ਭਾਰਤੀ ਸੁਪਰੀਮ ਕੋਰਟ ਨੇ ਅੱਜ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਤਿੰਨ ਵਿਚੋਲਿਆਂ ਦੀ ਇਕ ਟੋਲੀ ਦੇ ਹਵਾਲੇ ਕਰ ਦਿੱਤਾ। ਅਦਾਲਤ ਵਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਸੁਪਰੀਮ ਕੋਰਟ ਦੇ ਹੀ ਸਾਬਕਾ ਜੱਜ ਐਫ.ਐਮ. ਇਬਰਾਹਮ ਖਲੀਫਉੱਲਾ, ਸ਼੍ਰੀ ਸ਼੍ਰੀ ਰਵੀ ਸ਼ੰਕਰ ਅਤੇ ਸੀਨੀਅਰ ਵਕੀਲ ਸ਼੍ਰੀਰਾਮ ਪੰਚੂ ਤੇ ਅਧਾਰਤ ਤਿੰਨ ਜਾਣਿਆਂ ਦੀ ਟੋਲੀ ਇਸ ਵਿਵਾਦ ਨਾਲ ਜੁੜੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਅਦਾਲਤ ਤੋਂ ਬਾਹਰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਰਾਹ ਲੱਭੇਗੀ।