ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ 'ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਲਾਈਫ ਓ.ਕੇ. ਚੈਨਲ 'ਤੇ ਚੱਲ ਰਿਹਾ ਇਹ ਲੜੀਵਾਰ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨੂੰ ਗਲਤ ਰੂਪ 'ਚ ਪੇਸ਼ ਕਰ ਰਿਹਾ ਹੈ।
ਅੱਜ ਸ਼ਾਮ ਤੋਂ ਆਨ ਲਾਈਨ ਮੀਡੀਆ ਦੇ ਕੁਝ ਹਿੱਸਿਆਂ ਵਲੋਂ ਲੁਧਿਆਣਾ ਦੇ ਡੇਰਾ ਪ੍ਰੇਮੀਆਂ ਦੇ ਕਤਲ ਦੀ ਜ਼ਿੰਮੇਵਾਰੀ ਨਾਲ ਸਬੰਧਤ ਖ਼ਬਰਾਂ ਛਪੀਆਂ ਹਨ। ਖ਼ਬਰਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਇਹ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ 'ਚ ਕਿਹਾ ਗਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਸਬੀਰ ਸਿੰਘ ਨਾਂ ਦੇ ਸ਼ਖਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਇਹ ਰਿਪੋਰਟਾਂ ਬਹੁਤ ਹੀ ਸ਼ੱਕੀ ਹਨ ਕਿਉਂਕਿ ਹਾਲ ਦੇ ਦਿਨਾਂ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ 'ਚ ਜਸਬੀਰ ਸਿੰਘ ਨਾਂ ਦਾ ਕੋਈ ਵੀ ਆਗੂ ਖ਼ਬਰਾਂ 'ਚ ਨਹੀਂ ਹੈ।
ਹਰਿਆਣਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਅਭੈ ਚੌਟਾਲਾ ਨੇ ਕਿਹਾ ਕਿ ਜੇਕਰ ਹਰਿਆਣਾ-ਪੰਜਾਬ ਦੀ ਸਰਹੱਦ 'ਤੇ ਫੌਜ ਵੀ ਤਾਇਨਾਤ ਕੀਤੀ ਗਈ ਤਾਂ ਵੀ 23 ਫਰਵਰੀ ਨੂੰ ਹਰ ਹਾਲ 'ਚ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਾਂਗੇ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਨੇ ਸੋਮਵਾਰ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨੂੰ ਕਿਹਾ ਕਿ ਜਨ ਜਾਗ੍ਰਿਤੀ ਮੁਹਿੰਮ ਦੇ ਤੀਜੇ ਪੜਾਅ 'ਚ ਪਾਰਟੀ ਦਫ਼ਤਰ 'ਚ ਕਾਰਜਕਰਤਾਵਾਂ ਨਾਲ ਬੈਠਕ 'ਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
26 ਜਨਵਰੀ ਨੂੰ ਵਿਸਾਹਘਾਤ ਦਿਹਾੜਾ ਦਸਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ 'ਸਵੈ-ਨਿਰਣੇ ਦਾ ਹੱਕ' ਅਤੇ 'ਵੱਖ ਹੋਣ ਦਾ ਹੱਕ' ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ ਸਿੱਖਾਂ ਨਾਲ ਸੰਵਿਧਾਨਕ ਅਤੇ ਰਾਜਸੀ ਪ੍ਰਬੰਧਕੀ ਢਾਂਚੇ ਰਾਹੀਂ ਕੀਤੀਆਂ ਜਾ ਰਹੀਆਂ ਬੇਇਨਸਾਫੀਆਂ ਅਤੇ ਵਧੀਕੀਆਂ ਖਤਮ ਹੋਣੀਆਂ ਚਾਹੀਦੀਆਂ ਹਨ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਅਤੇ ਉਸਦੀਆਂ ਸਹਿਯੋਗੀ ਜਥੇਬੰਦੀਆਂ ਵਲੋਂ ਭਾਰਤੀ ਸੰਵਿਧਾਨ ਵਲੋਂ ਸਿੱਖਾਂ ਨੂੰ ਮਿਲ ਰਹੀਆਂ ਬੇਇਨਸਾਫੀਆਂ ਖਿਲਾਫ ਰੋਸ ਮਾਰਚ ਕੱਢਿਆ ਗਿਆ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਵਾਟਰ ਰੈਫਰੰਡਮ ਕਰਵਾਉਣ ਲਈ ਦਸਤਖ਼ਤ ਮੁਹਿੰਮ ਤਹਿਤ ਇੱਕ ਕੈਂਪ ਲਾਇਆ ਗਿਆ। ਦੋ ਰੋਜ਼ਾ ਇਸ ਕੈਂਪ ਦੌਰਾਨ ਹਜ਼ਾਰਾਂ ਲੋਕਾਂ ਦੇ ਦਸਤਖ਼ਤ ਕਰਵਾਏ ਗਏ। ਫੈਡਰੇਸ਼ਨ ਮੁਖੀ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਕੀਤਾ ਗਿਆ ਹੈ। ਇਹ ਦਸਤਖ਼ਤ ਮੁਹਿੰਮ ਜਨਵਰੀ ਦੇ ਪੂਰੇ ਮਹੀਨੇ ਚੱਲੇਗੀ। ਪਹਿਲੀ ਜਨਵਰੀ ਨੂੰ ਅੰਮ੍ਰਿਤਸਰ ਵਿਖੇ, 5 ਜਨਵਰੀ ਨੂੰ ਪਟਨਾ ਸਾਹਿਬ ਵਿਖੇ ਤੇ ਮੁਕਤਸਰ ਮਾਘੀ ਦੇ ਮੇਲੇ ਉੱਪਰ ਲੋਕਾਂ ਤੋਂ ਪੰਜਾਬ ਦੇ ਪਾਣੀਆਂ ਲਈ ਦਸਤਖ਼ਤ ਕਰਵਾਏ ਜਾਣਗੇ।
ਮਨੁੱਖੀ ਅਧਿਕਾਰਾਂ ਦੇ ਘਾਣ, ਪਾਣੀਆਂ ਦੀ ਲੁੱਟ ਅਤੇ ਸਰਕਾਰੀ ਜਬਰ ਵਿਰੁੱਧ ਦਲ ਖਾਲਸਾ ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ 68ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਤੋਂ ਪਹਿਲੀ ਸ਼ਾਮ 9 ਦਸੰਬਰ ਨੂੰ ਬਟਾਲਾ ਵਿਖੇ ਇਕਤਰਤਾ (ਰੈਲੀ) ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਹਿੰਦੂਤਵੀ ਤਾਕਤਾਂ ਨੇ ਹੁਣ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਸਮਾਗਮਾਂ ਨੂੰ ਵੀ ਸਿੱਖਾਂ ਦੇ ਹਿਰਦੇ ਵਲੂੰਧਰਣ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ।
ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਦਲ ਖ਼ਾਲਸਾ ਅਤੇ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ., ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਯੂਥ ਆਫ ਪੰਜਾਬ ਨੇ ਦੁਨੀਆਂ ਭਰ 'ਚ ਵਸਦੇ ਸਿੱਖਾਂ ਨੂੰ ਵਧਾਈਆਂ ਦਿੱਤੀਆਂ ਹਨ।
« Previous Page — Next Page »