ਸਿੱਖ ਰਹਿਤ ਮਰਯਾਦਾ ਪ੍ਰਮਾਣਤ ਦਸਤਾਵੇਜ਼: ਮੱਕੜ, ਗਿਆਨੀ ਕੇਵਲ ਸਿੰਘ, ਸਰਨਾ, ਭਾਈ ਕੰਵਰਪਾਲ ਸਿੰਘ

ਦਮਦਮੀ ਟਕਸਾਲ ਦੇ ਕੁਝ ਪ੍ਰਚਾਰਕਾਂ ਵਲੋਂ ਸਿੱਖ ਰਹਿਤ ਮਰਯਾਦਾ ‘ਤੇ ਸਵਾਲ ਉਠਾਉਣ ਦਾ ਮਾਮਲਾ ਭਖਣ ਲੱਗਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਦੇਣੀ ਅਕਾਲ ਤਖ਼ਤ ਦੀ ਮਾਣ ਮਰਯਾਦਾ ਨੂੰ ਚੁਣੌਤੀ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੇ ਵੀ ਸਿੱਖ ਰਹਿਤ ਮਰਯਾਦਾ ਨੂੰ ਮਸਲਾ ਬਣਾਉਣ ‘ਤੇ ਸਵਾਲ ਉਠਾਏ ਹਨ।
ਘੱਲੂਘਾਰਾ ਦਿਹਾੜਾ: ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ’ਤੇ ਲੱਗੀ ਪਾਬੰਦੀ ਖਤਮ

6 ਜੂਨ ਨੂੰ ਘੱਲੂਘਾਰਾ ਦਿਹਾੜੇ ਮੌਕੇ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਮੀਡੀਏ ਦੇ ਦਾਖਲੇ ’ਤੇ ਪਾਬੰਦੀ ਨੂੰ ਲੈ ਕੇ ਹੁਣ ਸ਼੍ਰੋਮਣੀ ਕਮੇਟੀ ਨੇ ਯੂ-ਟਰਨ ਲੈ ਲਿਆ ਹੈ। ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਹੇ ਕਿ 6 ਜੂਨ ਨੂੰ ਮੀਡੀਆ ਦੇ ਦਾਖਲੇ ’ਤੇ ਹੁਣ ਪਾਬੰਦੀ ਨਹੀਂ ਹੈ।
ਸ਼੍ਰੋਮਣੀ ਕਮੇਟੀ ਵੱਲੋਂ 6 ਜੂਨ ਦੇ ਸਮਾਗਮਾਂ ਮੌਕੇ ਪੰਥਕ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

6 ਜੂਨ ਨੂੰ ਹਰ ਵਰ੍ਹੇ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾਂਦੇ ਸ਼ਹੀਦੀ ਸਮਾਗਮ ਦੌਰਾਨ ਪਿਛਲੇ ਦੋ-ਤਿੰਨ ਸਾਲਾਂ ਤੋਂ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅੱਜ ਕਾਰਜਕਾਰਨੀ ਦੀ ਬੈਠਕ ਉਪਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਨੇ ਸ਼ਹੀਦੀ ਸਮਾਗਮ ਮੌਕੇ ਸਮੂਹ ਪੰਥਕ ਧਿਰਾਂ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਪਾਕਿਸਤਾਨ ਜੱਥਾ ਨਾ ਭੇਜਣਾ; ਮੱਕੜ ਦੀ ਪ੍ਰਧਾਨਗੀ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ:ਸਰਨਾ

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ਜੱਥਾ ਨਾ ਭੇਜਣ ਦੇ ਲਏ ਗਏ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੱਕੜ ਦੁਆਰਾ ਲਿਆ ਗਿਆ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਂਦ ਹਸਤੀ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।
ਭਾਈ ਢੱਡਰੀਆਂਵਾਲਿਆਂ ‘ਤੇ ਹਮਲਾ:ਸੁਖਬੀਰ ਬਾਦਲ ਨੇ ਮੱਕੜ ਨੂੰ ਵਿਵਾਦ ਠੱਲ੍ਹਣ ਲਈ ਅੱਗੇ ਆਉਣ ਨੂੰ ਕਿਹਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਦਰਮਿਆਨ ਛਿੜੇ ਵਿਵਾਦ ਦੇ ਹੱਲ ਕਰਨ ਲਈ ਅੱਗੇ ਆਉਣ ਲਈ ਕਿਹਾ ਹੈ। ਚੰਡੀਗੜ੍ਹ ’ਚ ਮੱਕੜ ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਦੋਹਾਂ ਧਾਰਮਿਕ ਸ਼ਖ਼ਸੀਅਤਾਂ ਵਿਚਾਲੇ ਛਿੜੇ ਵਿਵਾਦ ’ਤੇ ਚਿੰਤਾ ਪ੍ਰਗਟਾਈ।
ਅਵਤਾਰ ਸਿੰਘ ਮੱਕੜ ਨੇ ਬਾਬਾ ਧੁੰਮਾ ਤੇ ਭਾਈ ਢੱਡਰੀਆਂਵਾਲਿਆਂ ਨੂੰ ਮਤਭੇਦ ਦੂਰ ਕਰਨ ਦੀ ਅਪੀਲ ਕੀਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਆਪਸੀ ਮੱਤਭੇਦ ਬੈਠ ਕੇ ਹੱਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ’ਚ ਸ਼ਾਂਤੀ ਬਰਕਰਾਰ ਰਹੇ। ਅੱਜ ਉਨ੍ਹਾਂ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਾਲੂ ਵਰ੍ਹੇ ਨੂੰ ‘ਧਰਮ ਪ੍ਰਚਾਰ ਲਹਿਰ’ ਵਜੋਂ ਮਨਾਇਆ ਜਾਵੇਗਾ।
ਅਵਤਾਰ ਸਿੰਘ ਮੱਕੜ ਵਲੋਂ ਭਾਈ ਢੱਡਰੀਆਂਵਾਲਿਆਂ ਨਾਲ ਮੁਲਾਕਾਤ, ਹੱਕ ‘ਚ ਖੜ੍ਹਨ ਦਾ ਭਰੋਸਾ ਦਿਵਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਸੋਮਵਾਰ ਨੂੰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਲਈ ਆਏ। ਇਸ ਮੁਲਾਕਾਤ ਦੌਰਾਨ ਭਾਵੇਂ ਮੱਕੜ ਨੇ ਭਾਈ ਢੱਡਰੀਆਂਵਾਲਿਆਂ ਦੇ ਹੱਕ ਵਿਚ ਖੜ੍ਹਨ ਦਾ ਪੂਰਾ ਭਰੋਸਾ ਦਿਵਾਇਆ ਪ੍ਰੰਤੂ ਭਾਈ ਢੱਡਰੀਆਂਵਾਲਿਆਂ ਵਲੋਂ ਇਸ ਗੱਲ ’ਤੇ ਹੀ ਜ਼ੋਰ ਦਿੱਤਾ ਗਿਆ ਕਿ ਜਦੋਂ ਤਕ ਘਟਨਾ ਦਾ ਮੁੱਖ ਸਾਜਿਸ਼ਘਾੜਾ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਉਂਦਾ ਉਦੋਂ ਤਕ ਉਹ ਸਰਕਾਰ ਵਲੋਂ ਕਰਵਾਈ ਜਾ ਰਹੀ ਪੜਤਾਲ ਨਾਲ ਸਹਿਮਤ ਨਹੀਂ ਹੋ ਸਕਦੇ।
ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਗੁ: ਰਾਮਸਰ ਦੀ ਘਟਨਾ ਕਰਕੇ ਪੁਲਿਸ ਨੂੰ ਮੱਕੜ ਖਿਲਾਫ ਲਿਖਤੀ ਸ਼ਿਕਾਇਤ

ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ‘ਸਾਨੁੰ ਯਕੀਨ ਹੋ ਚੱੁਕਾ ਹੈ ਕਿ ਕਮੇਟੀ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਨਸਾਫ ਦੇਣ ਤੋਂ ਪੂਰੀ ਤਰ੍ਹਾਂ ਆਕੀ ਹੈ। ਇਸ ਲਈ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਡਿਊਟੀ ਕਰਨ ਵਾਲੇ ਤੇ ਇਸ ਘਟਨਾ ਲਈ ਦੋਸ਼ੀ ਮੁਲਾਜਮਾਂ ਖਿਲਾਫ ਥਾਣਾ ਸੀ ਡਵੀਜਨ ਵਿਖੇ ਐਸ.ਪੀ. ਡਿਟੈਕਟਿਵ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਹੈ। ਇਸ ਮੌਕੇ ਭਾਈ ਮੇਜਰ ਸਿੰਘ ਪੰਡੋਰੀ ਵੀ ਮੌਜੂਦ ਸਨ।
ਜਾਂਚ ਕਮੇਟੀ ਰੱਦ; ਮੱਕੜ ਤੇ ਕੁਤਾਹੀ ਦੇ ਦੋਸ਼ੀਆਂ ‘ਤੇ ਪੁਲਿਸ ਕੇਸ ਦਰਜ ਹੋਵੇ: ਭਾਈ ਅਮਰੀਕ ਸਿੰਘ ਅਜਨਾਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਮੁਕੰਮਲ ਤੇ 9 ਸਰੂਪਾਂ ਦੀਆਂ ਜਿਲਦਾਂ ਅਗਨ ਭੇਟ ਹੋਣ ਦੀ ਘਟਨਾ ਨੂੰ ਅਤਿ ਦੁਖਦਾਈ ਕਰਾਰ ਦਿੰਦਿਆਂ ਦਮਦਮੀ ਟਕਸਾਲ (ਅਜਨਾਲਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਕਮੇਟੀਆਂ ਸਥਾਪਿਤ ਕਰਨਾ ਕੋਈ ਅਹਿਮੀਅਤ ਨਹੀ ਰੱਖਦਾ।
ਇਤਿਹਾਸਕ ਗੁ: ਰਾਮਸਰ ਸਾਹਿਬ ਵਿਖੇ 14 ਪਾਵਨ ਸਰੂਪ ਅਗਨ ਭੇਟ; ਸ਼੍ਰੋਮਣੀ ਕਮੇਟੀ ਨੇ ਜਾਂਚ ਬਿਠਾਈ

ਸੂਬੇ ਵਿੱਚ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਵਾਪਰੀਆਂ ਘਟਨਾਵਾਂ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਚੌਕਸ ਹੋਣ ਦਾ ਸੰਦੇਸ਼ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਪਣੀ ਹਾਲਤ ‘ਔਰੋਂ ਕੋ ਨਸੀਹਤ ਆਪ ਮੀਆਂ ਫਜ਼ੀਹਤ’ ਵੇਖਣ ਨੂੰ ਮਿਲੀ।
