Tag Archive "attack-on-bhai-ranjit-singh-dhadrianwale"

ਭਾਈ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ: ਸੁਖਬੀਰ ਬਾਦਲ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਇਹ ਐਲਾਨ ਅੱਜ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਭਾਈ ਢੱਡਰੀਆਂਵਾਲਿਆਂ ਨਾਲ ਕਰੀਬ ਅੱਧਾ ਘੰਟਾ ਇਕੱਲਿਆਂ ਗੱਲਬਾਤ ਕੀਤੀ।

ਭਾਈ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਸਬੰਧ ਵਿਚ 4 ਬੰਦਿਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

ਲੁਧਿਆਣਾ ਪੁਲਿਸ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹਮਲੇ ਦੇ ਸਬੰਧ ਵਿਚ 4 ਬੰਦੇ ਫੜੇ ਹਨ। ਉਨ੍ਹਾਂ ਨੂੰ ਜੱਜ ਸਾਹਮਣੇ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਮਨਜੀਤ ਸਿੰਘ ਧਰਮਪੁਰਾ ਜ਼ਿਲ੍ਹਾ ਲੁਧਿਆਣਾ, ਗਗਨਦੀਪ ਸਿੰਘ ਪਿੰਡ ਛੰਦੜਾਂ, ਸਾਹਨੇਵਾਲ, ਜਸਪ੍ਰੀਤ ਸਿੰਘ ਪਿੰਡ ਛੰਦੜਾਂ, ਹਰਦੀਪ ਸਿੰਘ ਪਿੰਡ ਕੋਹਾੜ ਨੇੜੇ ਮਲੇਰਕੋਟਲਾ ਨੂੰ 4 ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਭਾਈ ਢੱਡਰੀਆਂਵਾਲਿਆਂ ’ਤੇ ਹਮਲੇ ਪਿੱਛੇ ਪੰਥ-ਵਿਰੋਧੀ ਤਾਕਤਾਂ: ਸਿੱਖ ਜਥੇਬੰਦੀਆਂ ਅਤੇ ਆਗੂ

ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ, “ਸਾਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਜਦੋਂ ਹਮਲਾਵਰ ਗ੍ਰਿਫਤਾਰ ਹੋ ਜਾਣਗੇ ਤਾਂ ਜੇ ਉਹ ਸਿੱਖ ਹੋਏ, ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦ ਕੇ ਪੰਥ ’ਚੋਂ ਛੇਕਿਆ ਜਾਵੇ।

ਭਾਈ ਢੱਡਰੀਆਂਵਾਲਿਆਂ ਨੂੰ ਪੱਕੀ ਸੁਰੱਖਿਆ ਛੱਤਰੀ ਦੀ ਪੇਸ਼ਕਸ਼

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਕੱਲ੍ਹ ਲੁਧਿਆਣਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ, ਜਿਸ ਦੌਰਾਨ ਉਨ੍ਹਾਂ ਦੇ ਇੱਕ ਕਰੀਬੀ ਸਾਥੀ ਦੀ ਗੋਲੀਆਂ ਲੱਗਣ ਕਾਰਨ ਮੌਤ ਵੀ ਹੋ ਗਈ, ਤੋਂ ਬਾਅਦ ਪਟਿਆਲਾ ਪੁਲੀਸ ਨੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੁੱਕ ਲਈ ਹੈ।

ਭਾਈ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ’ਚ 5 ਗ੍ਰਿਫਤਾਰ

ਹਮਲਾਵਰਾਂ ਵਲੋਂ ਟੈਂਟ ਦੇ ਪਿੱਛੇ ਇਕ ਪਰਦਾ ਲਾਇਆ ਹੋਇਆ ਸੀ, ਜਿੱਥੇ ਕਿ ਦੋ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਬੈਠ ਕੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਇੰਤਜ਼ਾਰ ਕਰ ਰਹੇ ਸਨ। ਇਨ੍ਹਾਂ ਦੋਸ਼ੀਆਂ ਵੱਲੋਂ ਆਪਣੇ ਹਥਿਆਰ ਪਾਣੀ ਪਾਉਣ ਵਾਲੇ ਡਰੰਮਾਂ 'ਚ ਲੁਕੋ ਕੇ ਰੱਖੇ ਗਏ ਸਨ। ਇਹ ਸਾਰੇ ਨਿਹੰਗ ਬਾਣੇ 'ਚ ਸਨ ਤੇ ਜ਼ਿਆਦਾਤਰ ਨੌਜਵਾਨ ਅੰਮ੍ਰਿਤਧਾਰੀ ਸਨ। ਹਾਲ ਦੀ ਘੜੀ ਭਾਵੇਂ ਪੁਲਿਸ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਹ ਸਾਰਾ ਮਾਮਲਾ ਹੱਲ ਕਰ ਲਿਆ ਗਿਆ ਹੈ ਤੇ ਜਲਦ ਹੀ ਇਸ ਦਾ ਖੁਲਾਸਾ ਉੱਚ ਅਧਿਕਾਰੀਆਂ ਵਲੋਂ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।

ਭਾਈ ਢੱਡਰੀਵਾਲਿਆਂ ’ਤੇ ਹਮਲਾ; ਸਰਕਾਰੀ ਹੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ:ਕਾਂਗਰਸੀ ਆਗੂ ਚੰਨੀ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਕਾਫਲੇ ’ਤੇ ਲੁਧਿਆਣਾ ਵਿਖੇ ਤਿੰਨ ਦਰਜਨ ਬੰਦਿਆਂ ਵਲੋਂ ਪੂਰੀ ਤਰ੍ਹਾਂ ਯੋਜਨਾਬੱਧ ਹਮਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਚੰਨੀ ਨੇ ਕਿਹਾ ਕਿ ਹਾਲਾਤ ਸਾਰੀਆਂ ਹੱਦਾਂ ਪਾਰ ਕਰ ਚੁਕੇ ਹਨ। ਉਨ੍ਹਾਂ ਕਿਹਾ ਜਿਸ ਤਰੀਕੇ ਨਾਲ ਪੂਰੀ ਯੋਜਨਾ ਬਣਾ ਕੇ ਹਮਲਾ ਕੀਤਾ ਗਿਆ ਹੈ ਅਤੇ ਇਸ ਵਿਚ ਇੰਨੇ ਬੰਦਿਆਂ ਦਾ ਸ਼ਾਮਲ ਹੋਣਾ ਇਹ ਦੱਸਦਾ ਹੈ ਕਿ ਹਮਲੇ ਦੀ ਯੋਜਨਾ ਕਈ ਦਿਨਾਂ ਤੋਂ ਬਣ ਰਹੀ ਹੋਣੀ ਸੀ, ਇਸ ਲਈ ਇਸ ਵਿਚ ਖੁਫੀਆ ਤੰਤਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ।

ਢੱਡਰੀਆਂਵਾਲਿਆਂ ‘ਤੇ ਕਾਤਲਾਨਾ ਹਮਲਾ ਡੂੰਘੀ ਸਾਜਿਸ਼ ਦਾ ਸਿੱਟਾ: ਯੂਨਾਈਟਿਡ ਖਾਲਸਾ ਦਲ

ਯੁਨਾਇਟਡ ਖਾਲਸਾ ਦਲ ਨੇ ਅੱਜ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਬੀਤੇ ਦਿਨ (17 ਮਈ ਨੂੰ) ਲੁਧਿਆਣਾ ਨੇੜੇ ਕੀਤਾ ਗਿਆ ਹਮਲਾ ਗਹਿਰੀ ਸਾਜਿਸ਼ ਦਾ ਹਿੱਸਾ ਹੈ, ਜਿਸ ਦੀ ਕਿਸੇ ਨਿਰਪੱਖ ਏਜੰਸੀ ਪਾਸੋਂ ਪੂਰੀ ਤਰਾਂ ਜਾਂਚ ਕਰਵਾਉਣੀ ਜਰੂਰੀ ਹੈ।

ਆਪ ਆਗੂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲੇ, ਬਾਦਲ ਸਰਕਾਰ ਦੀ ਖਿਚਾਈ ਕੀਤੀ

ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਸੂਬੇ ਦੇ ਇੰਚਾਰਜ ਸੰਜੈ ਸਿੰਘ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਮੁਲਾਕਾਤ ਕੀਤੀ, ਜਿਹੜੇ ਕਿ ਕੱਲ ਲੁਧਿਆਣਾ ਨੇੜੇ ਹੋਏ ਕਾਤਲਾਨਾ ਹਮਲੇ ਵਿਚ ਬਚ ਗਏ ਸਨ। ਆਪ ਆਗੂਆਂ ਭਾਈ ਢੱਡਰੀਆਂਵਾਲਿਆਂ ਨੂੰ ਪਟਿਆਲਾ-ਭਵਾਨੀਗੜ੍ਹ ਰੋਡ ’ਤੇ ਪਿੰਡ ਸ਼ੇਖੂਪੁਰਾ ਸਥਿਤ ਗੁਰਦੁਆਰਾ ਪਰਮੇਸ਼ਰ ਦਵਾਰ ਵਿਖੇ ਮਿਲੇ।

ਸਿੱਖ ਪ੍ਰਚਾਰਕ ਭਾਈ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਪਾਗਲਪਣ: ਦਲ ਖ਼ਾਲਸਾ

ਦਲ ਖ਼ਾਲਸਾ ਨੇ ਸਿੱਖ ਪ੍ਰਚਾਰਕ ’ਤੇ ਹੋਏ ਕਾਤਲਾਨਾ ਹਮਲੇ ਨੂੰ ਪਾਗਲਪਣ ਵਾਲਾ ਕੰਮ ਦੱਸਿਆ। ਦਲ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਅਜਿਹੀ ਕੋਸ਼ਿਸ਼ ਨਾਲ ਸਿੱਖ ਕੌਮ ਦਾ ਅਕਸ ਖਰਾਬ ਹੋਇਆ। ਧਰਮ ਪ੍ਰਚਾਰਕ ’ਤੇ ਉਸ ਦੇ ਅਜ਼ਾਦ ਵਿਚਾਰਾਂ ਬਦਲੇ ਹਮਲਾ ਕਰਨ ਨਾਲ ਅਸੀਂ ਕਿਹੋ ਜਿਹਾ ਅਸਹਿਣਸ਼ੀਲ ਸਮਾਜ ਸਿਰਜ ਰਹੇ ਹਾਂ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਹਮਲਾਵਰਾਂ ਦੀ ਪਛਾਣ ਬਾਰੇ ਜਾਣਕਾਰੀ ਸਾਂਝੀ ਕੀਤੀ

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਕ ਹੋਰ ਵੀਡੀਓ ਸੰਦੇਸ਼ ਜਾਰੀ ਕੀਤਾ ਜਿਸ ਵਿਚ ਉਨ੍ਹਾਂ ਪੰਜਾਬ ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਸਬੰਧੀ ਅਪਡੇਟ ਦਿੱਤੀ।

« Previous PageNext Page »