ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਸ੍ਰ. ਸਤਵਿੰਦਰ ਸਿੰਘ ਭੋਲੇ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਪ੍ਰਸ਼ਾਸ਼ਨ ਦੇ ਜਸਟਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਭੋਲਾ ਦੇ ਕਤਲ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ।
ਬੰਦੀ ਸਿੰਘਾਂ ਦੀ ਰਿਹਾਈ ਲਈ ਸੱਤ ਮਹੀਨਿਆਂ ਤੋਂ ਭੁੱਖ ਹੜਤਾਲ ਤੇ ਚੱਲ ਰਹੇ ਬਾਪੂ ਸੂਰਤ ਸਿੰਘ ਕਾਲਸਾ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀਆਂ ਵਧੀਕੀਆਂ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਅੰਮਿ੍ਤਸਰ (18 ਅਗਸਤ, 2015): ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਅਮਰੀਕਾ ਸਰਕਾਰ ਤੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ, ਅਖੰਡ ਕੀਰਤਨੀ ਜਥਾ ਤੇ ਏਕਨੂਰ ਖਾਲਸਾ ਫ਼ੌਜ ਦੇ ਆਗੂਆਂ ਨੇ ਅੱਜ ਇੱਥੇ ਇੱਕ ਇਕੱਤਰਤਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ "ਫਖ਼ਰ-ਏ ਕੌਮ" ਖਿਤਾਬ ਵਾਪਸ ਲੈਣ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।
ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਦਾ ਅੱਜ ਸਵੇਰੇ ਸ਼ਿਕਾਗੋ ਸ਼ਹਿਰ 'ਚ ਕੁਝ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।
ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਵਾਲਿਆਂ 'ਤੇ ਇੱਕ ਤਰਾਂ ਦੀ ਪਾਬੰਦੀ ਲਾ ਦਿੱਤੀ ਹੈ। ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਦੇਖਰੇਖ ਕਰਨ ਵਾਲੀ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਉਨ੍ਹਾਂ ਨਾਲ ਇਕੱਲੇ ਮੁਲਾਕਾਤ ਕਰਨ ਦੀ ਇਜ਼ਾਜਤ ਨਹੀਂ।ਬਾਪੂ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਪ੍ਰਸ਼ਾਸ਼ਨ ਨੇ ਮੁਕੰਮਲ ਰੂਪ ’ਚ ਬੰਦੀ ਬਣਾ ਲਿਆ ਹੈ।
ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀਆਂ ਅਤੇ ਪੁਲਿਸ ਵਿਚਾਰ ਹੋਈ ਹੱਥੋਪਾਈ ਤੋਂ ਬਾਅਦ ਬਾਪੂ ਸੂਰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਲਈ 15 ਅਗਸਤ ਤੱਕ ਦਾ ਸਮਾ ਦਿੱਤਾ ਹੈ।
ਬਾਪੂ ਸੂਰਤ ਸਿੰਘ ਦੇ ਸਪੁੱਤਰ ਰਵਿਂਦਰਜੀਤ ਸਿੰਘ ਗੋਗੀ ਨੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਉਸਨੂੰ ਆਨੇ ਬਾਹਨੇ ਤੰਗ ਕਰ ਰਹੀ ਹੈ। ਥਾਣਾ ਮੱਲਾਂਫੁਰ ਦੇ ਮੱਖ ਅਫਸਰ ਨੇ ਕੱਲ ਸ਼ਾਮ ਉਸਨੂੰ ਗ੍ਰਿਫਤਾਰ ਕਰਨ ਦਾ ਯਤਨ ਕੀਤਾ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਟਿੱਪਣੀ ਕਰਦਿਆ ਕਿਹਾ ਕਿ ਇੱਕ ਪਾਸੇ ਬਾਪੂ ਸੂਰਤ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਕਰੀਬ ਦੋ ਸੌ ਦਿਨਾਂ ਤੋ ਭੁੱਖ ਹੜਤਾਲ ਹੈ ਪਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਸੰਜੀਦਾ ਨਹੀ ਜਦ ਕਿ ਤਾਮਿਲਨਾਡੂ ਸਰਕਾਰ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਸ਼ਾਮਲ ਸੱਤ ਤਾਮਿਲਾਂ ਦੇ ਹੱਕ ਵਿੱਚ ਪਹਿਲਾਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਤੇ ਹੁਣ ਸੁਪਰੀਮ ਕੋਰਟ ਵਿੱਚ ਹਲਫੀਆ ਬਿਆਨ ਦੇ ਕੇ ਸਵਾਲ ਕੀਤਾ ਹੈ ਕਿ ਰਾਜੀਵ ਹੱਤਿਆ ਕਾਂਡ ਵਿੱਚ ਗੋਡਸੇ ਦਾ ਭਰਾ ਰਿਹਾਅ ਹੋ ਸਕਦਾ ਹੈ ਤਾਂ ਫਿਰ ਬਾਕੀ ਦੋਸ਼ੀ ਕਿਉ ਨਹੀ ?
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਹਮਾਇਤੀ ਇੱਕ ਦਰਜਨ ਪੰਥਕ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ ਇੱਕ ਬੀਬੀ ਸੰਦੀਪ ਕੌਰ ਵੀ ਸ਼ਾਮਲ ਹੈ।
« Previous Page — Next Page »