ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਕਿਸਾਨ ਅੰਦੋਲਨ ਪ੍ਰਤੀ ਮੋਦੀ ਸਰਕਾਰ ਦੀ ਗੈਰ ਸੰਜੀਦਗੀ ਅਰਾਜਕਤਾ ਪੈਦਾ ਕਰੇਗੀ। ਮੋਦੀ ਸਰਕਾਰ ਵੱਲੋਂ ਕਿਸਾਨੀ ਮਾਮਲੇ ਨੂੰ ਸੁਲਝਾਉਣ ’ਚ ਨਾਕਾਮ ਰਹਿਣ ਸਗੋਂ ਇਸ ਦੀ ਆੜ ’ਚ ਸਮਾਜੀ ਵੰਡ ਦੀ ਕੀਤੀ ਜਾ ਰਹੀ ਸ਼ਰਾਰਤ ਦੀ ਨਿਖੇਧੀ ਕਰਦਿਆਂ ਉਨ੍ਹਾਂ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨ ਵਾਪਸ ਲੈਣ ਪ੍ਰਤੀ ਰਾਸ਼ਟਰਪਤੀ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ਦਿਲ ਹਿਰਦਿਆਂ ਵਿਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ ਕਰਨ ਅਤੇ ਅਰਦਾਸ ਵਿਚ ਜੁੜਦਿਆਂ ਘੱਲੂਘਾਰਾ ਹਫ਼ਤਾ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਦੁਨੀਆ ਭਰ 'ਚ ਵੱਸਦੀਆਂ ਸਿੱਖ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਪੰਜਾਬ ਵਿਚ ਕਰੋਨੇ ਦੇ ਕੇਸਾਂ ਵਿਚ ਹੋਏ ਵਾਧੇ ਲਈ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸਿੱਖ ਸ਼ਰਧਾਲੂਆਂ ਸਿਰ ਦੋਸ਼ ਦੇਣ ਲਈ ਕੀਤੀਆਂ ਜਾ ਰਹੀਆਂ ਨਕਾਰਾਤਮਿਕ ਟਿੱਪਣੀਆਂ ਨੂੰ ਨਾ ਕੇਵਲ ਮੰਦਭਾਗੀਆਂ ਸਗੋਂ ਸਿਖ ਕੌਮ ਅਤੇ ਗੁਰੂਘਰਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰਾਰ ਦਿਤਾ ਹੈ।
ਲੰਘੇ ਐਤਵਾਰ ਪਟਿਆਲੇ ਦੀ ਸਬਜੀ ਮੰਡੀ ਵਿਖੇ ਪੰਜਾਬ ਸਰਕਾਰੀ ਦੀ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਅਤੇ ਉਸ ਤੋਂ ਬਾਅਦ ਦੇ ਮਹੌਲ ਬਾਰੇ ਦਮਦਮੀ ਟਕਸਾਲ (ਮਹਿਤਾ) ਮੁਖੀ ਬਾਬਾ ਹਰਨਾਮ ਸਿੰਘ ਵੱਲੋਂ ਅੱਜ ਇਕ ਲਿਖਤੀ ਬਿਆਨ ਜਾਰੀ ਹੋਇਆ ਹੈ।
ਦਿੱਲੀ ਹਿੰਸਾ ਨੇ ਨਵੰਬਰ '84 ਦੇ "ਸਿੱਖ ਕਤਲੇਆਮ" ਦੀਆਂ ਯਾਦਾਂ ਤਾਜ਼ਾ ਕਰਾ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅੱਜ ਦਿੱਲੀ ਨੂੰ ਮੁੜ ਹਿੰਸਾ ਨਾ ਦੇਖਣੀ ਪੈਂਦੀ।
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ 2019, ਦਿਨ ਐਤਵਾਰ ਨੂੰ ਮੋਗੇ ਦੇ ਗੁਰੂ ਨਾਨਕ ਕਾਲਜ ਵਿਖੇ "ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ" ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ 22 ਬੰਦੀ ਸਿੰਘ ਨੂੰ ਰਿਹਾਅ ਕਰਨ ਲਈ ਕਿਹਾ ਹੈ।
ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਜਪਾ ਆਗੂ ਅਤੇ ਰਾਜ ਸਭਾ ਦੇ ਹਿੱਸੇਦਾਰ (ਮੈਂਬਰ) ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ਗੈਰ ਸੰਜੀਦਾ, ਗੈਰ ਜਿੰਮੇਵਾਰਾਨਾ ਅਤੇ ਸਿੱਖਾਂ ਦੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ।
Next Page »