Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Amritsar Shutdown on 6 June

Amritsar Shutdown on 6 June

ਅੰਮ੍ਰਿਤਸਰ: ਘੱਲੂਘਾਰਾ ਜੂਨ 1984 ਦੀ 34ਵੀਂ ਬਰਸੀ ਮੌਕੇ ਰੋਸ ਵਜੋਂ ਦਲ ਖਾਲਸਾ ਜਥੇਬੰਦੀ ਵੱਲੋਂ ਅੱਜ ਲਈ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਮੁੱਚੇ ਸ਼ਹਿਰ ਵਿੱਚ ਲਗਭਗ ਸਾਰਾ ਦਿਨ ਦੁਕਾਨਾਂ ਅਤੇ ਕਾਰੋਬਾਰ ਆਪਣੇ ਆਪ ਹੀ ਲੋਕਾਂ ਵੱਲੋਂ ਬੰਦ ਰੱਖੇ ਗਏ। ਗੌਰਤਲਬ ਹੈ ਕਿ ਬੀਤੇ ਕੁਝ ਸਾਲਾਂ ਤੋਂ ਦਲ ਖ਼ਾਲਸਾ ਵਲੋਂ […]

ਭਾਰਤੀ ਫੌਜ ਵਲੋਂ ਜੂਨ '84 ਵਿਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ 33ਵੀਂ ਵਰ੍ਹੇਗੰਢ 'ਤੇ ਰੋਸ ਵਜੋਂ ਅਤੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਹਿੱਤ ਦਲ ਖਾਲਸਾ ਵਲੋਂ ਦਿੱਤੇ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਸ਼ਹਿਰ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਸ਼ਹਿਰ ਲਗਭਗ ਮੁਕੰਮਲ ਬੰਦ ਰਿਹਾ।
ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਗਈ। 'ਹਮਲੇ ਦੇ ਜ਼ਖਮ ਅੱਜ ਤਕ ਰਿਸਦੇ ਹਨ, ਪੀੜ ਸੱਜਰੀ ਹੈ ਅਤੇ ਸੰਘਰਸ਼ ਜਾਰੀ ਹੈ' ਵਰਗੇ ਸੁਨੇਹੇ ਲਿਖੇ ਪੋਸਟਰ ਅਤੇ ਖਾਲਸਾਈ ਝੰਡੇ ਫੜ੍ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਮਾਰਚ ਵਿਚ ਸ਼ਾਮਿਲ ਹੋ ਕੇ ਪੰਜਾਬ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
ਦਲ ਖਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਜੂਨ 1984 ਨੂੰ ਦਰਬਾਰ ਸਾਹਿਬ ਅੰਦਰ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਆਪਣੇ ਨੇੜਲੇ ਇਤਿਹਾਸਕ ਗੁਰਦੁਆਰੇ ਵਿੱਚ 6 ਜੂਨ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਹਿੱਸਾ ਲੈਣ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।