ਸਿੱਖ ਇੱਕ ਵੱਖਰੀ ਕੌਮ ਹੈ, ਇਸਦੇ ਸਿਧਾਂਤ, ਇਸਦੀ ਰਹਿਣੀ , ਇਸਦਾ ਸਭਿਆਚਾਰ ਸਭ ਕੁਝ ਹਿੰਦੂ ਧਰਮ ਤੋਂ ਵੱਖਰਾ ਹੈ ਅਤੇ ਇਸਨੂੰ ਸਵੀਕਾਰ ਕਰਦਿਆਂ ਭਾਰਤ ਸਰਕਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 25 ਬੀ ਵਿੱਚ ਸੋਧ ਕਰੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਰਾਜ ਸਭਾ 'ਚ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਪ੍ਰਵਾਨਗੀ ਦੇਣ ਦੀ ਸ਼ਲਾਘਾ ਕਰਦਿਆਂ ਕੀਤਾ।