾਰਨ ਦੀ ਜਿਸ ਨਾਲ ਭਾਰਤੀ ਉਪ-ਮਹਾਂਦੀਪ ਵਿਚ ਵਸਦੇ ਸੱਭਿਆਚਾਰਾਂ ਨੂੰ ਕਾਨੂੰਨੀ ਮਾਨਤਾ ਦੇ ਕੇ ਦੁਨੀਆਂ ਨੂੰ ਇਕ ਪਿੰਡ ਦੇ ਰੂਪ ਵਿਚ ਉਸਾਰਿਆ ਜਾਵੇ।
ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ ਖ਼ਾਲਸਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਵਰਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਮਸ਼ੀਨਰੀ ਦੀ ਗਲਤ ਵਰਤੋਂ ਕਰਦਿਆਂ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਬਰਬਾਦ ਕਰਨ ਲਈ ਇਹ ਝੂਠਾ ਕੇਸ ਪਵਾਇਆ ਸੀ।
੨੦ ਮਈ ਨੂੰ ਚੰਡੀਗੜ੍ਹ ਤੋਂ ਦਲ ਖਾਲਸਾ ਦੀ ਇੱਕ ਨਵੀਂ ਸ਼ੁਰੂਆਤ ਹੋਈ ਹੈ। ਇਸ ਨਵੀਂ ਸ਼ੁਰੂਆਤ ਦੀ ਅਗਵਾਈ ਕਰਨ ਲਈ ਕੱਲ ਤੋਂ ਪਹਿਲਾਂ ਤੱਕ ਦੀਆਂ ਦੋਹਾਂ ਜੱਥੇਬੰਦੀਆਂ ਦੇ ਸਾਰੇ ਸੀਨੀਅਰ ਆਗੂਆਂ ਨੇ ਸ. ਹਰਪਾਲ ਸਿੰਘ ਚੀਮਾ ਦੀ ਸਰਬ-ਸਮੰਤ ਚੋਣ ਕੀਤੀ ਹੈ। ਸੱਭ ਤੋਂ ਪਹਿਲਾਂ ਤਾਂ ਇਸ ਇਕੱਠ ਵਿੱਚ ਹਾਜ਼ਰ ਸੱਭ ਸਾਥੀਆਂ ਨੂੰ ਮੁਬਾਰਕਬਾਦ, ਫਿਰ ਸ. ਹਰਪਾਲ ਸਿੰਘ ਚੀਮਾ ਨੂੰ ਮੁਬਾਰਕਬਾਦ। ਦਲ ਖਾਲਸਾ ਤੇ ਪੰਚ ਪ੍ਰਧਾਨੀ ਦੀ ਸਾਂਝ ਤੇ ਏਕਤਾ ਵਿੱਚੋਂ ਨਿਕਲੀ ਇਹ ਨਵੀਂ ਸ਼ੁਰੂਆਤ ਸਮੇਂ ਤੇ ਹਾਲਾਤ ਦੀ ਲੋੜ੍ਹ ਸੀ, ਸਿੱਖ ਕੌਮ ਦੇ ਆਜ਼ਾਦੀ ਸੰਘਰਸ਼ ਦੀ ਲੋੜ੍ਹ ਸੀ।
ਯੂਰਪ ਵਸਦੇ ਖ਼ਾਲਿਸਤਾਨ ਸਮਰਥਕਾਂ ਵਲੋਂ ਭੇਜੇ ਬਿਆਨ ਵਿਚ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਦੀ ਮੁਕੰਮਲ ਏਕਤਾ ਦਾ ਸਵਾਗਤ ਕੀਤਾ ਗਿਆ ਹੈ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ' ਹੀ ਰੱਖਿਆ ਗਿਆ ਅਤੇ ਇਸਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਚੁਣਿਆ ਗਿਆ। ਦੋਨਾਂ ਜਥੇਬੰਦੀਆਂ ਨੇ ਸਮਾਗਮ ਦੌਰਾਨ ਖਾਲਸਾ ਰਾਜ ਨੂੰ ਕਾਇਮ ਕਰਨ ਖਾਲਸੇ ਦੇ ਉਸ ਅਸਲ ਜਜ਼ਬੇ ਨੂੰ ਮੁੜ ਸੁਰਜੀਤ ਕਰਨ ਦਾ ਅਹਿਦ ਲਿਆ ਜੋ ਗੁਰੂ ਪਾਤਸ਼ਾਹ ਅਤੇ ਮਹਾਰਾਜਾ ਰਣਜੀਤ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਿੱਖਾਂ ਤੇ ਬਖਸ਼ਿਸ਼ ਕੀਤਾ ਗਿਆ ਸੀ।
ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ 20 ਮਈ ਨੂੰ ਸੈਕਟਰ 34 ਦੇ ਗੁਰਦੁਆਰਾ ਸਾਹਿਬ ਵਿਖੇ ਏਕਤਾ ਦਾ ਐਲਾਨ ਕੀਤਾ। ਏਕਤਾ ਤੋਂ ਬਾਅਦ ਆਜ਼ਾਦੀ ਪੱਖੀ ਜਥੇਬੰਦੀਆਂ ਨੇ ਦਲ ਖ਼ਾਲਸਾ ਨਾਂ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ। ਭਾਈ ਹਰਪਾਲ ਸਿੰਘ ਚੀਮਾ ਨੂੰ ਦਲ ਖ਼ਾਲਸਾ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ। ਸਿੱਖ ਸਿਆਸਤ ਨਿਊਜ਼ ਨੇ ਦਲ ਖ਼ਾਲਸਾ ਦੀ ਭਵਿੱਖ ਦੀਆਂ ਨੀਤੀਆਂ ਬਾਰੇ ਅਤੇ ਏਕਤਾ ਬਾਰੇ ਭਾਈ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕੀਤੀ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ' ਹੀ ਰੱਖਿਆ ਗਿਆ ਅਤੇ ਇਸਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਚੁਣਿਆ ਗਿਆ।
ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਅੱਜ ਮੁਕੰਮਲ ਏਕਤਾ ਅਤੇ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਖਜ਼ ਫਾਰ ਹਿਊਮਾਨ ਰਾਈਟਜ ਦੀ ਪ੍ਰਧਾਨਗੀ ਪੱਦ ਤੋਂ ਅਸਤੀਫਾ ਦੇ ਦਿਤਾ ਹੈ। ਉਹਨਾਂ ਨਾਲ ਹੀ ਐਡਵੋਕੇਟ ਅਮਰ ਸਿੰਘ ਚਾਹਲ ਅਤੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਇਹ ਅਧਿਕਾਰ ਦਿਤੇ ਹਨ ਕਿ ਉਹ ਮੌਜੁਦਾ ਸਾਥੀਆਂ ਦੀ ਸਲਾਹ ਨਾਲ ਇਸ ਮਨੁੱਖੀ ਅਧਿਕਾਰਾਂ ਦੀ ਸੰਸਥਾ ਦੇ ਜਥੇਬੰਦਕ ਢਾਂਚੇ ਦਾ ਨਵੇ ਸਿਰਿਉਂ ਵਿਸਥਾਰ ਕਰਨ।
ਖ਼ਾਲਿਸਤਾਨ ਦੇ ਨਿਸ਼ਾਨੇ ਦੀ ਪ੍ਰਾਪਤੀ ਲਈ ਚੱਲ ਰਹੇ ਰਾਜਨੀਤਕ ਜਦੋਜਹਿਦ ਵਿਚ ਤੇਜ਼ੀ ਅਤੇ ਤਾਜ਼ਗੀ ਲਿਆਉਣ ਲਈ ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਰਲੇਵੇਂ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਨਾਮ ਅਤੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ 20 ਮਈ ਨੂੰ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
Next Page »