9 ਨਵੰਬਰ 2019 ਨੂੰ ਨਵੀਂ ਦਿੱਲੀ ਸਥਿਤ ਭਾਰਤੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਕਈ ਦਹਾਕਿਆਂ ਪੁਰਾਣੇ ਬਾਬਰੀ ਮਸਜਿਦ-ਰਾਮ ਮੰਦਰ ਮਾਮਲੇ 'ਤੇ ਫੈਸਲਾ ਸੁਣਾਉਂਦਿਆਂ ਵਿਵਾਦਤ 2.77 ਏਕੜ ਥਾਂ ਹਿੰਦੂਆਂ ਨੂੰ ਰਾਮ ਮੰਦਰ ਬਣਾਉਣ ਲਈ ਅਤੇ ਉਸ ਦੇ ਏਵਜ਼ ਵਿਚ ਬਦਲਵੀਂ ਜਗ੍ਹਾ ਉੱਤੇ 5 ਏਕੜ ਥਾਂ ਮੁਸਲਮਾਨਾਂ ਨੂੰ ਮਸਜਿਦ ਉਸਾਰਨ ਲਈ ਦਿੱਤੀ।
ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਅੱਜ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਮੁਸਲਮਾਨਾਂ ਦੇ ਖੂਨ ...
ਵਿਸ਼ੇਸ਼ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਭਾਜਪਾ ਦੇ ਸੀਨੀਅਰ ਆਗੂ ਐਲ ਕੇ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨੂੰ ਉਮਰ ਦੇ ਆਧਾਰ ਉਤੇ ਬਾਬਰੀ ਮਸਜਿਦ ਢਾਹੁਣ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ 1992 ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸਾਜਿਸ਼ ਘੜਨ ਦੇ ਦੋਸ਼ ਆਇਦ ਕੀਤੇ ਹਨ। ਇਸਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਤਿੰਨਾਂ ਸਮੇਤ ਛੇ ਆਗੂਆਂ ਨੂੰ 50-50 ਹਜ਼ਾਰ ਦੇ ਨਿੱਜੀ ਮੁਚੱਲਕਿਆਂ ’ਤੇ ਜ਼ਮਾਨਤ ਦੇ ਦਿੱਤੀ।
ਬਾਬਰੀ ਮਸਜਿਦ ਨੂੰ ਤੋੜਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਉਂਦਿਆਂ ਕਿਹਾ ਕਿ ਅਡਵਾਨੀ, ਜੋਸ਼ੀ, ਉਮਾ ਭਾਰਤੀ ਸਣੇ 12 ਹਿੰਦੂਵਾਦੀ ਆਗੂਆਂ 'ਤੇ ਅਪਰਾਧਕ ਸਾਜਿਸ਼ ਦਾ ਕੇਸ ਚੱਲੇਗਾ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਰੋਜ਼ਾਨਾ ਸੁਣਵਾਈ ਦੇ ਹੁਕਮ ਦਿੱਤੇ ਗਏ ਹਨ।
ਭਾਰਤ ਦੀ ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਤੋੜਨ ਦੇ ਕੇਸ ਵਿਚ ਅਦਾਲਤੀ ਕਾਰਵਾਈ ਦੀ ਰਫਤਾਰ ਹੌਲੀ ਹੋਣ 'ਤੇ ਆਪਣੀ ਚਿੰਤਾ ਜਾਹਰ ਕੀਤੀ ਅਤੇ ਦੋਸ਼ੀਆਂ 'ਤੇ 22 ਮਾਰਚ ਨੂੰ ਕੋਈ ਫੈਸਲਾ ਲੈਣ ਜਾ ਰਹੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਏਬਰੇਲੀ ਅਤੇ ਲਖਨਊ ਦੇ ਕੇਸਾਂ ਨੂੰ ਇਕੱਠਿਆਂ ਕਰਕੇ ਲਖਨਊ ਵਿਚ ਸੁਣਵਾਈ ਹੋਵੇਗੀ।
ਦਿੱਲੀ ਯੂਨੀਵਰਸਿਟੀ ਵਿਖੇ ਚੱਲ ਰਹੇ “ਰਾਮ ਮੰਦਰ” ਸੈਮੀਨਾਰ ਦਰਮਿਆਨ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੁਬਰਾਮਨੀਅਮ ਸਵਾਮੀ ਨੇ ਅੱਜ ਇਕ ਹੋਰ ਵਿਵਾਦਮਈ ਬਿਆਨ ਦਿੰਦਿਆਂ ਕਿਹਾ ਕਿ ਮੁਸਲਮਾਨ ਭਾਰਤ ਅੰਦਰ ਪੁਰਾਤਨ ਤਿੰਨ ਹਿੰਦੂ ਮੰਦਰ ਬਣਨ ਦੇਣ ਨਹੀਂ ਤਾਂ ਮਹਾਂਭਾਰਤ ਵਰਗੀ ਜੰਗ ਹੋ ਸਕਦੀ ਹੈ ।
ਆਯੋਧਿਆ ਵਿੱਚ ਬਾਬਰੀ ਮਸਜ਼ਿਦ ਦੀ ਜਗਾ ‘ਤੇ ਰਾਮ ਮੰਦਰ ਬਣਾਉਣ ਲਈ ਭਾਜਪਾ ਸਰਕਾਰ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰੇਗੀ ਜਾਂ ਆਮ ਸਹਿਮਤੀ ਬਣਾ ਕੇ ਮੰਦਰ ਦਾ ਨਿਰਮਾਣ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਮਹੇਸ਼ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।
ਬਾਬਰੀ ਮਸਜਿਦ ਅਤੇ ਰਾਮ ਮੰਦਰ ਦੀ ਵਿਵਾਦਤ ਜਗਾ ‘ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਕੱਲ ਦੋ ਟਰੱਕ ਪੱਥ੍ਰਾਂ ਦੇ ਪਹੁੰਚਾਏ ਗਏ ਹਨ।ਇਹ ਪੱਥਰ ਰਾਮ ਮੰਦਿਰ ਨਿਰਮਾਣ ਲਈ ਭਾਰਤ ਭਰ ਤੋਂ ਪੱਥਰ ਇਕੱਠੇ ਕਰਨ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੇ ਐਲਾਨ ਤੋਂ ਛੇ ਮਹੀਨਿਆਂ ਬਾਅਦ ਬੀਤੇ ਕੱਲ੍ਹ ਅਯੋਧਿਆ ਪਹੁੰਚੇ ਹਨ।
ਆਯੋਦਿਆਂ ਵਿੱਚ ਬਾਬਰੀ ਮਸਜਿਦ ਢਾਹੇ ਜਾਣ ਦੀ 23ਵੀਂ ਵਰੇਗੰਢ ਮੌਕੇ ਮੁਸਲਿਮ ਜੱਥੇਬੰਦੀਆਂ ਕਈਆਂ ਖੇਤਰੀ ਪਾਰਟੀਆਂ ਅਤੇ ਸੰਗਠਨਾਂ ਨੇ ਇਕੱਠਿਆਂ ਰਲ਼ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਬਾਬਰੀ ਮਸਜਿਦ ਨੂੰ ਉਸੇ ਵਿਵਾਦਤ ਜ਼ਮੀਨ 'ਤੇ ਮੁੜ ਬਣਾਉਣ ਅਤੇ ਮਸਜਿਦ ਨੂੰ ਢਾਹੁਣ ਵਾਲੇ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ।
Next Page »