ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਫਲਸਫੇ ਤੇ ਅਧਾਰਿਤ ਘਟਨਾਵਾਂ ਉਪਰ ਬਣਾਈ ਗਈ ਫਿਲਮ ਨਾਨਕਸ਼ਾਹ ਫਕੀਰ ਦੀ ਤਿਆਰੀ ਤੋਂ ...
ਅਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਜਦੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਦਿੱਤੀ ...
ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਅਵਤਾਰ ਸਿੰਘ ਮੱਕੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
ਪਟਨਾ ਦੀ ਇਕ ਅਦਾਲਤ ਵਲੋਂ ਮੰਗਲਵਾਰ (7 ਨਵੰਬਰ, 2017) ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਕੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਮ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅਨੰਦਪੁਰ ਸਾਹਿਬ ਵਿਖੇ ਬਿਨਾˆ ਕਿਸੇ ਜ਼ਰੂਰਤ ਦੇ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ 2 ਕਰੋੜ 70 ਲੱਖ ਦੀ ਖਰੀਦੀ ਗਈ ਜ਼ਮੀਨ ਦੇ ਮਾਮਲੇ ਵਿੱਚ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਨੋਟਿਸ ਵਿੱਚ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਦੋ ਮਹੀਨਿਆਂ ਵਿੱਚ ਕਾਰਵਾਈ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਕਾਰਜਕਾਲ ਦੌਰਾਨ ਅਨੰਦਪੁਰ ਸਾਹਿਬ ਵਿਖੇ ਮਹਿਜ਼ 70 ਲਖ ਰੁਪਏ ਦੀ ਕੀਮਤ ਵਾਲੀ ਕੋਠੀ ਨੂੰ 2 ਕਰੋੜ ਸੱਤਰ ਲੱਖ ਰੁਪਏ ਵਿੱਚ ਖਰੀਦਣ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਮੱਕੜ ਦੇ ਕਾਰਜਕਾਲ ਦੌਰਾਨ ਹੀ ਇੱਕੋ ਦਿਨ ਵਿੱਚ ਤਿੰਨ ਵੱਖ-ਵੱਖ ਨਾਵਾਂ ਹੇਠ 61 ਏਕੜ ਜ਼ਮੀਨ ਖਰੀਦੇ ਜਾਣ ਦਾ ਮਾਮਲਾ ਸਾਹਮਣੇ ਆ ਗਿਆ ਹੈ। ਕਰੋੜਾਂ ਰੁਪਏ ਦੀ ਲਾਗਤ ਵਾਲੀ ਇਹ ਜ਼ਮੀਨ ਖਰੀਦਣ ਵਾਲਿਆਂ ਵਿੱਚ ਅਵਤਾਰ ਸਿੰਘ ਮੱਕੜ ਦੇ ਪੁੱਤਰ, ਅਨੰਦਪੁਰ ਸਾਹਿਬ ਦੇ ੳੇੁਸ ਵੇਲੇ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ ਅਤੇ ਇਕ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸ਼ਾਮਿਲ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੁੱਤਰ ਮਨਵਿੰਦਰ ਪਾਲ ਸਿੰਘ ਰਾਜੂ ਦੀ ਕੱਲ੍ਹ (3 ਫਰਵਰੀ) ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਨਵਿੰਦਰ ਪਾਲ ਦੀ ਉਮਰ 47 ਸਾਲ ਸੀ।
ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਨਵੇਂ ਇਜਲਾਸ 'ਚ ਅੱਜ ਇਹ ਫੈਸਲਾ ਲਿਆ ਗਿਆ। ਕਮੇਟੀ ਦਾ ਇਹ ਹਾਊਣ 2011 'ਚ ਚੁਣਿਆ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਸਦਨ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦਿਆਂ ਸਮੇਤ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਹਨ, ਜੋ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਸਿੱਖ ਡਿਪਟੀ ਕਮਿਸ਼ਨਰ ਵਜੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਕਰਨਗੇ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਛੁੱਟੀ ’ਤੇ ਚਲੇ ਗਏ ਹਨ।
« Previous Page — Next Page »