ਔਖੀ ਐ ਸਰਕਾਰ . . .

ਚੁਰਾਸੀ, ਮੁੜ ਮੁੜ ਆਸੀ, ਔਖੀ ਐ ਸਰਕਾਰ
ਸੱਚੇ ਦਰਬਾਰੋਂ, ਸੁੱਚੇ ਕਿਰਦਾਰੋ, ਪੈਂਦੀ ਹੈ ਫਿਟਕਾਰ
ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸਿੱਖ ਜਥਾ ਮਾਲਵਾ ਵੱਲੋਂ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ

ਸੰਗਰੂਰ – ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਸੇਵਾ ਸੰਭਾਲ ਜਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ 1 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। […]
ਜੂਨ 84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਸਿੱਖ ਜਥਾ ਮਾਲਵਾ ਵੱਲੋਂ ਵੱਖ-ਵੱਖ ਥਾਵਾਂ ਤੇ ਗੁਰਮਤਿ ਸਮਾਗਮ ਕਰਵਾਏ ਗਏ

ਸੰਗਰੂਰ – ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਸੇਵਾ ਸੰਭਾਲ ਜਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ 1 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। […]
ਘੱਲੂਘਾਰਾ ਯਾਦਗਾਰੀ ਮਾਰਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ: ਦਲ ਖਾਲਸਾ

ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
1984 ਮੌਕੇ ਦਰਬਾਰ ਸਾਹਿਬ ‘ਚ ਇੱਕ ‘ਬਲੈਕ ਹੋਲ ਸਾਕਾ’ ਵੀ ਵਾਪਰਿਆ ਸੀ (ਲੇਖ)

ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਨੂੰ ਐਤਕੀਂ 33 ਵਰ੍ਹੇ ਹੋ ਗਏ ਨੇ। ਭਾਰਤੀ ਫੌਜ ਨੇ ਦਰਬਾਰ ਸਾਹਿਬ ਕੰਪਲੈਕਸ ‘ਤੇ ਕਬਜ਼ਾ ਕਰਨ ਮਗਰੋਂ ਜਿਸ ਕਿਸਮ ਦਾ ਰੌਂਗਟੇ ਖੜ੍ਹੇ ਕਰਨ ਵਾਲਾ ਵਿਹਾਰ ਆਮ ਸ਼ਰਧਾਲੂਆਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨਾਲ ਕੀਤਾ ਉਸ ਬਾਰੇ ਬਹੁਤ ਸਾਰੀਆਂ ਗੱਲਾਂ ਅਖ਼ਬਾਰਾਂ, ਰਸਾਲਿਆਂ ਅਤੇ ਕਿਤਾਬਾਂ ਵਿੱਚ ਲਿਖੀਆਂ ਜਾ ਚੁੱਕੀਆਂ ਨੇ ਪਰ ਇੱਕ ਘਟਨਾ ਜੋ ਕਿ ਫੋਰਟ ਵਿਲੀਅਮ ਕਿਲ੍ਹੇ ਦੇ ਬਲੈਕ ਹੋਲ ਵਾਲੇ ਵਾਅਕੇ ਨਾਲ ਮੇਲ ਖਾਂਦੀ ਹੈ ਉਹ ਅਜੇ ਤੱਕ ਕਿਸੇ ਲਿਖਤ ਵਿੱਚ ਸਾਹਮਣੇ ਨਹੀਂ ਆਈ। 1756 ਦੀ 20 ਜੂਨ ਨੂੰ ਵਾਪਰਿਆ ਇਹ ਸਾਕਾ ਅੰਗਰੇਜ਼ ਇਤਿਹਾਸ ਦਾ ਇੱਕ ਅਹਿਮ ਕਾਂਡ ਹੈ।
ਘੱਲੂਘਾਰਾ ਯਾਦਗਾਰੀ ਮਾਰਚ: ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਜ਼ਰੂਰ ਪੂਰਾ ਕਰਾਂਗੇ: ਦਲ ਖਾਲਸਾ

ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਗਈ। ‘ਹਮਲੇ ਦੇ ਜ਼ਖਮ ਅੱਜ ਤਕ ਰਿਸਦੇ ਹਨ, ਪੀੜ ਸੱਜਰੀ ਹੈ ਅਤੇ ਸੰਘਰਸ਼ ਜਾਰੀ ਹੈ’ ਵਰਗੇ ਸੁਨੇਹੇ ਲਿਖੇ ਪੋਸਟਰ ਅਤੇ ਖਾਲਸਾਈ ਝੰਡੇ ਫੜ੍ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਮਾਰਚ ਵਿਚ ਸ਼ਾਮਿਲ ਹੋ ਕੇ ਪੰਜਾਬ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।
‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਮਾਨ ਦਲ ਵਲੋਂ ਵਿਰੋਧ; ਪ੍ਰੋ. ਬਡੂੰਗਰ ਵਲੋਂ ਸਾਂਝੇ ਸਮਾਗਮ ਦੀ ਕੀਤੀ ਤਰੀਫ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਦਿੱਤੇ ‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਵਰ੍ਹੇ ਜੂਨ 1984 ‘ਚ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ‘ਤੇ ਹੋਏ ਭਾਰਤੀ ਫੌਜ ਦੇ ਹਮਲੇ ਦੀ ਯਾਦ ਵਿਚ ਸਿੱਖਾਂ ਦੇ ਵਿਰੋਧ ਨੂੰ ਪ੍ਰਗਟਾਉਣ ਲਈ ‘ਅੰਮ੍ਰਿਤਸਰ ਬੰਦ’ ਦਾ ਸੱਦਾ ਦਿੱਤਾ ਜਾਂਦਾ ਹੈ।
ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਬਾਦਲਕਿਆਂ ਦੀ ਭੁਮਿਕਾ, ਸਾਰੀਆਂ ਸਬੰਧਿਤ ਫਾਈਲਾਂ ਜਨਤਕ ਹੋਣ: ਖਾਲੜਾ ਮਿਸ਼ਨ

ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾਂ,ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲਾ ਹਿੰਦੂਤਵੀ ਸ਼ਕਤੀਆਂ (ਇੰਦਰਾਕਿਆਂ, ਭਾਜਪਾਕਿਆਂ, ਆਰ.ਐਸ.ਐਸ.ਕਿਆਂ) ਵੱਲੋਂ ਸਿੱਖੀ ਨਾਲ 5 ਸਦੀਆਂ ਪੁਰਾਣਾ ਵੈਰ ਕੱਢਣ ਲਈ ਕੀਤਾ ਗਿਆ ਸੀ, ਉੱਥੇ ਬਾਦਲਕੇ ਆਪਣੀ ਰਾਜਨੀਤਿਕ ਮੌਤ ਦੇ ਡਰੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੀ ਮੌਤ ਚਾਹੁੰਦਿਆ ਇਸ ਯੋਜਨਾਬੰਦੀ ਵਿੱਚ ਸ਼ਾਮਿਲ ਹੋਏ।
“ਘੱਲੂਘਾਰਾ ਜੂਨ 84” ਦੀ ਵਰੇਗੰਢ ਮੌਕੇ ਬਰਤਾਨੀਆ ਵਿੱਚ ਮੁਜ਼ਾਹਰਾ 5 ਜੂਨ ਨੂੰ ਹੋਵੇਗਾ

ਭਾਰਤ ਸਰਕਾਰ ਵੱਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ‘ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੀ ਵਿਸ਼ੇਸ਼ ਇਕੱਤਰਤਾ ਨੂੰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕੁਵੈਂਟਰੀ ਵਿਖੇ ਕੀਤੀ ਗਈ ।
ਲੰਡਨ ਵਿੱਚ ਜੂਨ 84 ਦੇ ਘੱਲੂਘਾਰੇ ਦੀ ਯਾਦ ਵਿੱਚ ਹੋਣ ਵਾਲੇ ਰੋਸ ਮੁਜਾਹਰੇ ਦੀ ਤਿਆਰੀ ਲਈ ਇਕੱਤਰਤਾ

ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮਜਾਹਰਾ ਕੀਤਾ ਜਾ ਰਿਹਾ ਹੈ । ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੀ ਵਿਸ਼ੇਸ਼ ਇਕੱਤਰਤਾ 16 ਐੱਪਰੈਲ ਸ਼ਨੀਚਰਵਾਰ ਨੂੰ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ ਵਿਖੇ ਕੀਤੀ ਗਈ ।
