ਬਾਦਲ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵਲੋਂ ਪਰਕਾਸ਼ ਸਿੰਘ ਬਾਦਲ ਨੂੰ “ਬਾਦਸ਼ਾਹ ਦਰਵੇਸ਼”ਦੇ ਲਕਬ ਨਾਲ ਸੰਬੋਧਨ ਕਰਨ ਦੀ ਬੱਜ਼ਰ ਭੁੱਲ ਪ੍ਰਤੀ ਬਾਦਲ ਦਲ, ਸੰਤ ਸਮਾਜ, ਸ਼੍ਰੋਮਣੀ ਕਮੇਟੀ ਤੇ ਇਸਦੇ ਜਥੇਦਾਰਾਂ ਵਲੋਂ ਧਾਰੀ ਚੱੁਪ ਕੀ ਸੰਕੇਤ ਕਰਦੀ ਹੈ? ਕੀ ਇਹ ਮਾਮਲਾ ਜਿਲ੍ਹਾ ਪ੍ਰੀਸ਼ਦ ਚੋੋਣਾਂ ਤੀਕ ਠੰਡੇ ਬਸਤੇ ਪਾਣ ਦੀ ਕਵਾਇਦ ਵਿੱਚ ਸ਼ਾਮਿਲ ਹੈ?
ਇੰਗਲੈਂਡ ’ਚ ਪਹਿਲੇ ਸਿੱਖ ਸਾਂਸਦ ਬਣੇ ਤਨਮਨਜੀਤ ਸਿੰਘ ਢੇਸੀ ਦਾ ਮੰਗਲਵਾਰ (1 ਅਗਸਤ) ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫ਼ਤਰ ਵਿਖੇ ਪੁੱਜੇ ਢੇਸੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਲ, ਕ੍ਰਿਪਾਨ ਅਤੇ ਕਿਤਾਬਾਂ ਦਾ ਸੈਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬ 'ਚੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਬਿਨਾਂ ਮੁਕਾਬਲਾ ਚੋਣ ਜਿੱਤ ਗਏ। ਅੱਜ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਇਨ੍ਹਾਂ ਦੇ ਮੁਕਾਬਲੇ 'ਚ ਕਿਸੇ ਵੀ ਹੋਰ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਨਹੀਂ ਕੀਤੇ।
ਭੂੰਦੜ ਨੇ ਤੀਸਰੀ ਵਾਰ ਰਾਜ ਸਭਾ ਦੀ ਮੈਂਬਰੀ ਲਈ ਕਾਗਜ਼ ਦਾਖਲ ਕੀਤੇ ਹਨ, ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸੀ.ਪੀ.ਐਸ.ਵਿਰਸਾ ਸਿੰਘ ਵਲਟੋਹਾ ਅਤੇ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।
ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਅਕਾਲੀ ਆਗੂਆਂ ਨੇ ਖੁੱਲ਼ੀ ਬਹਿਸ ਦੀ ਚੁਣੌਤੀ ਦਿੱਤੀ ਹੈ।ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਲਲਕਾਰਦਿਆਂ ਕਿਹਾ ਹੈ ਕਿ ਉਹ ਪ੍ਰਚਾਰ ਦੇ ਘਟੀਆ ਹਥਕੰਢੇ ਵਰਤਣ ਦੀ ਥਾਂ ਦਿੱਲੀ ਵਿਚ ਕਰਵਾਏ ਵਿਕਾਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ’ਤੇ ਬਹਿਸ ਕਰਕੇ ਵੇਖ ਲਵੇ। ਇੱਥੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਰਾ
ਬਠਿੰਡਾ: ਅਕਾਲੀ ਦਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।ਆਏ ਦਿਨ ਲੋਕ ਰੋਹ ਵੱਖੋ ਵੱਖੋ ਤਰੀਕਿਆਂ ਨਾਲ ਆਪਣਾ ਪ੍ਰਗਟਾਵਾ ਕਰ ਰਿਹਾ ਹੈ।ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਅਕਾਲੀ ਆਗੂ ਲੋਕਾਂ ਵਿੱਚ ਜਾਣ ਤੋਂ ਘਬਰਾ ਰਹੇ ਹਨ ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਵੀ ਅਕਾਲੀ ਆਗੂਆਂ ਨੂੰ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ।