ਵੀਹਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਅੰਜ਼ਾਮ ਦਿੱਤੀ ਗਈ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਾ ਵਾਰ ਕੇ ਅੰਜਾਮ ਤਕ ਪਹੁੰਚਾਉਣ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੀ ਗਈ ਚਿੱਠੀ ਸੰਗਤਾਂ ਨੂੰ ਪੜ੍ਹ ਕੇ ਸੁਣਾਈ ਗਈ। ਜਿਸ ਵਿੱਚ ਉਨ੍ਹਾਂ ਸ਼ਹੀਦ ਵਲੋਂ ਪਾਏ ਪੂਰਨਿਆਂ 'ਤੇ ਚੱਲਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਜ਼ਾਲਮਾਂ ਦੇ ਜ਼ੁਲਮ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਬਰਤਾਨੀਆਂ ਵਿੱਚ ਰਾਜਸੀ ਸ਼ਰਨ ਲੈਕੇ ਰਹਿ ਰਹੇ ਪਰਮਜੀਤ ਸਿੰਘ ਪੰਮਾ ਦੀ ਪੁਰਤਲਗਾਲ ਵਿੱਚ ਇੰਟਰਪੋਲ ਵੱਲੋਂ ਕੀਤੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਬਰਤਾਨੀਆਂ ਦੇ ਸਿੱਕਾਂ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ।ਭਾਈ ਪੰਮਾ ਨੂੰ ਪੁਰਤਗਾਲ ਤੋਂ ਬਰਤਾਨੀਆ ਲਿਆਉਣ ਲਈ ਅੱਜ ਸਿੱਖ ਜੱਥੇਬੰਦੀਆਂ ਅਤੇ ਬਾਈ ਪੰਮਾ ਦੇ ਪਰਿਵਾਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਬਰਮਿੰਘਮ ਵਿਖੇ ਮੀਟਿੰਗ ਹੋਈ।
ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚ ਕੇ ਸਮੁੱਚੀ ਸਿੱਖ ਕੌਮ ਦੀ ਅਣਖ ਨੂੰ ਵੰਗਾਰਨ ਵਾਲੇ ਸਿਰਸੇ ਵਾਲੇ ਅਸਾਧ ਨੂੰ ਅਣਮੰਗੀ ਮੁਆਫੀ ਦੇਣ ਵਾਲੇ ਜਥੇਦਾਰਾਂ ਨੂੰ ਪੰਜ ਸਿੰਘਾਂ ਵਲੋਂ ਪੰਜ ਪਿਆਰਿਆਂ ਦੇ ਰੂਪ ਬਰਤਰਫ ਕਰਨ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਨੈਤਿਕਤਾ ਦੇ ਆਧਾਰ 'ਤੇ ਜੱਥੇਦਾਰਾਂ ਨੂੰ ਆਪਣੇ ਅਹੁਦਿਆ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਸ਼ਾਂਤਮਈ ਤਰੀਖੇ ਨਾਲ ਕੌਮ ਦੇ ਮੁੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਜ਼ਖਮੀ ਕਰਨ ਦੀ ਘਟਨਾ ਨੇ ਸੰਸਾਰ ਬਰ ਦੇ ਸਿੱਖਾਂ ਦੇ ਦਿਲਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੌਦਾ ਸਾਧ ਨੂੰ ਪੰਥਕ ਰਵਾਇਤਾਂ ਨੂੰ ਦਰਕਿਨਾਰ ਕਰਦਿਆਂ ਦਿੱਤੀ ਮਾਫੀ ਤੋਂ ਬਾਅਦ ਸਮੁੱਚੀ ਸਿੱਖ ਕੌਮ ਵੱਲੋਂ ਇਸਦੀ ਕੀਤੀ ਜਾ ਰਹੀ ਵਿਰੋਧਤਾ ਅਤੇ ਜੱਥੇਦਾਰਾਂ ਵੱਲੋਂ ਜਾਰੀ ਕੀਤੇ ਮਾਫੀਨਾਮੇ ਨੂੰ ਵਾਪਸ ਲੈਣ ਦੀ ਮੰਗ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਰਵੳੇੁੱਚ ਹੈ ਅਤੇ ਸਾਰੇ ਸਿੱਖਾਂ ਨੂੰ ਇਸਦੇ ਹੁਕਮ ਨੂੰ ਮੰਨਣਾ ਚਾਹੀਦਾ ਹੈ, ਬਾਰੇ ਪ੍ਰਤੀਕਰਮ ਪ੍ਰ੍ਗਟ ਕਰਦਿਆਂ ਯੂਨਾਈਟਿਡ ਖਾਲਸਾ ਦਲ ਯੂ,ਕੇ ਅਤੇ ਅਖੰਡ ਕੀਰਤਨੀ ਜਥਾ ਯੂ,ਕੇ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦਾ ਚੇਤਾ ਆ ਰਿਹਾ ਹੈ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਤਾਂ ਮੁੱਢ ਕਦੀਮ ਤੋਂ ਹੀ ਸਰਵਉੱਚ ਰਿਹਾ ਹੈ ।