ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਕੇ ਉਪਰੋਕਤ ਘਟਨਾਵਾਂ ਲਈ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸੱਤਾ ਭੁੱਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਤਹਿ ਤੀਕ ਜਾਣ ਲਈ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸੇ ਸਾਲ 2017 'ਚ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਸਿਰਸਾ ਤੋਂ ਮਦਦ ਲੈਣ ਲਈ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ 'ਤੇ ਸਜ਼ਾ ਸੁਣਾਈ ਗਈ ਸੀ।
ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤਾ ਨਾਮਧਾਰੀ ਮਤ ਦੇ ਮੁੱਖ ਕੇਂਦਰ ਪਿੰਡ ਭੈਣੀ (ਜ਼ਿਲ੍ਹਾ ਲੁਧਿਆਣਾ) ਵਿਖੇ ਪੁੱਜੇ ਤੇ ਨਾਮਧਾਰੀ ਮੁਖੀ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਵਧੀਕ ਸੈਸ਼ਨ ਜੱਜ ਸੰਜੀਵ ਜੋਸ਼ੀ ਦੀ ਅਦਾਲਤ ਨੇ ਡੇਰਾ ਸਿਰਸਾ ਨਾਲ ਸਬੰਧਿਤ ਸੁਨਾਮ ਸਥਿਤ ਸ਼ਾਖਾ 'ਤੇ ਹਮਲਾ ਕਰਕੇ ਭੰਨ੍ਹ-ਤੋੜ ਕਰਨ ਅਤੇ ਦੋ ਡੇਰਾ ਪ੍ਰੇਮੀਆਂ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਵਿਚ 56 ਸਿੱਖ ਸ਼ਰਧਾਲੂਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
25 ਅਗਸਤ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੁਲਾ 'ਚ ਲੋਕਾਂ ਨੂੰ ਭੜਕਾ ਕੇ ਹਿੰਸਾ ਕਰਵਾਉਣ ਅਤੇ ਸਾਜ਼ਿਸ਼ ਰਚਣ ਦੇ ਇੱਕ ਹੋਰ ਮੁਲਜ਼ਮ ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਨੇ ਸੋਨੀਪਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਿਲਾਵਰ ਇੰਸਾ ਨੂੰ ਹਰਿਆਣਾ ਪੁਲਿਸ ਦੇ ਏਸੀਪੀ ਮਨੀਸ਼ ਮਲਹੋਤਰਾ ਦੀ ਅਗਵਾਈ ਵਿੱਚ ਬਣੀ ਐੱਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਸਾਧਣੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਿਲਣ ਤਿੰਨ ਹਫ਼ਤਿਆਂ ਬਾਅਦ ਪਹਿਲੀ ਵਾਰ ਉਸ ਦੇ ਪਰਿਵਾਰਕ ਮੈਂਬਰਾਂ ਦੇ ਤੌਰ 'ਤੇ ਉਸ ਦੀ ਮਾਂ ਨਸੀਬ ਕੌਰ ਸੁਨਾਰੀਆ ਜੇਲ੍ਹ ਪਹੁੰਚੀ। ਨਸੀਬ ਕੌਰ ਸ਼ਾਮ ਕਰੀਬ 4 ਵਜੇ ਰਾਮ ਰਹੀਮ ਨੂੰ ਮਿਲਣ ਤੋਂ ਬਾਅਦ ਵਾਪਸ ਚਲੀ ਗਈ। ਜੇਲ੍ਹ 'ਚ ਨਸੀਬ ਕੌਰ ਨੇ ਕਰੀਬ 50 ਮਿੰਟ ਬਿਤਾਏ, ਪਰ ਰਾਮ ਰਹੀਮ ਨਾਲ ਉਸ ਦੀ ਮੁਲਾਕਾਤ ਸਿਰਫ਼ 20 ਮਿੰਟ ਹੀ ਹੋ ਸਕੀ।
ਅੱਜ (14 ਸਤੰਬਰ) ਸਿੱਖ ਜਥੇਬੰਦੀਆਂ ਤੇ ਇਸਾਈ ਆਗੂਆਂ ਵੱਲੋਂ ਸਿੱਖਾਂ ਅਤੇ ਇਸਾਈਆਂ 'ਚ ਪ੍ਰਚਾਰ ਦੀ ਆੜ 'ਚ ਨਫਰਤ ਫੈਲਾਉਣ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ।
ਡੇਰਾ ਸਿਰਸਾ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਉੱਤੇ ਚੱਲ ਰਹੀ ਤਲਾਸ਼ੀ ਮੁਹਿੰਮ ਐਤਵਾਰ (10 ਸਤੰਬਰ) ਨੂੰ ਪੂਰੀ ਹੋ ਗਈ। ਤਲਾਸ਼ੀ ਦੀ ਸਾਰੀ ਰਿਪੋਰਟ 'ਬੰਦ ਲਿਫਾਫਿਆਂ' 'ਚ ਅਦਾਲਤ ਨੂੰ ਸੌਂਪ ਦਿੱਤੀ ਜਾਣੀ ਹੈ। 24 ਅਗਸਤ ਤੋਂ ਬੰਦ ਰੇਲ ਗੱਡੀਆਂ ਤੇ ਇੰਟਰਨੈੱਟ ਸੇਵਾ ਭਲਕੇ 11 ਸਤੰਬਰ ਤੋਂ ਬਹਾਲ ਹੋ ਜਾਣਗੀਆਂ। ਡੇਰੇ ਨੇੜਲੇ ਪਿੰਡਾਂ ਵਿੱਚ ਲੱਗੇ ਕਰਫਿਊ ’ਚ ਤਿੰਨ ਘੰਟਿਆਂ ਦੀ ਢਿੱਲ ਦਿੱਤੀ ਗਈ ਹੈ।
ਬਲਾਤਕਾਰ ਕੇਸ 'ਚ ਸੌਦਾ ਸਾਧ ਨੂੰ ਸਜ਼ਾ ਹੋਣ ਤੋਂ ਬਾਅਦ ਮਾਨਸਾ ਜ਼ਿਲ੍ਹੇ ’ਚ ਡੇਰਾ ਸਿਰਸਾ ਦੇ ਪੈਰੋਕਾਰਾਂ ਵੱਲੋਂ ਕੀਤੀ ਗੁੰਡਾਗਰਦੀ ਕਾਰਨ ਮਾਨਸਾ ’ਚ ਕਰੀਬ ਪੰਜ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੇ ਰਿਪੋਰਟ ਤਿਆਰ ਕਰਕੇ ਇਹ ਅੰਕੜੇ ਇਕੱਤਰ ਕੀਤੇ ਹਨ। ਇਸ ਦੀ ਪੂਰਤੀ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੇ ਆਪਣੇ ਖਰਚਿਆਂ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।
ਸੇਵਾਮੁਕਤ ਨਿਆਂਇਕ ਅਧਿਕਾਰੀ ਅਧੀਨ ਡੇਰਾ ਸਿਰਸਾ ਦੀ ਤਲਾਸ਼ੀ ਦੀ ਇਜਾਜ਼ਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੁੱਲ ਬੈਂਚ ਨੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਨਿਲ ਕੁਮਾਰ ਸਿੰਘ ਪਵਾਰ ਨੂੰ ਅਦਾਲਤੀ ਕਮਿਸ਼ਨਰ ਨਿਯੁਕਤ ਕੀਤਾ।
Next Page »