ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਬਣਨ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਆਰੰਭ

ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ ਪਰ ਇਸ ਸਮਾਗਮ ਵਿੱਚ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸੰਗਤਾਂ ਦੀ ਜੋਸ਼ ਭਰੀ ਸ਼ਮੂਲੀਅਤ ਦੀ ਘਾਟ ਸਾਫ ਵੇਖਣ ਨੂੰ ਮਿਲੀ। ਯਾਦਗਾਰ ਸ਼ਹੀਦਾਂ ਵਿਖੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ।
ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ

ਜੂਨ 1984 ‘ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਜੁਝਾਰੂ ਸਿੰਘਾਂ ਅਤੇ ਸ਼ਰਧਾਲੂਆਂ ਦੀਆਂ ਤਸਵੀਰਾਂ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਾਈ ਗਈ ਸ਼ਹੀਦੀ ਯਾਦਗਾਰ ਦੇ ਬੇਸਮੈਂਟ ਹਾਲ ਵਿੱਚ ਸਥਾਪਤ ਹੋਣਗੀਆਂ।
ਭਾਰਤੀ ਫੌਜ ਵਲੋਂ ਜੂਨ 84 ‘ਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਯਾਦ ‘ਚ ਹੋਏ ਸਮਾਗਮ ਦੀ ਮੁਕੰਮਲ ਰਿਪੋਰਟ

ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਯੋਜਿਤ ਸ਼ਹੀਦੀ ਸਮਾਗਮ,
ਦਰਬਾਰ ਸਾਹਿਬ ਵੱਲ ਗੋਲੀ ਨਾ ਚਲਾਉਣ ਬਾਰੇ ਜਨਰਲ ਬਰਾੜ ਦਾ ਬਿਆਨ ਕਿੰਨਾ ਕੁ ਸੱਚਾ..?

ਸਾਕਾ ਨੀਲਾ ਤਾਰਾ ਬਾਰੇ ਲਿਖੀ ਗਈ ਪਹਿਲੀ ਕਿਤਾਬ ਅਤੇ ਆਖ਼ਰੀ ਕਿਤਾਬ ‘ਚ ਇੱਕ ਗੱਲ ਸਾਂਝੀ ਹੈ ਕਿ ਭਾਰਤੀ ਫੌਜ ਨੂੰ ਇਸ ਕਰਕੇ ਵੱਧ ਨੁਕਸਾਨ ਉਠਾਉਣਾ ਪਿਆ, ਕਿਉਂਕਿ ਫੌਜ ਨੂੰ ਦਰਬਾਰ ਸਾਹਿਬ ਵੱਲ ਗ਼ੋਲੀ ਚਲਾਉਣ ਦਾ ਹੁਕਮ ਨਹੀਂ ਸੀ, ਕਿਉਂਕਿ ਸਿੱਖ ਖਾੜਕੂਆਂ ਦੇ ਮੋਰਚਿਆਂ ‘ਤੇ ਗੋਲੀ ਚਲਾਉਣ ਵੇਲੇ ਦਰਬਾਰ ਸਾਹਿਬ ਦੀ ਇਮਾਰਤ ਵਿਚਕਾਰ ਆਉਂਦੀ ਸੀ।
ਘੱਲੂਘਾਰਾ ਯਾਦਗਾਰੀ ਮਾਰਚ: ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਜ਼ਰੂਰ ਪੂਰਾ ਕਰਾਂਗੇ: ਦਲ ਖਾਲਸਾ

ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਗਈ। ‘ਹਮਲੇ ਦੇ ਜ਼ਖਮ ਅੱਜ ਤਕ ਰਿਸਦੇ ਹਨ, ਪੀੜ ਸੱਜਰੀ ਹੈ ਅਤੇ ਸੰਘਰਸ਼ ਜਾਰੀ ਹੈ’ ਵਰਗੇ ਸੁਨੇਹੇ ਲਿਖੇ ਪੋਸਟਰ ਅਤੇ ਖਾਲਸਾਈ ਝੰਡੇ ਫੜ੍ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਮਾਰਚ ਵਿਚ ਸ਼ਾਮਿਲ ਹੋ ਕੇ ਪੰਜਾਬ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
ਘੱਲੂਘਾਰਾ ਦਿਹਾੜੇ ਦੀ ਮਹੱਤਤਾ ਨੂੰ ਸਮਝਿਆਂ ਸਿੱਖ ਕੌਮ ਏਕਤਾ ਦਾ ਸਬੂਤ ਦੇਵੇ: ਪ੍ਰੋ. ਬਡੂੰਗਰ

ਅਕਾਲ ਤਖ਼ਤ ਸਾਹਿਬ ‘ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਾਂਝੇ ਤੌਰ ‘ਤੇ ਘੱਲੂਘਾਰਾ ਦਿਹਾੜੇ ਨੂੰ ਮਨਾਉਣ ਦੇ ਯਤਨ ਜਾਰੀ ਹਨ।
‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਮਾਨ ਦਲ ਵਲੋਂ ਵਿਰੋਧ; ਪ੍ਰੋ. ਬਡੂੰਗਰ ਵਲੋਂ ਸਾਂਝੇ ਸਮਾਗਮ ਦੀ ਕੀਤੀ ਤਰੀਫ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਦਿੱਤੇ ‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਵਰ੍ਹੇ ਜੂਨ 1984 ‘ਚ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ‘ਤੇ ਹੋਏ ਭਾਰਤੀ ਫੌਜ ਦੇ ਹਮਲੇ ਦੀ ਯਾਦ ਵਿਚ ਸਿੱਖਾਂ ਦੇ ਵਿਰੋਧ ਨੂੰ ਪ੍ਰਗਟਾਉਣ ਲਈ ‘ਅੰਮ੍ਰਿਤਸਰ ਬੰਦ’ ਦਾ ਸੱਦਾ ਦਿੱਤਾ ਜਾਂਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਿਆਂ ‘ਚ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ।
6 ਜੂਨ ਦੇ ਪ੍ਰੋਗਰਾਮਾਂ ‘ਚ ਵਿਘਨ ਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਹੈ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ: ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਵੀਰਵਾਰ (1 ਜੂਨ) ਨੂੰ ਅੰਮ੍ਰਿਤਸਰ, ਕਪੂਰਥਲਾ, ਹੁਸਿਆਰਪੁਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿਚ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ, ਮੈਬਰਾਂ ਅਤੇ ਸਮਰਥਕਾਂ ਦੇ ਘਰਾਂ ਵਿਚ ਛਾਪੇ ਮਾਰਨ ਅਤੇ ਗ੍ਰਿਫ਼ਤਾਰੀਆਂ ਕਰਨ ਨਿਖੇਧੀ ਕੀਤੀ।
ਜੂਨ 84 ਫੌਜੀ ਹਮਲੇ ਦੌਰਾਨ ਇਕ ਅੱਖ ਦੀ ਰੋਸ਼ਨੀ ਅਤੇ ਜ਼ਿੰਦਗੀ ਦੇ ਪੰਜ ਸਾਲ ਗਵਾਉਣ ਵਾਲੀ ਬੀਬੀ ਇੰਦਰਜੀਤ ਕੌਰ

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਜਿਥੇ ਸੈਂਕੜੇ ਸਿੰਘ ਸਿੰਘਣੀਆਂ ਨੂੰ “ਅੱਤਵਾਦੀ” ਦੱਸਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉਥੇ 367 ਸ਼ਰਧਾਲੂਆਂ ਨੂੰ ਦੇਸ਼ ਖਿਲਾਫ ਜੰਗ ਲੜਨ ਦੇ ਦੋਸ਼ ਤਹਿਤ ਜੋਧਪੁਰ ਦੀ ਹਾਈ ਸਕਿਉਰਿਟੀ ਜੇਲ੍ਹ ਵਿੱਚ ਬੰਦ ਕਰ ਦਿੱਤਾ। ਜਿਥੋਂ ਇਨ੍ਹਾਂ ਲੋਕਾਂ ਨੂੰ 5 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ।
