ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਕੀਤੀ ਫ਼ੌਜੀ ਕਾਰਵਾਈ ਬਿਲਕੁਲ ਗ਼ਲਤ ਸੀ, ਜਿਸ ਨੂੰ ਮੰਨਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਇਹ ਦਾਅਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂੰਮਾ ਨੇ ਦਿੱਲੀ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਚੌਂਕ ਮਹਿਤਾ ਫੇਰੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 6 ਜੂਨ ਦੇ ਸ਼ਹੀਦੀ ਦਿਹਾੜੇ ਨੂੰ ਅਮਨ-ਸ਼ਾਂਤੀ ਨਾਲ ਮਨਾਉਣ ਦਾ ਯਤਨ ਕਰ ਰਹੀ ਹੈ ਪਰ ਕਾਂਗਰਸ ਦੀ ਸ਼ਹਿ ’ਤੇ ਕਾਰਜਕਾਰੀ ਜਥੇਦਾਰ ਅਤੇ ਕੁਝ ਹੋਰ ਲੋਕ ਇਸ ਦਿਨ ਦੇ ਸਮਾਗਮਾਂ ਵਿੱਚ ਵਿਘਨ ਪਾਉਣ ਲਈ ਯਤਨਸ਼ੀਲ ਹਨ। ਉਹ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖ ਦਫਤਰ ਮਹਿਤਾ ਚੌਕ ਵਿੱਚ ਘੱਲੂਘਾਰੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਲਗਭਗ ਇੱਕ ਘੰਟਾ ਬੰਦ ਕਮਰਾ ਮੀਟਿੰਗ ਵੀ ਕੀਤੀ।
ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਸਬੰਧ 'ਚ ਸੰਤ ਸਮਾਜ ਵੱਲੋਂ ਅੱਜ ਦਿੱਲੀ ਵਿਖੇ ਬੈਠਕ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਸਾਹਿਬ ਸਿੰਘ ਮਾਰਕੰਡਾ ਸਣੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਨੇ ਆਪਣੇ ਵਿਚਾਰ ਰੱਖੇ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਮ ਆਦਮੀ ਪਾਰਟੀ ਵੱਲੋਂ ਧਾਰਮਿਕ ਅਕੀਦਿਆਂ, ਜਜ਼ਬਾਤਾਂ ਨੂੰ ਰੌਂਦਣ ਜਾਂ ਖਿਲਵਾੜ ਕਰਨ ਦੀ ਖੇਡੀ ਜਾ ਰਹੀ ਘਿਣਾਉਣੀ ਖੇਡ ਪ੍ਰਤੀ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਅਜਿਹੀਆਂ ਸਾਜਿਸ਼ਾਂ ਤੋਂ ਬਾਜ ਆਉਣ ਨਹੀਂ ਤਾਂ ਸਿੱਖ ਪੰਥ ਅਜਿਹੀਆਂ ਪੰਥ ਵਿਰੋਧੀ ਸਾਜਿਸ਼ਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ।
ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ ਹੈ। ਦਰਬਾਰ ਹਾਲ ਵਿਖੇ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿਚ ਹੈਡ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਦਰਸ਼ਨੀ ਡਿਉੜੀ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹੋਏ ਹਮਲੇ ਤੋਂ ਬਾਅਦ ਸਿੱਖ ਕੌਮ ਖਾਨਾ ਜੰਗੀ ਦੇ ਹਾਲਤਾਂ ਵਲ ਨਿਰੰਤਰ ਵਧ ਰਹੀ ਹੈ ਜਿਸ ਨੂੰ ਰੋਕਣਾ ਕੌਮ ਦੇ ਜ਼ਿੰਮੇਵਾਰ ਧਾਰਮਿਕ ਵਿਅਕਤੀਆਂ ਦਾ ਫਰਜ਼ ਹੈ। ਭਾਈ ਹਰਨਾਮ ਸਿੰਘ ਧੁੰਮਾ ਅਤੇ ਭਾਈ ਰਣਜੀਤ ਸਿੰਘ ਦਾ ਵਿਰੋਧ ਦੋ ਵਿਆਕਤੀਆਂ ਦੇ ਨਿੱਜੀ ਹੈ ਪਰ ਇਸ ਨੂੰ ਪੂਰੀ ਕੌਮ ’ਤੇ ਥੋਪਿਆ ਜਾ ਰਿਹਾ ਹੈ।
ਲੁਧਿਆਣਾ ਵਿੱਚ ਹੋਏ ਹਮਲੇ ਤੋਂ ਤਕਰੀਬਨ ਪੰਦਰਾਂ ਦਿਨਾਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕੀਤੀ ਹੈ। ਆਪਣੇ ਆਪ ਨੂੰ ਸਰਕਾਰੀ ਅੱਤਿਆਚਾਰ ਦਾ ਪੀੜਤ ਦੱਸਦਿਆਂ ਭਾਈ ਢੱਡਰੀਆਂਵਾਲਿਆਂ ਨੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਦੋਸ਼ੀਆਂ ਦੀ ਮਦਦ ਕਰ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਕਤਲ ਕੀਤਾ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਅਤੇ ਬਾਬਾ ਹਰਨਾਮ ਸਿੰਘ ਧੁੰਮਾ ਦਰਮਿਆਨ ਛਿੜੇ ਵਿਵਾਦ ਦੇ ਹੱਲ ਕਰਨ ਲਈ ਅੱਗੇ ਆਉਣ ਲਈ ਕਿਹਾ ਹੈ। ਚੰਡੀਗੜ੍ਹ ’ਚ ਮੱਕੜ ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਦੋਹਾਂ ਧਾਰਮਿਕ ਸ਼ਖ਼ਸੀਅਤਾਂ ਵਿਚਾਲੇ ਛਿੜੇ ਵਿਵਾਦ ’ਤੇ ਚਿੰਤਾ ਪ੍ਰਗਟਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਆਪਸੀ ਮੱਤਭੇਦ ਬੈਠ ਕੇ ਹੱਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ’ਚ ਸ਼ਾਂਤੀ ਬਰਕਰਾਰ ਰਹੇ। ਅੱਜ ਉਨ੍ਹਾਂ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਾਲੂ ਵਰ੍ਹੇ ਨੂੰ ‘ਧਰਮ ਪ੍ਰਚਾਰ ਲਹਿਰ’ ਵਜੋਂ ਮਨਾਇਆ ਜਾਵੇਗਾ।
ਮੀਡੀਆ ਰਿਪੋਰਟਾਂ ਮੁਤਾਬਕ ਯੂਨਾਇਟਿਡ ਅਕਾਲੀ ਦਲ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲੇ ਦੇ ਸਬੰਧ ਵਿਚ ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੀ ਅਲੋਚਨਾ ਕੀਤੀ ਹੈ।
« Previous Page — Next Page »