ਅੰਮ੍ਰਿਤਸਰ: 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ...
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੰਗਾਨਗਰ , ਰਾਜਸਥਾਨ ਦੇ ਇਕ ਧਾਰਮਿਕ ਅਸਥਾਨ ਦੇ ਜ਼ਿੰਮੇਵਾਰ ਅਧਿਕਾਰੀ ਵਲੋਂ ਗੈਰ ਹਿੰਦੂਆਂ ...
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ ਦੇਰੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕਰ ਕੇ ਸਿੱਖ ਕੌਮ ਦਾ ਵਿਸ਼ਵਾਸ ਜਿੱਤਣ ਵਾਲਾ ਠੋਸ ਕਦਮ ਉਠਾਉਣ ਚਾਹੀਦਾ ਹੈ।
ਸ੍ਰੀ ਦਰਬਾਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ,ਗੁਰੂ-ਗ੍ਰੰਥ,ਗੁਰੂ ਪੰਥ ਅਤੇ ਗੁਰ ਸਿਧਾਂਤਾਂ ਦੀ ਚੜ੍ਹਦੀ ਕਲਾ ਲਈ ਕੁਰਬਾਨ ਹੋਇਆਂ ਦੀ ਸਦੀਵੀ ਯਾਦ ਸੰਭਾਲਣ ਲਈ ਹੈ ਜਾਂ ਉਨ੍ਹਾਂ ਲਈ ਜਿਨ੍ਹਾਂ ਨੇ ਆਪਣੇ ਨਿੱਜੀ ਤੇ ਸੌੜੇ ਹਿੱਤਾਂ ਲਈ ਕੌਮੀ ਹਿੱਤ ਕੁਰਬਾਨ ਕਰ ਦਿੱਤੇ।ਇਹ ਸਵਾਲ ਉਸ ਵੇਲੇ ਪੁਛਿਆ ਗਿਆ ਹੈ ਜਦੋਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੱੁਖੀ ਨੂੰ ਬਿਨ ਮੰਗੀ ਮੁਆਫੀ ਦੇਣ ਦੇ ਫੈਸਲੇ ਵਿੱਚ ਸ਼ਾਮਿਲ ਹੋਣ ਕਾਰਣ ਚਰਚਾ ਵਿੱਚ ਰਹੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (ਮਰਹੂਮ) ਗਿਆਨੀ ਮੱਲ੍ਹ ਸਿੰਘ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾ ਦਿੱਤੀ ।
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦਮਦਮੀ ਟਕਸਾਲ ਨੇ ਸਿੱਖ ਵਿਰੋਧੀ ਪੱਤਰਕਾਰ ਕੁਲਦੀਪ ਨਈਅਰ ਪ੍ਰਤੀ ਸਖ਼ਤ ਰੁਖ਼ ਅਪਣਾਉਂਿਦਆਂ ਕਿਹਾ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ 3 ਜੁਲਾਈ 2006 ਨੂੰ ਸ੍ਰੀ ਅਕਾਲ ਤਖ਼ਤ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਨਈਅਰ ਨੂੰ ਦਿੱਤਾ ਗਿਆ ਸਨਮਾਨ ਵਾਪਸ ਲਿਆ ਜਾਵੇ।
ਮਹਾਰਾਸ਼ਟਰ ਦੇ ਸਕੂਲਾਂ ਦੇ ਸਿਲੇਬਸ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ,ਉਨ੍ਹਾਂ ਦੇ ਸਾਥੀਆਂ ਵਲੋਂ ਆਰੰਭੇ ਸਿੱਖਾਂ ਦੀਆਂ ਹੱਕੀ ਮੰਗਾਂ ਖਾਤਿਰ ਸੰਘਰਸ਼ ਸਬੰਧੀ ਛਪੀ ਇਤਰਾਜ਼ਯੋਗ ਸਮੱਗਰੀ ਦਾ ਮੁੱਦਾ ਬੀਤੇ ਦਿਨੀਂ ਸਾਮਣੇ ਆਇਆ ਸੀ।
ਦਰਬਾਰ ਸਾਹਿਬ ਸਮੂਹ ਅੰਮ੍ਰਿਤਸਰ ਵਿਖੇ ਜੂਨ ੧੯੮੪ (1984)ਦੇ ਸ਼ਹੀਦਾਂ ਦੀ ਯਾਦ ਵਿਚ ਉਸਾਰੀ ਗਈ ਯਾਦਗਾਰ ਵਿਖੇ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਹੋਵੇਗੀ।
ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ 'ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।
« Previous Page — Next Page »