ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੇ ਕੈਬਨਟ ਮੰਤਰੀ ਰਾਣਾ ਗੁਰਜੀਤ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ (2 ਜੂਨ) ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਆਪ ਪੰਜਾਬ ਪ੍ਰਧਾਨ ਭਗਵੰਤ ਮਾਨ, ਮੀਤ ਪ੍ਰਧਾਨ ਅਮਨ ਅਰੋੜਾ, ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਫਦ ਦੀ ਅਗਵਾਈ ਕੀਤੀ।
ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਵਿਧਾਨ ਸਭਾ ਹਲਕਿਆਂ ਤੋਂ ਵਿਧਾਇਕ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ’ਤੇ ਵਿਧਾਨ ਸਭਾ ’ਚ ਗ਼ੈਰ ਸਰਕਾਰੀ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ।
ਕਪੂਰੀ ਵੱਲ ਜਾ ਰਹੇ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਟਿਆਲਾ ਪੁਲਿਸ ਨੇ ਸਰਹਿੰਦ ਰੋਡ ਸਥਿਤ ਦਾਣਾ ਮੰਡੀ 'ਚ ਰੋਕ ਲਿਆ ਹੈ। ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਨਹਿਰ ਸਬੰਧੀ ਸੁਪਰੀਮ ਕੋਰਟ ਦਾ ਜਿਹੜਾ ਵੀ ਫੈਸਲਾ ਆਇਆ ਹੈ ਉਹ ਬਾਦਲਾਂ ਦੀ ਗੱਦਾਰੀ ਦਾ ਨਤੀਜਾ ਹੈ। ਬੈਂਸ ਨੇ ਕਿਹਾ ਕਿ ਇਨੈਲੋ ਅਤੇ ਬਾਦਲ ਦਲ ਆਪਸ 'ਚ ਮਿਲੇ ਹੋਏ ਹਨ। ਸਿਮਰਜੀਤ ਬੈਂਸ ਨੇ ਬਾਦਲਾਂ ਦੇ ਪਰਿਵਾਰਕ ਮਿੱਤਰ ਚੌਟਾਲਿਆਂ ਨੂੰ ਲਲਕਾਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ। ਜਿਹੜਾ ਵੀ ਪੰਜਾਬ 'ਚ ਆ ਕੇ ਇਥੋਂ ਪਾਣੀ ਲਿਜਾਣ ਦੀ ਕੋਸ਼ਿਸ਼ ਕਰੇਗਾ ਉਸਨੂੰ ਪਤਾ ਲੱਗ ਜਾਏਗਾ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਵਲੋਂ 23 ਫਰਵਰੀ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਣ ਦੇ ਐਲਾਨ ਦੇ ਜਵਾਬ 'ਚ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਦੇ ਕਪੂਰੀ ਵਿਖੇ ਚੌਟਾਲਿਆਂ ਦੇ 'ਸਵਾਗਤ' ਲਈ ਜਾਣਗੇ ਅਤੇ ਉਥੇ 'ਲਲਕਾਰ ਰੈਲੀ' ਕਰਨਗੇ।
ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਕੇਂਦਰੀ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਕੇਂਦਰੀ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।
ਬੈਂਸ ਭਰਾਵਾਂ ਦੀ ਆਮ ਆਦਮੀ ਪਾਰਟੀ ਵਿਚ ਆਮਦ ਨਾਲ 'ਆਪ' ਦੀ ਲੁਧਿਆਣਾ ਇਕਾਈ ਦੋ ਹਿੱਸਿਆਂ 'ਚ ਵੰਡੀ ਗਈ ਹੈ। ਪਾਰਟੀ ਦੇ ਸਰਾਭਾ ਨਗਰ ਵਿਚਲੇ ਦਫਤਰ 'ਤੇ ਕਬਜ਼ੇ ਲਈ ਦੋ ਧੜਿਆਂ 'ਚ ਟਕਰਾਅ ਸਾਹਮਣੇ ਆਇਆ ਹੈ।
ਲੁਧਿਆਣਾ ਦੇ ਆਤਮ ਨਗਰ ਤੋਂ ਅਜ਼ਾਦ ਵਿਧਾਇਕ ਸਿਮਰਜੀਤ ਬੈਂਸ ਅਤੇ ਲੁਧਿਆਣਾ ਦੱਖਣ ਤੋਂ ਅਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਸੋਮਵਾਰ 21 ਨਵੰਬਰ ਨੂੰ ਰਸਮੀ ਤੌਰ 'ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ। ਸੋਮਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਮੌਜੂਦਾ ਅਕਾਲੀ ਸਰਕਾਰ ਅਤੇ ਕਾਂਗਰਸ ਨੂੰ ਪੰਜਾਬ ਤੋਂ ਚਲਦਾ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਨਾਲ ਮਿਲਕੇ ਚੋਣਾਂ ਲੜਨ ਦਾ ਫੈਸਲਾ ਕੀਤਾ।
ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਆਪ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਆਮ ਆਦਮੀ ਪਾਰਟੀ ਨਾਲ ਮਿਲ ਕੇ 5 ਸੀਟਾਂ 'ਤੇ ਚੋਣ ਲੜੇਗੀ। ਇਸ ਪ੍ਰੈੱਸ ਕਾਨਫ਼ਰੰਸ 'ਚ ਦੋਵੇਂ ਬੈਂਸ ਭਰਾ ਮੌਜੂਦ ਹਨ।
ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਖਰਕਾਰ ਆਮ ਆਦਮੀ ਪਾਰਟੀ (ਆਪ) ਨਾਲ ਗੱਲ ਨਿਬੇੜ ਹੀ ਲਈ।
« Previous Page — Next Page »