ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ ਦਾਅਵੇ ਉੱਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ।
2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।
ਕੋਟਕਪੂਰਾ: ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਜਥੇਬੰਦੀਆਂ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਪੰਜਾਬ ...
ਕੱਲ੍ਹ (19 ਨਵੰਬਰ, 2017) ਨਵੰਬਰ 2015 'ਚ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਚਾਲੇ ਪੈਦਾ ਹੋਈਆਂ ਗ਼ਲਤਫਹਿਮੀਆਂ ਦੂਰ ਹੋ ਗਈਆਂ ਹਨ ਤੇ ਭਵਿੱਖ ਵਿੱਚ ਉਹ ਇਕੱਠੇ ਹੋ ਕੇ ਕੰਮ ਕਰਨਗੇ।
ਬੰਦੀ ਛੋੜ ਦਿਹਾੜੇ ਮੌਕੇ ਦਰਬਾਰ ਸਾਹਿਬ ਵਿਚ ਕੌਮ ਦੇ ਨਾਂ ਸੰਦੇਸ਼ ਪੜ੍ਹਨ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 2015 'ਚ ਪਿੰਡ ਚੱਬਾ 'ਚ ਹੋਏ ਇਕੱਠ 'ਚ ਥਾਪੇ ਗਏ ਮੁਤਵਾਜ਼ੀ ਜਥੇਦਾਰਾਂ ਵਿਚਾਲੇ ਸੰਭਾਵਤ ਟਕਰਾਅ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਮੁਤਵਾਜ਼ੀ ਜਥੇਦਾਰਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਹਿਰਾਸਤ ਵਿਚ ਲੈਣਾਂ ਸ਼ੁਰੂ ਕਰ ਦਿੱਤਾ।
ਪਿੰਡ ਚੱਬਾ ਵਿਖੇ 2015 ਵਿਚ ਹੋਏ ਪੰਥਕ ਇਕੱਠ ਦੌਰਾਨ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪਰ ਔਰਤ-ਗਮਨ ਦੇ ਦੋਸ਼ ਤਹਿਤ ਸਿੱਖੀ ਵਿੱਚੋਂ ਖਾਰਜ ਕਰਨ ਦਾ ਐਲਾਨ ਕੀਤਾ ਹੈ।
ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਕਾਰਜਕਾਰੀ ਜਥੇਦਾਰਾਂ ਨੂੰ ਸੌਂਪਣ।
ਜੂਨ 1984 ਦੇ ਘੱਲੂਘਾਰਾ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗਿਆਨੀ ਗੁਰਬਚਨ ਸਿੰਘ ਤੋਂ ਹੀ ਸਿੱਖ ਪੰਥ ਦੇ ਨਾਂ ਸੰਦੇਸ਼ ਪੜ੍ਹਵਾਉਣ ਦਾ ਫੈਸਲਾ ਲਿਆ। ਜਿਵੇਂ ਕਿ ਉਮੀਦ ਸੀ ਗਿਆਨੀ ਗੁਰਬਚਨ ਸਿੰਘ ਦੇ ਸੰਦੇਸ਼ ਪੜ੍ਹਨ ਦਾ ਸਿੱਖ ਸੰਗਤਾਂ ਵਲੋਂ ਜ਼ਬਰਦਸਤ ਵਿਰੋਧ ਹੋਇਆ। ਜਿਵੇਂ ਹੀ ਗਿਆਨੀ ਗੁਰਬਚਨ ਸਿੰਘ ਸੰਦੇਸ਼ ਪੜ੍ਹਨ ਲਈ ਖੜ੍ਹੇ ਹੋਏ ਅਕਾਲ ਤਖ਼ਤ ਸਾਹਿਬ ਦੇ ਹਾਜ਼ਰ ਸਿੱਖ ਸੰਗਤ ਨੇ ਆਪਣਾ ਸਖਤ ਵਿਰੋਧ ਪ੍ਰਗਟ ਕੀਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀਰਵਾਰ ਨੂੰ ਤਿੰਨ ਤਖ਼ਤਾਂ ਦੇ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਨੇ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ 'ਚ ਅਸਥਾਈ ਤੌਰ 'ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਕੋਸ਼ਿਸ਼ਾਂ ਕਰਕੇ ਐਤਵਾਰ ਨੂੰ ਪੰਜ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਹਰਿਆਣਾ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
Next Page »