ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ, ਸਹੂਲਤਾਂ ਅਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਦੇ ਅਨੁਸਾਰੀ ਨਹੀਂ ਹੈ ਬਲਕਿ ਇਹ ਬਸਤੀਵਾਦੀ ਦੌਰ ਦੌਰਾਨ ਬਰਤਾਨੀਆ ਦੀਆਂ ਲੋੜਾਂ ਦੇ ਅਨੁਸਾਰੀ ਸੀ ਅਤੇ ਨਵੀਨ ਬਸਤੀਵਾਦੀ ਦੌਰ ਦੌਰਾਨ ਹੁਣ ਦਿੱਲੀ ਤਖਤ ਦੀਆਂ ਲੋੜਾਂ ਦੇ ਅਨੁਸਾਰੀ ਹੈ। ਇਹੀ ਕਾਰਨ ਹੈ ਕਿ ਸਖਤ ਮਿਹਨਤ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਹਾਲਾਤ ਲਗਾਤਾਰ ਨਿੱਘਰਦੀ ਜਾ ਰਹੀ ਹੈ ਅਤੇ ਪੰਜਾਬ ਦੇ ਕੁਦਰਤੀ ਵਸੀਲੇ ਜਿਵੇਂ ਕਿ ਪਾਣੀ, ਜ਼ਮੀਨ ਅਤੇ ਹਵਾ ਵੱਡੀ ਪੱਧਰ ਉੱਤੇ ਨੁਕਸਾਨੇ ਗਏ ਹਨ।
ਸ. ਬਲਦੇਵ ਸਿੰਘ ਸਿਰਸਾ ਨੇ ਖਾਸ ਗੱਲਬਾਤ ਦੌਰਾਨ ਪੀ.ਟੀ.ਸੀ. ਚੈਨਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਸਾਰਨ ਨੂੰ ਈ.ਟੀ.ਸੀ ਤੋਂ ਪੀ.ਟੀ.ਸੀ. ਵਿਚ ਤਬਦੀਲ ਕਰਨ ਬਾਰੇ ਕੀਤੀਆਂ ਗਲਤੀਆਂ ਬਾਰੇ ਦੱਸਿਆ।
ਭਾਈ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿੱਚ ਕੇਸ ਦਾਇਰ ਕੀਤਾ
ਦਲ ਖਾਲਸਾ ਵਲੋਂ ਜੱਗੀ ਜੌਹਲ ਅਤੇ ਹੋਰਨਾਂ ਨਜ਼ਰਬੰਦਾਂ ਦਾ ਕੇਸ ਦਿੱਲੀ ਤਬਦੀਲ ਕਰਨ, ਉਹਨਾਂ ਨੂੰ ਤਿਹਾੜ ਜੇਲ ਅੰਦਰ ਤਬਦੀਲ ਕਰਨ, ਲੱਖਾ ਸਿਧਾਣਾ 'ਤੇ 307 ਦੀ ਧਾਰਾ ਅਧੀਨ ਝੂਠਾ ਕੇਸ ਦਰਜ ਕਰਨ. ਭਾਜਪਾ ਤੇ ਕਾਂਗਰਸ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਦੇ ਉਤੇ ਗੰਧਲੀ ਰਾਜਨੀਤੀ ਕਰਨ ਅਤੇ ਚੋਣ ਕਮਿਸ਼ਨ ਵਲੋਂ ਬੇਅਦਬੀ ਮਾਮਲੇ ਵਿੱਚ ਅੜਿਕਾ ਪਾਉਣ ਦੇ ਵਿਰੁੱਧ ਵਿਚ ਰੋਹ ਭਰਪੂਰ ਮਾਰਚ ਕੀਤਾ ਗਿਆ ਹੈ।
ਮੰਗ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਲੇਖਕਾਂ ਅਤੇ ਛਾਪਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਇਸ ਤਰ੍ਹਾਂ ਦੀਆਂ ਮਾੜੀ ਨੀਅਤ ਨਾਲ ਦੋ ਫਿਰਕਿਆ ਦੇ ਆਪਸ ਵਿਚ ਦੰਗੇ ਆਦਿ ਕਰਵਾਉਣ ਦੀਆਂ ਸਾਜਿਸ਼ ਘੜਨ ਵਾਲੀ ਆਰ ਐਸ ਐਸ ਜੱਥੇਬੰਦੀ ਨੂੰ ਅੱਤਵਾਦੀ ਐਲਾਨਣ ਦੀ ਸ਼ਿਫਾਰਿਸ਼ ਵੀ ਕੀਤੀ ਜਾਵੇ ਤਾਂ ਕਿ ਪੰਜਾਬ ਵਿਚ ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਿਆ ਜਾਵੇ।
ਆਰ.ਐਸ.ਐਸ. ਦੇ ਹੈੱਡ ਕੁਆਰਟਰ ਨਾਗਪੁਰ ਤੋਂ ਸਿੱਖ ਧਰਮ ਇਤਿਹਾਸ ਨੂੰ ਸਾਬੋਤਾਜ ਕਰਨ ਹਿੱਤ ਛਪਵਾਈਆਂ ਜਾ ਰਹੀਆਂ ਕਿਤਾਬਾਂ ਦਾ ਪੜਦਾ ਫਾਸ਼ ਹੋਣ ਤੇ ਸਮੁੱਚੀ ਸਿੱਖ ਕੌਮ ਦੇ ਰੋਹ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਅਤੇ ਕਮੇਟੀ ਵੱਲੋਂ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਬਿਆਨ ਸਿਰਫ ਲੋਕ ਛਲਾਵਾ ਹੀ ਲੱਗਦੇ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਪਿਛਲੇ ਇੱਕ ਦਹਾਕੇ ਤੋਂ ਅਜੇਹੇ ਗੁਰੂ ਨਿੰਦਕਾਂ ਤੇ ਪੰਥ ਦੋਖੀਆਂ ਨੂੰ ਬਚਾਉਣ ਲਈ ਪੂਰਾ ਤਾਣ ਲਗਾਇਆ ਹੈ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ +2 ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਛਾੜ/ਤਬਦੀਲੀ ਦੀਆਂ ਖਬਰਾਂ ਦੀ ਅਜੇ ...
ਦਲ ਖਾਲਸਾ ਕਿਸਾਨ ਵਿੰਗ ਆਗੂ ਬਲਦੇਵ ਸਿੰਘ ਸਿਰਸਾ ਅਤੇ ਦਲ ਖਾਲਸਾ ਧਾਰਮਿਕ ਵਿੰਗ ਦੇ ਆਗੂ ਅਜੀਤ ਸਿੰਘ ਬਾਠ ਨੇ ਸ਼੍ਰੋਮਣੀ ਕਮੇਟੀ ਵਲੋਂ ਛਪਵਾਈ ਲਿਖਤ ''ਗੁਰੁ ਬਿਲਾਸ ਪਾਤਸ਼ਾਹੀ ਛੇਵੀ'' ਵਿੱਚ ਦਰਜ 'ਇਤਰਾਜ਼ਯੋਗ' ਇਤਿਹਾਸ ਕਾਰਨ ਅਪਣੇ ਵਕੀਲ ਮਨਵਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲ 2014 ਵਿੱਚ ਅਨੰਦਪੁਰ ਸਾਹਿਬ ਵਿਖੇ ਮਹਿਜ਼ 13 ਮਰਲੇ ਜਗਾਹ ਵਿਚ ਬਣੀ ਕੋਠੀ ਖਰੀਦੇ ਜਾਣ ਦੇ ਮਾਮਲੇ ਬਾਰੇ ਦਾਇਰ ਇੱਕ ਕੇਸ ਦੀ ਸੁਣਵਾਈ ਕਰਦਿਆਂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਨੇ ਜਿਥੇ ਸਾਲ 2011 ਤੋਂ 2016 ਤੀਕ ਕਾਰਜਸ਼ੀਲ ਰਹੀ ਕਮੇਟੀ ਦੀ ਕਾਰਜਕਾਰਣੀ ਦੇ 6 ਮੈਂਬਰਾਂ ਨੂੰ 19 ਅਗਸਤ ਲਈ ਸੰਮਨ ਜਾਰੀ ਕੀਤੇ ਹਨ ਉਥੇ ਕਮੇਟੀ ਦੇ ਚਾਰ ਅਧਿਕਾਰੀਆਂ ਦੇ ਕੰਮ ਕਰਨ 'ਤੇ ਰੋਕ ਲਗਾ ਦਿੱਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅਨੰਦਪੁਰ ਸਾਹਿਬ ਵਿਖੇ ਬਿਨਾˆ ਕਿਸੇ ਜ਼ਰੂਰਤ ਦੇ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ 2 ਕਰੋੜ 70 ਲੱਖ ਦੀ ਖਰੀਦੀ ਗਈ ਜ਼ਮੀਨ ਦੇ ਮਾਮਲੇ ਵਿੱਚ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਨੋਟਿਸ ਵਿੱਚ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਦੋ ਮਹੀਨਿਆਂ ਵਿੱਚ ਕਾਰਵਾਈ ਕੀਤੀ ਜਾਵੇ।
Next Page »