ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਕੇ ਸਾਰੀਆਂ ਪਾਰਟੀਆਂ ਆਪੋ ਆਪਣੀ ਥਾਂ ਪੱਕੀ ਕਰਨ ਲਈ ਜੋੜ ਤੋੜ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਦਾ ਪੂਰਾ ਯਤਨ ਹੈ ਕਿ ਇਸ ਵਕਤ ਕੋਈ ਵੀ ਉਹਨਾਂ ਤੋਂ ਖਫ਼ਾ ਨਾ ਹੋਵੇ। ਇਸ ਸਭ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਮੁੜ ਚਰਚਾ ਵਿੱਚ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਲੰਘੀ 26 ਦਸੰਬਰ 2021 ਨੂੰ ਦੇਸ ਵਿਦੇਸ ਵਿੱਚ ਅਰਦਾਸ ਸਮਾਗਮ ਕਰਵਾਏ ਗਏ। 11 ਜਨਵਰੀ 2022 ਨੂੰ ਫਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ 'ਰਿਹਾਈ ਮਾਰਚ' ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ਵਿੱਚ ਲਗਾਤਾਰ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਮੁਹਿੰਮ ਚਲਾਈ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ ਕਰ ਕੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵਿਰੁੱਧ ਭੜਾਸ ਕੱਢੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਇਕਾਈ ਭਵਿੱਖ ਵਿੱਚ ਖ਼ੁਦਮੁਖਤਾਰੀ ਨਾਲ ਚੱਲੇਗੀ ਤੇ ਫੈਸਲੇ ਲਵੇਗੀ। ਮੀਟਿੰਗ ਵਿੱਚ ਇਹ ਗੱਲ ਵੀ ਉੱਭਰੀ ਕਿ ਪੰਜਾਬ ਚੋਣਾਂ ਲਈ ਦਿੱਲੀ ਦੀ ਲੀਡਰਸ਼ਿਪ ਵੱਲੋਂ ਘੜੀ ਰਣਨੀਤੀ ਪੂਰੀ ਤਰ੍ਹਾਂ ਫੇਲ੍ਹ ਹੋਈ।
ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਪੰਜਾਬ ਵਿਧਾਨ ਸਭਾ ਦੀਆਂ 2017 ਚੋਣਾਂ ਲਈ 13 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਛੇ ਉਮੀਦਵਾਰ ਰਾਖਵੇਂ ਹਲਕਿਆਂ (ਐਸਸੀ) ਲਈ ਹਨ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਪਹਿਲੀ ਸੂਚੀ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਵੀਰਵਾਰ ਨੂੰ ਦੂਜੀ ਸੂਚੀ ਪਾਰਟੀ ਆਗੂ ਸੰਜੈ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਜ਼ਰ ਸਨ, ਜਦੋਂਕਿ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਗੈਰਹਾਜ਼ਰ ਸਨ।
ਮਿਡ-ਡੇ ਮੀਲ ਵਰਕਰਾਂ ਨੂੰ ਹਰ ਮਹੀਨੇ 1200 ਰੁਪਏ ਤਨਖਾਹ ਵਜੋਂ ਦਿੱਤੇ ਜਾਂਦੇ ਹਨ ਜਿਸ ਵਿਚੋਂ 750 ਰੁਪਏ ਕੇਂਦਰ ਸਰਕਾਰ ਵਲੋਂ ਅਤੇ 450 ਰੁਪਏ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਹਨ।
ਆਮ ਆਦਮੀ ਪਾਰਟੀ (ਆਪ) ਦੇ ਉੱਘੇ ਆਗੂ ਐਚ.ਐਸ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਨੇਤਾ ਕਮਲ ਨਾਥ ਦੇ ਨਾਲ ਡੂੰਘੇ ਸਬੰਧਾਂ ਦੇ ਦੋਸ਼ ਲਗਾਏ ਹਨ। ਫੂਲਕਾ ਨੇ ਚੁਣੌਤੀ ਦਿੱਤੀ ਹੈ ਕਿ ਜੇਕਰ ਬਾਦਲ ਪਰਿਵਾਰ ਅਸਲ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਚਾਹੁੰਦੇ ਹਨ ਤਾਂ ਗੁਰਦੁਆਰਾ ਰਕਾਬਗੰਜ ਸਾਹਬਿ ਉੱਤੇ ਹੋਏ ਹਮਲੇ ਦਾ ਮਾਮਲਾ ਵੀ 75 ਰੀ-ਓਪਨ ਕੀਤੇ ਜਾ ਰਹੇ ਮਾਮਲਿਆਂ ਦੇ ਨਾਲ ਖੁਲਵਾਉਣ। ਇਸਦੇ ਲਈ ਫੂਲਕਾ ਨੇ ਬਾਦਲ ਨੂੰ ਦੋ ਮਹੀਨੀਆਂ ਦਾ ਸਮਾਂ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਜਲੰਧਰ 'ਚ ਇਕ ਬੀਬੀ 'ਤੇ ਤੇਜਾਬ ਨਾਲ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। 'ਆਪ' ਦੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਨਿੱਘਰ ਚੁਕੀ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਹਰ ਪੱਖ ਤੋਂ ਨਾਕਾਮ ਸਾਬਤ ਹੋ ਰਹੀ ਹੈ।
'ਆਮ ਆਦਮੀ ਪਾਰਟੀ' (ਆਪ) ਨੇ ਬੁੱਧਵਾਰ ਨੂੰ ਬੇਰੋਜ਼ਗਾਰ ਲਾਈਨਮੈਨਾਂ 'ਤੇ ਬਠਿੰਡਾ ਪੁਲਿਸ ਵੱਲੋਂ ਬਦਲੇ ਦੀ ਭਾਵਨਾ ਨਾਲ ਦਰਜ ਕੀਤੇ ਗਏ ਝੁਠੇ ਮਾਮਲੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਪਰ ਦੋਗਲੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਅਸਤੀਫੇ ਦੀ ਮੰਗ ਕੀਤੀ।
ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀ ਕਨਵੀਨਰ ਬੀਬੀ ਬਲਜਿੰਦਰ ਕੌਰ ਨਾਲ ਪੰਜਾਬ ਦੇ ਮੁੱਦਿਆਂ ਬਾਰੇ ਕੀਤੀ ਗਈ ਖਾਸ ਮੁਲਾਕਾਤ ਵੇਖੋ।
ਪਿੰਡ ਜਗਾ ਰਾਮ ਤੀਰਥ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋਫ਼ੈਸਰ ਬਲਜਿੰਦਰ ਕੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਵਿੱਚ ਤਕਰਾਰ ਹੋਣ ’ਤੇ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ। ਪਿੰਡ ਜਗਾ ਰਾਮ ਤੀਰਥ ‘ਆਪ’ ਦੀ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋਫ਼ੈਸਰ ਬਲਜਿੰਦਰ ਕੌਰ ਦਾ ਜੱਦੀ ਪਿੰਡ ਹੈ।