ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ ਵਿਰੁਧ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ 51 ਜੀਆਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ ਦੇ ਕਾਦੀਆਂ ਸਥਿੱਤ ਘਰ ਦੇ ਬਾਹਰ ਧਰਨਾ ਲਾਇਆ ਗਿਆ।
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਹੋਰਨਾਂ ਥਾਵਾਂ 'ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ। ਇਕ ਲਿਖਤੀ ਬਿਆਨ ਰਾਹੀਂ ਅਲਾਇੰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸ. ਸੁਖਦੇਵ ਸਿੰਘ ਫਗਵਾੜਾ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਧਰਨੇ ਦੌਰਾਨ ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਬਾਬੀ ਕੀਰਤਨੀਏ ਸਿੰਘਾਂ ਵੱਲੋਂ "ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ" ਅਤੇ "ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ" ਸ਼ਬਦਾਂ ਦਾ ਗਾਇਨ ਕੀਤਾ ਗਿਆ।
ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਂਝੇ ਰੂਪ ਵਿੱਚ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ ਵਿੱਚ ਹੋਈ ਨਾਇਨਸਾਫੀ ਦੇ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਨਾ ਹੋਣ ’ਤੇ ਪੰਜਾਬ ਦੇ ਮੁੱਖ ਅਮਰਿੰਦਰ ਸਿੰਘ ਉੱਤੇ ਗੰਭਰ ਸਵਾਲ ਚੁੱਕੇ ਹਨ।
30 ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬੀਤੀ 30 ਮਾਰਚ ਰਾਤ 9 ਵਜੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਚਾਰ ਸੌ ...
ਬੀਤੇ ਸ਼ਨੀਵਾਰ ਨਵਾਂ ਸ਼ਹਿਰ ਅਦਾਲਤ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਾ ਸਾਹਿਤ ਤੇ ਤਸਵੀਰਾਂ ਰੱਖਣ ਦੇ ਦੋਸ਼ ਵਿਚ ਕੀਤੀ ਗਈ ਉਮਰਕੈਦ ਦੇ ਫ਼ੈਸਲੇ ਵਿਰੁੱਧ " ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ " ਅਤੇ " ਦਰਬਾਰ-ਏ-ਖ਼ਾਲਸਾ " ਜਥੇਬੰਦੀ ਵੱਲੋਂ ਸਥਾਨਿਕ ਸ਼ੂਗਰ ਮਿੱਲ ਚੌਂਕ, ਜੀ.ਟੀ. ਰੋਡ ਫਗਵਾੜਾ ਵਿਖੇ ਸਮੂਹ ਸਿੱਖ ਅਤੇ ਦਲਿਤ, ਮੁਸਲਿਮ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਹੱਥਾਂ ਵਿਚ ਉਹੀ ਸਾਹਿਤ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਫੜ੍ਹਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਹਨਾਂ ਕਿਹਾ ਕਿ "ਇਸ ਕੇਸ ਵਿਚ ਸੌਦੇ ਸਾਧ ਨੇ ਵੀ ਕੋਰਟ ਚ ਇਕ ਅਪੀਲ ਪਾਈ ਸੀ ਤੇ ਜਿਸਦੇ ਜੁਆਬ ਵਿਚ ਉਸ ਵੇਲੇ ਬਠਿੰਡੇ ਦੇ ਐੱਸਐੱਸਪੀ ਨੌ ਨਿਹਾਲ ਸਿੰਘ ਨੇ ਹੀ ਕੋਰਟ 'ਚ ਇੱਕ ਹਲਫਨਾਮਾ ਦਾਖਲ ਕੀਤਾ ਸੀ ਕਿ ਸਾਧ ਦੇ ਖਿਲਾਫ ਕੇਸ ਜਾਂਚ ਪੜਤਾਲ ਤੋਂ ਬਾਅਦ ਹੀ ਦਰਜ ਕੀਤਾ ਗਿਆ ਸੀ ਪਰ ਇਸ ਕੇਸ ਵਿਚ ਪੌਣੇ ਪੰਜ ਸਾਲ ਪੁਲਿਸ ਨੇ ਚਲਾਨ ਹੀ ਪੇਸ਼ ਨਹੀਂ ਕੀਤਾ ਤੇ ਫਰਵਰੀ 2012 ਦੀਆਂ ਵਿਧਾਨਸਭਾ ਦੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਾਧ ਨਾਲ ਸਮਝੌਤੇ ਤਹਿਤ ਬਠਿੰਡੇ ਦੀ ਅਦਾਲਤ ਚ ਕੈਂਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ ਗਈ।