ਭਾਈ ਢੱਡਰੀਆਂਵਾਲਿਆਂ ’ਤੇ ਹਮਲੇ ਪਿੱਛੇ ਪੰਥ-ਵਿਰੋਧੀ ਤਾਕਤਾਂ: ਸਿੱਖ ਜਥੇਬੰਦੀਆਂ ਅਤੇ ਆਗੂ

ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ, “ਸਾਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਜਦੋਂ ਹਮਲਾਵਰ ਗ੍ਰਿਫਤਾਰ ਹੋ ਜਾਣਗੇ ਤਾਂ ਜੇ ਉਹ ਸਿੱਖ ਹੋਏ, ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ’ਤੇ ਸੱਦ ਕੇ ਪੰਥ ’ਚੋਂ ਛੇਕਿਆ ਜਾਵੇ।
2011 ਦੇ ਚੁਣੇ ਹੋਏ ਹਾਊਸ ਲਈ ਨੋਟੀਫਿਕੇਸ਼ਨ ਦੀ ਮੰਗ ਲੈ ਕੇ ਸੁਪਰੀਮ ਕੋਰਟ ਪਹੁੰਚੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, 2011 ਦੇ ਚੁਣੇ ਹੋਏ ਹਾਊਸ ਨੂੰ ਮਾਨਤਾ ਦੇਣ ਦੀ ਮੰਗ ਲੈ ਕੇ ਭਾਰਤ ਦੇ ਸੁਪਰੀਮ ਕੋਰਟ ਪਹੁੰਚ ਗਈ। ਹੁਣ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਤਬਦੀਲੀ ਕਰਕੇ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰ ਦਿੱਤੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਪਾਈ ਹੈ ਕਿ ਕੋਰਟ 2011 ਦੀ ਚੁਣੀ ਹੋਈ ਕਮੇਟੀ ਨੂੰ ਹੀ ਅਗਲੇ ਪੰਜ ਸਾਲ ਕੰਮ ਕਰਨ ਦੀ ਆਗਿਆ ਦੇਵੇ।
ਅਖ਼ਬਾਰਾਂ ਵਿਚ ਪੀਲੀਭੀਤ ਜੇਲ੍ਹ ਕਾਂਡ ਦੀ ਚਰਚਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਨੀਂਦ ਖੁੱਲੀ

ਦਿੱਲੀ ਕਮੇਟੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਕਰਨ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦਾ ਐਲਾਨ ਕੀਤਾ ਹੈ। ਪੀਲੀਭੀਤ ਜੇਲ੍ਹ ਅੰਦਰ ਕੁੱਟ-ਕੁੱਟ ਕੇ ਮਾਰੇ ਗਏ ਦਸ ਸਿੱਖ ਟਾਡਾ ਬੰਦੀਆਂ ਦੇ ਪਰਿਵਾਰਾਂ ਨੂੰ ਇਨਸਾਫ ਦੀ ਆਸ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਸਰਗਰਮ ਭੂਮਿਕਾ ਨਿਭਾਉਣ ਲਈ ਸੁਪਰੀਮ ਕੋਰਟ ਤਕ ਕੇਸ ਲੜਨ ਦੀ ਤਿਆਰੀ ਕਰ ਲਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਸੋਸ਼ਲ ਮੀਡੀਆ ‘ਚ ਇਤਰਾਜ਼ਯੋਗ ਤਸਵੀਰਾਂ ‘ਤੇ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦੋ ਮੋਨੇ ਵਿਅਕਤੀਆਂ ਦੇ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਆਿ ਬੈਠਆਿਂ ਵਾਲੀ ਤਸਵੀਰ ਜਾਰੀ ਕਰਨ ਦਾ ਸਖ਼ਤ ਨੋਟਸਿ ਲੈਂਦਆਿਂ ਕਿਹਾ ਕਿ ਇਸ ਨਾਲ ਦੇਸ਼-ਵਦਿੇਸ਼ ‘ਚ ਵਸਦੇ ਪੂਰੇ ਸਿੱਖ ਭਾਈਚਾਰੇ ਨੂੰ ਠੇਸ ਪੁੱਜੀ ਹੈ।
ਸ਼੍ਰੋਮਣੀ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀਆਂ ਫਾਈਲਾਂ ਜਨਤਕ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।
ਸੁਖਬੀਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਮੱਕੜ ਤੇ 5 ਹੋਰਾਂ ਨੂੰ ਸੰਮਨ ਜਾਰੀ
ਅੰਮ੍ਰਿਤਸਰ ਦੀ ਇਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਸਮੇਤ ਪੰਜ ਹੋਰਾਂ ਨੂੰ ਸੰਮਨ ਜਾਰੀ ਕੀਤੇ ਹਨ।
ਗਿਆਨੀ ਗੁਰਬਚਨ ਸਿੰਘ ਤੇ ਮੱਕੜ ਤਖਤ ਸਾਹਿਬ ਦੀ ਮਰਿਆਦਾ ਦੇ ਘਾਣ ਦਾ ਕਰ ਰਹੇ ਹਨ: ਸਰਨਾ

ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਿਚਕਾਰ ਚੱਲਦੀ ਠੰਡੀ ਜੰਗ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਆਪਸੀ ਹਉਮੈ ਨੂੰ ਲੈ ਕੇ ਦੋਵੇ ਹੀ ਪੰਥ ਦੀ ਕਚਿਹਰੀ ਦੇ ਦੋਸ਼ੀ ਹਨ ਫਿਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਮੱਕੜ ਨੇ ਜਥੇਦਾਰ ਦੇ ਅਧਿਕਾਰਾਂ ਤੇ ਟਿੱਪਣੀ ਕਰਕੇ ਮਰਿਆਦਾ ਦੀ ਉਲੰਘਣਾ ਹੀ ਨਹੀ ਕੀਤੀ ਸਗੋ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਚੁਨੌਤੀ ਦਿੱਤੀ ਹੈ ਜਿਸ ਨੂੰ ਲੈ ਕੇ ਜਥੇਦਾਰ ਨੂੰ ਚਾਹੀਦਾ ਹੈ ਕਿ ਮੱਕੜ ਨੂੰ ਬਿਨਾਂ ਕਿਸੇ ਦੇਰੀ ਤੋ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਉਸ ਵਿਰੁੱਧ ਮਰਿਆਦਾ ਅਨੁਸਾਰ ਕਾਰਵਾਈ ਕਰੇ।
ਗਿਆਨੀ ਗੁਰਬਚਨ ਸਿੰਘ ਅਤੇ ਮੱਕੜ ਆਪੋ ਆਪਣੀ ਤਾਕਤ ਵਿਖਾਉਣ ਵਿੱਚ ਲੱਗੇ

ਗਿਆਨੀ ਗੁਰਬਚਨ ਸਿੰਘ ਵੱਲੋਂ ਵੱਖ-ਵੱਖ ਸਿੱਖ ਮਸਲਿਆਂ ਦੇ ਹੱਲ ਲਈ ਵਿਚਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਸਕੱਤਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਦੀ ਸੱਦੀ ਗਈ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਾਮਲ ਨਾ ਹੋਣ ਕਾਰਣ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਵਿਚਾਲੇ ਪੈਦਾ ਹੋਏ ਮਤਭੇਦਾਂ ਕਾਰਨ ਉਨ੍ਹਾਂ ਵਿਚਾਲੇ ਦੂਰੀ ਹੋਰ ਵਧਦੀ ਪ੍ਰਤੀਤ ਹੋ ਰਹੀ ਹੈ।
ਲਿਫਾਫਾ ਮਾਰਕਾ ਪ੍ਰਧਾਨ ਜਾਂ ਸਰਕਾਰੀ ਜੱਥੇਦਾਰਾਂ ਨੂੰ “ਸਰਬੱਤ ਖਾਲਸਾ” ਬਾਰੇ ਬਿਆਨ ਦੇਣ ਦਾ ਕੋਈ ਹੱਕ ਹੀ ਨਹੀਂ : ਮਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਕੁਝ ਪੰਥਕ ਧਿਰਾਂ ਵੱਲੋਂ 10 ਨਵੰਬਰ 2016 ਨੂੰ ਸੱਦੇ ਜਾ ਰਹੇ ਸਰਬੱਤ ਖਾਲਸਾ ਨੂੰ ਗੈਰ ਸਿਧਾਂਤਕ ਕਹਿਣ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਗੈਰ ਮਾਨਤਾ ਪ੍ਰਾਪਤ ਚੁਣੀ ਗਈ ਸ਼੍ਰੋਮਣੀ ਕਮੇਟੀ ਜਾਂ ਉਸਦੇ ਲਿਫਾਫਾ ਮਾਰਕਾ ਪ੍ਰਧਾਨ ਨੂੰ ਕੋਈ ਨਹੀਂ ਕਿ ਉਹ ਕੌਮ ਦੇ ਬਿਨ੍ਹਾਂ ਤੇ ਸਰਬੱਤ ਖਾਲਸਾ ਸੱਦ ਸਕਣ ਜਾਂ 10 ਨਵੰਬਰ 2015 ਨੂੰ 7 ਲੱਖ ਦੇ ਸਿੱਖਾਂ ਦੇ ਇੱਕਠ ਵਲੋਂ ਬਣਾਏ ਗਏ ਤਖਤਾਂ ਦੇ ਜੱਥੇਦਾਰ ਸਾਹਿਬਾਨ ਦੇ ਅਧਿਕਾਰਾਂ ਅਤੇ ਹੱਕਾਂ ਨੂੰ ਚੁਣੌਤੀ ਦੇ ਸਕਣ ।
ਗਿਆਨੀ ਗੁਰਬਚਨ ਸਿੰਘ ਨੂੰ ਪਹਿਲਾਂ ਸਿੱਖ ਪੰਥ ਨੇ ਨਕਾਰਿਆ ਸੀ ਤੇ ਅੱਜ ਸ਼੍ਰੋਮਣੀ ਕਮੇਟੀ ਨੇ ਨਕਾਰਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਥਾਪੇ ਗਏ ਤੇ ਡੇਰਾ ਸਿਰਸਾ ਮੁਖੀ ਮੁਆਫੀ ਮਾਮਲੇ ਵਿੱਚ ਸਿੱਖ ਪੰਥ ਦੁਆਰਾ ਨਕਾਰੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀ ਅੱਖਾਂ ਵਿਖਾ ਦਿੱਤੀਆਂ ਹਨ ।
