ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਆਪਣੀ ਜੇਲ੍ਹ ਦੇ ਜੀਵਨ ਦੌਰਾਨ ਕਈ ਚਿੱਠੀਆਂ ਲਿਖੀਆਂ। ੯ ਅਕਤੂਬਰ ੧੯੯੨ ਨੂੰ ਉਹਨਾਂ ਦੀ ਸ਼ਹਾਦਤ ਤੋਂ ਦੋ ਕੁ ਮਹੀਨੇ ਬਾਅਦ ਹੀ ਉਹਨਾਂ ਦੀਆਂ ਲਿਖੀਆਂ ਚੋਣਵੀਆਂ ਚਿੱਠੀਆਂ ਤੇ ਹੋਰ ਦਸਤਾਵੇਜ਼ਾਂ ਉੱਤੇ ਅਧਾਰਤ ਇਕ ਕਿਤਾਬ ਸਿੱਖ ਸਟੂਡੈਂਟਸ ਫਰੰਟ ਵੱਲੋਂ ਦਸੰਬਰ ੧੯੯੨ ਵਿਚ ਛਾਪ ਦਿੱਤੀ ਗਈ ਸੀ।
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀਆਂ ਜੇਲ੍ਹ ਚਿੱਠੀਆਂ ਉੱਤੇ ਅਧਾਰਤ ਕਿਤਾਬ “ਅਜ਼ਾਦਨਾਮਾ ” ਨੂੰ ਸਿੱਖ ਸੰਗਤਾਂ ਤੇ ਪਾਠਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਆਸਟ੍ਰੇਲੀਆ ਦੇ ਸ਼ਹਿਰ ਪਰਥ ਤੋਂ ਬਾਅਦ ਹੁਣ ਇਹ ਕਿਤਾਬ ਜਰਮਨੀ ਦੇ ਸ਼ਹਿਰ ਕੋਲਨ ਵਿਚ ਵੀ ਜਾਰੀ ਕੀਤੀ ਗਈ ਹੈ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਬਹੁਤਾਤ ਅਣਛਪੀਆਂ ਚਿੱਠੀਆ ਨੂੰ ਪਹਿਲੀ ਵਾਰ ਸੰਗਤ ਦੇ ਸਨਮੁਖ ਕਰਦੀ ਨਵੀਂ ਕਿਤਾਬ “ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ” ਐਤਵਾਰ (19 ਨਵੰਬਰ) ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ।
ਦੋਹਾਂ ਸਿੰਘਾਂ ਵੱਲੋਂ ਲਿਖੀਆਂ ਚਿੱਠੀਆਂ ਨੂੰ ਭਾਵੇਂ ਕਿ ਪਹਿਲਾਂ ਵੀ ਕਿਤਾਬੀ ਰੂਪ ਮਿਲ ਚੁੱਕਾ ਹੈ। ਪਰ ਉਹਨਾਂ ਦੀਆਂ ਕੁੱਝ ਪਹਿਲਾਂ ਵਾਲੀਆਂ ਅਤੇ ਕੁੱਝ ਨਵੀਆਂ ਜੋ ਛਪਣੋ ਰਹਿ ਗਈਆਂ ਸਨ, ਇਹਨਾਂ ਨੂੰ ਇਕੱਤਰ ਕਰ ਛੋਟੇ ਵੀਰਾਂ ਪਰਮਜੀਤ ਸਿੰਘ ਗਾਜੀ ਤੇ ਰਣਜੀਤ ਸਿੰਘ ਨੇ ਸਾਂਝੇ ਉੱਦਮ ਨਾਲ ਫਿਰ ਤੋਂ ਸ਼ਾਨਦਾਰ ਕਿਤਾਬੀ ਰੂਪ ਦਿੱਤਾ ਅਤੇ ਨਾਲ ਹੀ ਸ਼ਹੀਦ ਸਿੰਘਾਂ ਦੇ ਕਿਰਦਾਰ ਦੀ ਨੁਮਾਇੰਦਗੀ ਕਰਦਾ ਟਾੲਟਲ “ਅਜ਼ਾਦਨਾਮਾ” ਰੱਖਿਆ।
ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ ਵਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਜੇਲ੍ਹ ਚਿੱਠੀਆਂ ਦੀ ਕਿਤਾਬ ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ ਛਪ ਕੇ ਆਈ ਹੈ। ਕੁਦਰਤੀ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਅਤੇ ਰਣਜੀਤ ਸਿੰਘ ਹੋਣਾਂ ਨਾਲ ਚੰਦ ਕੂ ਦਿਨ ਕਿਤਾਬ ਦੀ ਤਿਆਰੀ ਵਾਲੇ ਕਾਰਜ ਮੇਰੀ ਝੋਲੀ ਵੀ ਪਏ ਸਨ।