ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਵਿੱਚ ਲਗਾਏ ਜਾ ਰਹੇ ਨਵੇਂ ਟੈਕਸਾਂ ਉੱਤੇ ਸਖਤ ਪ੍ਰਤੀਕਿਿਰਆ ਦਿੰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਹੁਣ ਕਾਂਗਰਸ ਪਹਿਲਾਂ ਤੋਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ‘ਜੇਬ ਕੱਟਣ’ ਉੱਤੇ ਉੱਤਰ ਆਈ ਹੈ, ਪਰੰਤੂ ਕੈਪਟਨ ਸਰਕਾਰ ਦਾ ਇਹ ਧੋਖਾ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਕੈਪਟਨ ਸਰਕਾਰ ਆਪਣਾ ਇਹ ਸਿਧਾਂਤਕ ਫ਼ੈਸਲਾ ਤੁਰੰਤ ਵਾਪਸ ਲਵੇ।
ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਅਹੁਦੇਦਾਰਾਂ ਅਤੇ ਜ਼ੋਨ ਪ੍ਰਧਾਨਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਆਪ ਦੇ ਪੰਜਾਬ ਸਹਿ-ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਰਾਜ ਵਿਚ ਪਾਰਟੀ ਦੇ ਪੁਨਰਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਨੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ।
ਵਿਧਾਨ ਸਭਾ ਵਿੱਚ ਵਿਰੋਧੀ ਦੇ ਆਗੂ ਐਚ.ਐਸ. ਫੂਲਕਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਅੱਜ ਮੀਡੀਏ ਵਿੱਚ ਨਸ਼ਰ ਹੋਈ ਖ਼ਬਰ ਅਨੁਸਾਰ ਪੰਜਾਬ ਸਰਕਾਰ ਨੇ ‘ਫਟਾ-ਫਟ’ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਦੀ ਚੋਣ ਕਰ ਲਈ ਹੈ। ਸਰਕਾਰ ਨੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦਾ ਨਵਾਂ ਆਗੂ ਚੁਣੇ ਜਾਣ ਦੀ ਉਡੀਕ ਕਰਨੀ ਵੀ ਠੀਕ ਨਹੀਂ ਸਮਝੀ। ਸਰਕਾਰ ਦੇ ਇਸ ਕਦਮ ਦਾ ‘ਆਪ’ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ (ਆਪ) ਨੇ ਬਾਦਲ-ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਕਰੋੜਾਂ ਰੁਪਏ ਦੇ ਚਰਚਿਤ ਡਰੱਗ ਕੇਸ ਵਿਚ ਫਸੇ ਕਾਂਗਰਸੀ ਆਗੂ ਸਰਵਣ ਸਿੰਘ ਫਿਲੌਰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸੇ ਕੇਸ ਨਾਲ ਜੁੜੇ ਚਰਚਿਤ ਸਾਬਕਾ ਬਾਦਲ ਦਲ ਦੇ ਮੰਤਰੀ ਬਿਕਰਮ ਮਜੀਠੀਆ ਅਤੇ ਜਲੰਧਰ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਿਰੁੱਧ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੈਂਬਰ ਪਾਰਲੀਮੈਂਟ ਦੀ ਤਰਜ ਉਤੇ ਵਿਧਾਇਕਾਂ ਲਈ ਸਥਾਨਕ ਵਿਕਾਸ ਫੰਡ ਲਈ 3 ਕਰੋੜ ਰੁਪਏ ਸਲਾਨਾ ਦੀ ਮੰਗ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਅਤੇ ਬਾਕੀ ਵਿਧਾਇਕਾਂ ਨੇ ਇਸ ਸੰਬੰਧੀ ਬਿਲ ਪਾਸ ਲਈ ਸਰਕਾਰ ਤੋਂ ਮੰਗ ਕੀਤੀ।
ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਉਪਰੰਤ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕੇਂਦਰ ਦੀ ਐਨਡੀਏ ਸਰਕਾਰ ’ਤੇ ਵਰਦੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਾਂਗਰਸ ਜਿਹੀ ਭੂਮਿਕਾ ਨਿਭਾ ਰਹੇ ਹਨ। ਜਿਸਦੇ ਵਿਚ ਗਠਜੋੜ ਦਾ ਹਿੱਸਾ ਹੋਣ ਦੇ ਨਾਤੇ ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਉਨ੍ਹਾਂ ਦਾ ਪੂਰਾ ਸਾਥ ਦੇ ਰਿਹਾ ਹੈ। ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਿਖਆ ਹੈ ਜਾਂ ਤਾਂ ਕੇਂਦਰ ਸਰਕਾਰ ਵਲੋਂ 1984 ਦੇ ਸਿੱਖ ਕਤਲੇਆਮ ‘ਤੇ ਗਠਨ ਵਿਸ਼ੇਸ ਜਾਂਚ ਦਲ (ਐਸਆਈਟੀ) ਨੂੰ ਪ੍ਰਭਾਵਸ਼ਾਲੀ ਬਣਾ ਕੇ ਜਾਂਚ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ, ਜਾਂ ਫਿਰ ਦਿੱਲੀ ਸਰਕਾਰ (ਕੇਜੀਰਵਾਰ) ਨੂੰ ਮੌਕਾ ਦਿੱਤਾ ਜਾਵੇ।
ਵੀਰਵਾਰ ਨੂੰ ‘ਆਪ’ ਆਗੂ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਵਿਚ ਰਾਸ਼ਨ ਡਿਪੂਆਂ ਉੱਤੇ ਆਧਾਰਿਤ ਜਨ ਵੰਡ ਪ੍ਰਣਾਲੀ (ਪੀ.ਡੀ.ਐਸ.) ਵਿਚ 4500 ਕਰੋੜ ਰੁਪਏ ਦੇ ਨਵੇਂ ਅਤੇ ਪੁਰਾਣੇ ਦਸਤਾਵੇਜ਼ ਮੀਡੀਆ ਨੂੰ ਸੌਂਪਦੇ ਹੋਏ ਕਿਹਾ ਕਿ ਇਕ ਪਿੰਡ ਦੇ ਨਮੂਨਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਵਿਭਾਗ ਵਿਚ ਹਜ਼ਾਰਾਂ ਕਰੋੜ ਰੁਪਏਦੀ ਗੜਬੜੀ ਹੋ ਰਹੀ ਹੈ।
« Previous Page