ਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ 10 ਨਵੰਬਰ ਨੂੰ ਸੱਰਬਤ ਖਾਲਸਾ ਦੇ ਨਾਂ ਹੇਠ ਹੋ ਰਹੇ ਪੰਥਕ ਇਕੱਠ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਥਾਨ ਅਕਾਲ ਤਖਤ ਸਾਹਿਬ ਰੱਖਣ, ਇਸਦੇ ਏਜੰਡੇ ਬਾਰੇ ਕੌਮੀ ਰਾਏ ਤਿਆਰ ਕਰਨ ਅਤੇ ਅੱਡ-ਅੱਡ ਵਿਚਾਰਧਾਰਾ ਵਾਲੀਆਂ ਸਿੱਖ ਸੰਸਥਾਵਾਂ, ਧਿਰਾਂ ਅਤੇ ਸ਼ਖਸ਼ੀਅਤਾਂ ਦਾ ਇਸ ਵਿੱਚ ਸ਼ਾਮਿਲ ਹੋਣਾ ਯਕੀਨੀ ਬਨਾਉਣ।
ਹਰਿੰਦਰ ਸਿੱਕਾ ਦੀ ਸਿੱਖ ਸਿਧਾਂਤਾਂ ‘ਤੇ ਵਾਰ ਕਰਦੀ ਵਿਵਾਦਤ ਫਿਲਮ “ਨਾਨਕ ਸ਼ਾਹ ਫਕੀਰ” ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਅਤੇ ਸਤਿਕਾਰਤ ਸ਼ਖਸ਼ੀਅਤਾਂ ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਦ੍ਰਿਸ਼ਮਾਨ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਅੱਜ ਜਲੰਧਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੀਟਿੰਗ ਹੋਈ।ਜਿਸ ਵਿੱਚ ਫਿਲਮ ਨੂੰ ਰੋਕਣ ਸਬੰਧੀ ਰਣਨੀਤੀ ਉਲੀਕੀ ਗਈ।
ਹਰਿੰਦਰ ਸਿੱਕਾ ਦੀ ਸਿੱਖ ਸਿਧਾਂਤਾਂ 'ਤੇ ਵਾਰ ਕਰਦੀ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਅਤੇ ਸਤਿਕਾਰਤ ਸ਼ਖਸ਼ੀਅਤਾਂ ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਦ੍ਰਿਸ਼ਮਾਨ ਫ਼ਿਲਮ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਭਲਕੇ 15 ਅਪਰੈਲ ਨੂੰ ਜਲੰਧਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਇਕ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਫਿਲਮ ਨੂੰ ਰੋਕਣ ਸਬੰਧੀ ਰਣਨੀਤੀ ਉਲੀਕੀ ਜਾਵੇਗੀ। ਸਿੱਖ ਜਥੇਬੰਦੀਆਂ ਜਿਨ੍ਹਾਂ ਵਿੱਚ ਦਮਦਮੀ ਟਕਸਾਲ, ਦਲ ਖਾਲਸਾ, ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ, ਨਿਹੰਗ ਸਿੰਘ ਜਥੇਬੰਦੀਆਂ, ਫੈਡਰੇਸ਼ਨਾਂ ਤੇ ਹੋਰ ਸ਼ਾਮਲ ਹਨ, ਇਸ ਫਿਲਮ ਨੂੰ ਰੋਕਣ ਲਈ ਦ੍ਰਿੜ ਹਨ।
ਪੰਜਾਬ ਦੀ ਧਰਤੀ ਦੇ ਖੁੱਲੇ ਡੇਰੇ ਇੱਕਲੇ ਸਿੱਖ ਵਿਰੋਧੀ ਕਾਰਵਾਈ ਵਿੱਚ ਹੀ ਮਸ਼ਰੂਫ ਨਹੀਂ ਹਨ ਸਗੋਂ ਇਸਹ ਸਮੁੱਚੀ ਮਨੁੱਖਤਾ ਲਈ ਖਤਰਾ ਹੈ। ਇਹ ਡੇਰੇ ਜਿੱਥੇ ਸਮਾਜ ਵਿੱਚ ਨਫਰਤ ਅਤੇ ਬੇਚੈਨੀ ਫੈਲਾਅ ਰਹੇ ਹਨ, ਉੱਥੇ ਮਨੁੱਖਤਾ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸਣ ਕਰ ਰਹੇ ਹਨ। ਇਹ ਮਨੁੱਖਤਾ ਵਿਰੋਧੀ ਡੇਰਿਆਂ ਨੂੰ ਪੰਜਾਬ ਅਤੇ ਭਾਰਤ ਸਰਕਾਰ ਤੁਰੰਤ ਬੰਦ ਕਰ।
ਪਿੱਛਲੇ ਦਿਨੀ ਸਿੱਖ ਕੌਮ ਦੀ ਅਜ਼ਾਦੀ ਲਈ ਲੜੇ ਗਏ ਸੰਘਰਸ਼ ਦੇ ਨਾਇਕ ਭਾਈ ਜਗਤਾਰ ਸਿੰਘ ਹਵਾਰਾ ਨੂੰ ਪਿੱਠ ਵਿੱਚ ਦਰਦ ਹੋਣ ਦੇ ਬਾਵਜੂਦ ਦਿੱਲੀ ਪੁਲਿਸ ਵੱਲੋਂ ਬੇੜੀਆਂ ਵਿੱਚ ਜਕੜ ਕੇ ਅਦਾਲਤ ਵਿੱਚ ਪੇਸ਼ ਕਰਨ ਦੇ ਕਾਰੇ ਦੀ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ,ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਅਖੰਡ ਕੀਰਤੀ ਜਥਾ ਯੂ,ਕੇ ਦੇ ਸਿਆਸੀ ਵਿੰਗ ਦੇ ਜਨਰਲ ਸਕੱਤਰ ਭਾਈ ਜੋਗਾ ਸਿੰਘ ਵਲੋਂ ਦਿੱਲੀ ਪੁਲਿਸ ਦੇ ਇਸ ਧੱਕੜ ਅਤੇ ਅਣਮਨੁੱਖੀ ਵਤੀਰੇ ਦੀ ਸਖਤ ਨਿਖੇਧੀ ਕੀਤੀ ਗਈ ਹੈ ।
ਲੰਘੇ ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੇ ਜਝਾਰੂ ਭਾਈ ਦਇਆ ਸਿੰਘ ਲਾਹੌਰੀਆ ਦੀ ਤੰਦਰੁਸਤੀ ਲਈ ਇੰਗਲੈਂਡ ,ਯੋਰਪ ,ਕੈਨੇਡਾ ਅਤੇ ਅਮਰੀਕਾ ਦੇ ਅਨੇਕਾਂ ਗੁਰਦਵਾਰਿਆਂ ਵਿੱਚ ਸਿੱਖ ਸੰਗਤਾਂ , ਪ੍ਰਬੰਧਕ ਕਮੇਟੀਆਂ ਵਲੋਂ ਭਾਈ ਦਇਆ ਸਿੰਘ ਲਾਹੌਰੀਆ ਦੀ ਸਿਹਤਯਾਬੀ ,ਚੜਦੀ ਕਲਾ ਲਈ ਅਰਦਾਸਾਂ ਕੀਤੀਆਂ ਗਈਆਂ ਹਨ ।
ਸਿੱਖ ਸੰਘਰਸ਼ ਦੇ ਸਿਰੜੀ ਯੋਧੇ ਅਤੇ ਅਠਾਰਾਂ ਸਾਲਾਂ ਤੋਂ ਵੀ ਵੱਧ ਸਮਾਂ ਜੇਲਾਂ ਵਿੱਚ ਗੁਜ਼ਾਰਨ ਵਾਲੇ ਭਾਈ ਦਇਆ ਸਿੰਘ ਲਾਹੌਰੀਆ ਦੀ ਸਿਹਤ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਸਾਹਿਬ ਦੀ ਪੈਰਵੀ ਕਰਨ ਅਤੇ ਢੁਕਵੇਂ ਇਲਾਜ ਲਈ ਯਤਨਸ਼ੀਲ ਹੋਣ ਲਈ ਆਦੇਸ਼ ਜਾਰੀ ਕਰਨ।
ਸਿੱਖ ਸੰਘਰਸ਼ ਨਾਲ ਸਬੰਧਿਤ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਨਜ਼ਰਬੰਦਾਂ ਨੂੰ 18-23 ਸਾਲ ਤੱਕ ਜੇਲ ਵਿੱਚ ਬਤੀਤ ਕਰਨ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ, ਦੂਜੇ ਪਾਸੇ ਸਿੱਖਾਂ ਦੇ ਕਾਤਲ ਪੁਲਿਸ ਕੈਟ ਪਿੰਕੀ ਨੂੰ ਉਮਰ ਕੈਦ ਵਿੱਚ ਸੱਤ ਸਾਲ ਕੈਦ ਕੱਟਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ, ਇਹ ਕਾਰਵਾਈ ਭਾਰਤੀ ਨਿਆਇਕ ਸਿਸਟਮ ਦੀ ਨਿਰਪੱਖਤਾ ਦਾ ਜਨਾਜ਼ਾ ਨਿਕਲਣ ਸੂਚਕ ਹੈ ਅਤੇ ਅਖੋਤੀ ਪੰਥਕ ਸਰਕਾਰ ਦਾ ਕੌਮ ਘਾਤਕ ਚਿਹਰਾ ਬੇਨਕਾਬ ਕਰਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨਾਈਟਿਡ ਖਾਲਸਾ ਦਲ ਯੂ,ਕੇ ਅਤੇ ਆਖੰਡ ਕੀਰਤਨ ਜੱਥੇ ਦੇ ਅਹੁਦੇਦਾਰਾਂ ਨੇ ਕੀਤਾ।
ਅੱਜ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਦਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਪਿੱਠ ਦਰਦ ਬਾਰੇ ਛੱਪੀਆਂ ਖ਼ਬਰਾਂ ਤੋਂ ਜਥੇ ਦੇ ਵੱਖ ਵੱਖ ਮੁਲਕਾਂ ਦੇ ਚਿੰਤਤ ਸਿੰਘਾਂ ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਇਲਾਜ਼ ਲਈ ਲੋੜੀਦੇ ਕਦਮ ਚੁੱਕਣ ਲਈ ਭਾਈ ਪਰਮਜੀਤ ਸਿੰਘ, ਮੈਂਬਰ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਭਾਈ ਇਕਬਾਲ ਸਿੰਘ ਦਿੱਲੀ ਅਤੇ ਭਾਈ ਹਰਮਿੰਦਰ ਸਿੰਘ ਦਿੱਲੀ ‘ਤੇ ਅਧਾਰਤ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ।
ਬ੍ਰਮਿੰਘਮ (15 ਫਰਵਰੀ, 2012): ਬੀਤੇ ਦਿਨੀਂ ਅੰਮ੍ਰਿਤਸਰ ਦੀ ਕੇਂਦਰੀ ਜੇਹਲ ਵਿਚ ਅੱਗ ਲਾ ਕੇ ਸ਼ਹੀਦ ਕੀਤੇ ਗਏ ਭਾਈ ਕੁਲਵੰਤ ਸਿੰਘ ਦੀ ਮੌਤ ਲਈ ਯੂ ਕੇ ਦੇ ਸਿੱਖ ਆਗੂਆਂ ਨੇ ਪੁਲਿਸ ਅਤੇ ਸਰਕਾਰੀ ਪ੍ਰਸ਼ਾਸਨ ਨੂੰ ਜਿੰਮੇਵਾਰ ਦੱਸਿਆ ਹੈ । ਇਹ ਜੇਹਲ ਅਧਿਕਾਰੀਆਂ ਦੀ ਅਣਗਹਿਲੀ ਜਾਂ ਪੁਲਿਸ ਨਾਲ ਮਿਲੀਭੁਗਤ ਕਾਰਨ ਹੀ ਹੋ ਸਕਦਾ ਹੈ ਕਿ ਕੁਲਵੰਤ ਸਿੰਘ ਨੂੰ ਪੁਲਿਸ ਵਿਰੁੱਧ ਮੁਕੱਦਮੇ ਦੀ ਵੀਰਵਾਰ ਨੂੰ ਤਾਰੀਕ ਤੋਂ ਤਿੰਨ ਚਾਰ ਦਿਨ ਪਹਿਲਾਂ ਹੀ ਕਤਲ ਕਰ ਦਿੱਤਾ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਸ ਵੀਰਵਾਰ 16 ਫਰਵਰੀ ਨੂੰ ਹਾਈਕੋਰਟ ਵਿਚ ਪੁਲਿਸ ਤਸ਼ੱਦਦ ਵਿਰੁੱਧ ਉਸ ਦੇ ਮੁਕੱਦਮੇ ਦੀ ਸੁਣਵਾਈ ਲਈ ਤਾਰੀਕ ਸੀ । ਉਸ ਦੀ ਗ੍ਰਿਫ਼ਤਾਰੀ ਸਮੇਂ ਪੁਲਿਸ ਵੱਲੋਂ ਭਾਰੀ ਤਸ਼ੱਦਦ ਕੀਤਾ ਗਿਆ ਸੀ, ਜਿਸ ਕਾਰਨ ਕੁਲਵੰਤ ਸਿੰਘ ਦੀਆਂ ਕਿਡਨੀਆਂ ਫੇਹਲ ਹੋ ਗਈਆਂ ਸਨ ।
« Previous Page — Next Page »