ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ ਵਿੱਚ ਕੈਦ ਹਨ ਅਤੇ ਫਿਲਹਾਲ ਉਹ ਪੈਰੋਲ ਉੱਤੇ ਹਨ। ਉਹਨਾਂ ਦਾ ਨਾਂ ਵਕੀਲ ਸਰਦਾਰ ਜਸਪਾਲ ਸਿੰਘ ਮੰਝਪੁਰ ਵਲੋਂ ਬਣਾਈ ਗਈ ਰਾਜਸੀ ਸਿੱਖ ਕੈਦੀਆਂ ਦੀ ਸੂਚੀ ਵਿੱਚ ਹੈ।
ਭਾਈ ਸਤਵਿੰਦਰ ਸਿੰਘ ਭੋਲਾ ਦੀ ਪਹਿਲੀ ਬਰਸੀ ਗੁਰਦੁਆਰਾ ਮੰਜੀ ਸਾਹਿਬ, ਤਰਨ ਤਾਰਨ ਵਿਖੇ 17 ਅਗਸਤ ਨੂੰ ਮਨਾਈ ਗਈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਸਿੱਖ ਕਾਰਜਕਰਤਾ ਬਾਪੂ ਸੂਰਤ ਸਿੰਘ ਭਾਈ ਸਤਵਿੰਦਰ ਸਿੰਘ ਭੋਲਾ ਦੇ ਸਹੁਰਾ ਸਾਹਿਬ ਹਨ। ਭਾਈ ਭੋਲਾ ਨੂੰ ਅਮਰੀਕਾ ਵਿਖੇ 17 ਅਗਸਤ 2015 ਨੂੰ ਅਣਪਛਾਤੇ ਹਮਲਾਵਰਾਂ ਨੇ ਰਹੱਸਮਈ ਹਾਲਾਤਾਂ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਉਸ ਸਮੇਂ ਇੱਕ ਹੋਰ ਪ੍ਰਾਪਤੀ ਹੋਈ ਜਦੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜੇਲ ਵਿੱਚ ਨਜਰਬੰਦ ਭਾਈ ਹਰਦੀਪ ਸਿੰਘ ਦੀ ਰਿਹਾਈ ਦਾ ਫੈਂਸਲਾ ਕੀਤਾ ਗਿਆ।ਭਾਈ ਹਰਦੀਪ ਸਿੰਘ 1993 ਤੋਂ ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਨਜਰਬੰਦ ਹੈ।
ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਚੀਮਾ ਨੇ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਕੁਝ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮੁੱਦੇ 'ਤੇ ਗੱਲ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਜੋ ਕਿ ਸਥਾਨਕ ਦਿਆਨੰਦ ਹਸਪਤਾਲ ਵਿਚ ਜੇਰੇ ਇਲਾਜ ਸਨ, ਨੂੰ ਅੱਜ ਦੇਰ ਸ਼ਾਮ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ।
ਸਿੱਖ ਸਿਆਸੀ ਨਜ਼ਰਬੰਦਾਂ ਲਈ ਦੀ ਰਿਹਾਈ ਲਈ ਸੰਘਰਸ਼ਸ਼ੀਲ ਬਾਬਾ ਸੂਰਤ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਅੱਜ ਸਵੇਰੇ ਮੁੜ ਦਿਆਨੰਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਾਤ ਗੰਭੀਰ ਦੱਸੀ ਜਾਂਦੀ ਹੈ ।
ਲੰਘੇ ਸਿੱਖ ਸੰਘਰਸ਼ ਦੌਰਾਨ ਕੌਮ ਦੀ ਹੋਣੀ ਸੰਵਾਰਨ ਘਰੋਂ ਤੁਰੇ, ਸਜ਼ਾ ਪੂਰੀ ਕਰਨ ਤੋਂ ਵੀ ਬਾਅਦ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਲੰਮੇ ਸਮੇਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨੂੰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪੁਲਿਸ ਵੱਲੋਂ ਜਬਰੀ ਪੀਜੀਆਈ ਦਾਖਲ ਕਰਵਾਉਣ ਦਾ ਮਾਮਲਾ ਪੰਜਾਬ ਅਤੇ ਹਾਈਕੋਰਟ ਪਹੁੰਚ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਬਾਪੂ ਸੂਰਤ ਸਿੰਘ ਨਾਲ ਅਮਰੀਕਾ ਦੇ ਸ਼ਹਿਰ ਸ਼ਿਕਾਂਗੋ ਵਿੱਚ ਅਣਪਛਾਤੇ ਵਿਅਕਤੀਆਂ ਵੱਲੋ ਕੀਤੇ ਗਏ ਕਤਲ ਸਬੰਧੀ ਦੁੱਖ ਪ੍ਰਗਟ ਕਰਨ ਲਈ ਪਿੰਡ ਹਸਨਪੁਰ ਪਹੁੰਚੇ।
ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਭੋਲਾ ਦੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ’ਚ ਇਕੱਤਰ ਹੋਈਆਂ ਲੱਗਭਗ ਸਾਰੀਆਂ ਪੰਥਕ ਜੱਥੇਬੰਦੀਆਂ ਨੇ ਜਿੱਥੇ ਸਰਕਾਰ ਵੱਲੋਂ ਸਿੱਖਾਂ ’ਤੇ ਹੋ ਰਹੇ ਜਬਰ ਦਾ ਭਾਂਡਾ ਪ੍ਰਕਾਸ਼ ਸਿੰਘ ਬਾਦਲ ਸਿਰ ਭੰਨਿਆ, ਉਥੇ ਇਸ ਜਬਰ ਦਾ ਮੂੰਹ ਭੰਨਣ ਦੇ ਲਈ ਕੌਮੀ ਏਕੇ ਦੀ ਲੋੜ ’ਤੇ ਜ਼ੋਰ ਦਿੱਤਾ।
Next Page »