ਬੰਦੀ ਸਿੰਘਾਂ ਦੀ ਰਿਹਾਈ ਦੇ ਮੁਦੇ 'ਤੇ ਖੜੋਤ ਉਸੇ ਤਰਾਂ ਜਾਰੀ ਹੈ। ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂ ਅਜੇ ਵੀ ਜੇਲੀਂ ਬੰਦ ਹਨ ਅਤੇ ਬਾਪੂ ਸੂਰਤ ਸਿੰਘ ਨੂੰ ਡੀ. ਐਮ. ਸੀ ਹਸਪਤਾਲ ਵਿੱਚ ਡਾਕਟਰਾਂ ਦੀ ਤਿੱਖੀ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ।
ਸਿੱਖ ਸਿਆਸੀ ਕੈਦੀਆਂ ਦੀ ਪੱਕੀ ਰਿਹਾਈ ਦਾ ਮਸਲਾ ਇਸ ਸਮੇਂ ਇੱਕ ਵਾਰ ਫਿਰ ਪੁਰੀ ਤਰਾਂ ਭਖਿਆ ਹੋਇਆ ਹੈ। ਪੰਜਾਬ ਸਰਕਾਰ ਅਤੇ ਕੁਝ ਅਖ਼ਬਾਰਾਂ ਅਤੇ ਮੀਡੀਆ ਵੱਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਇਸ ਸਮੇਂ ਬਾਰਤੀ ਜੇਲਾਂ ਵਿੱਚ ਅਜਿਹੇ ਕੋਈ ਵੀ ਸਿੱਖ ਰਾਜਸੀ ਕੈਦੀ ਨਹੀ, ਜਿੰਨ੍ਹਾਂ ਦੀ ਪੱਕੀ ਰਿਹਾਈ ਕੀਤੀ ਜਾਵੇ। ਖਾਸ ਤੌਰ 'ਤੇ ਉਸ ਸਮੇਂ ਜਦ ਭਾਰਤੀ ਸੁਪਰੀਮ ਕੋਰਟ ਨੇ ਉਮਰ ਕੈਦੀਆਂ ਦੀ ਸਜ਼ਾ ਘਟਾ ਕੇ ਰਿਹਾਅ ਕਰਨ 'ਤੇ ਪਾਬੰਦੀ ਲਾਈ ਹੋਈ ਹੈ।
ਬੀਤੀ ਰਾਤ 1 ਵਜੇ ਦੇ ਕਰੀਬ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤੋਂ ਦਿਆਨੰਦ ਹਸਪਤਾਲ ਵਿਚ ਤਬਦੀਲ ਕਰ ਦਿੱਤੇ ਗਏ ਬਾਪੂ ਸੂਰਤ ਸਿੰਘ ਖਾਲਸਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ 24 ਘੰਟੇ ਬਾਪੂ ਖਾਲਸਾ ਦੀ ਸਿਹਤ ਤੇ ਨਜ਼ਰ ਰੱਖ ਰਹੀ ਹੈ । ਉਨ੍ਹਾਂ ਨੂੰ ਗੁਲੂਕੋਜ਼ ਰਾਹੀਂ ਖੁਰਾਕ ਦਿੱਤੀ ਜਾ ਰਹੀ ਹੈ । ਪੁਲਿਸ ਵੱਲੋਂ ਅੱਜ ਪਰਿਵਾਰਕ ਮੈਂਬਰਾਂ ਤੇ ਇਕ ਸੇਵਾਦਾਰ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ ।
ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਕਾਨੂੰਨੀ ਘੱਟ ਤੇ ਸਿਆਸੀ ਵੱਧ ਹੈ, ਪਰ ਇਸ ਨੂੰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਹੀ ਕੀਤਾ ਹੋਇਆ ਹੈ ਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਕਿਸੇ ਵੀ ਕਿਸਮ ਦੀ ਸਿਆਸੀ ਪਹਿਲ ਕਦਮੀ ਨਹੀਂ ਕੀਤੀ ਜਾ ਰਹੀ ।
ਸਿੱਖ ਸਿਆਸੀ ਨਜ਼ਰਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨਾਲ ਮੁਲਾਕਾਤ ਕਰਨ ਆਏ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਪੁਲਿਸ ਨੇ ਮੁਲਾਕਾਤ ਕਰਨ ਨਹੀ ਦਿੱਤੀ।ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਮਿਲਣ ਵਾਲਿਆਂ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਸਿੱਖ ਸੰਘਰਸ਼ ਨਾਲ ਸਬੰਧਿਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭਾਵੇਂ ਪੰਜਾਬ ਦੀ ਬਦਲ ਸਰਕਾਰ ਅਤੇ ਬਾਦਲ ਦਲ ਨੇ ਦਮਨਕਾਰੀ ਰਵੱਈਆ ਅਪਨਾਇਆ ਹੋਇਆ ਹੈ, ਪਰ ਸੰਸਾਰ ਦੇ ਕੋਨੇ ਕੋਨੇ ਵਿੱਚ ਬੈਠੀ ਸਿੱਖ ਸੰਗਤ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਇਸ ਕੌਮੀ ਸੰਘਰਸ਼ ਦੀ ਜੀਅ ਜਾਨ ਨਾਲ ਹਮਾਇਤ ਕਰ ਰਹੀ ਹੈ।
ਸਜ਼ਾ ਪੂਰੂ ਕਰਨ ਤੋਂ ਬਾਅਦ ਵੀ ਸਰਕਾਰ ਵੱਲੋਂ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਪਿੱਛਲੇ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਵੱਲੋਂ ਜਬਰੀ ਸਿਵਲ ਹਸਪਤਲਾ ਲੁਦਿਆਣਾ ਦਾਖਲ ਕਰਵਾਇਆ ਸੀ, ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਘੀ ਰਾਤ ਤਕਰੀਬਨ 1 ਵਜੇ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਦਿਆਨੰਦ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਸਿੱਖ ਬੰਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਨੂੰ ਪੁਲਿਸ ਨੇ ਹਸਪਤਾਲ ਵਿੱਚ ਜ਼ਬਰਦਸਤੀ ਦਾਖਲ ਕਰਵਾਕੇ ਇਕ ਤਰ੍ਹਾਂ ਨਾਲ ਹਸਪਤਾਲ ਵਿਚ ਨਜ਼ਰਬੰਦ ਕਰ ਦਿਤਾ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 20 ਜੁਲਾਈ ਸ਼ਾਮ ਨੂੰ ਹਸਪਤਾਲ ਵਿੱਚ ਜਬਰੀ ਦਾਖਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਲ ਰਾਹੀਂ ਸੰਗ੍ਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ 'ਤੇ ਕੀਤੀ ਪੁਲਿਸ ਦੀ ਧੱਕੇਸ਼ਾਹੀ ਨੂੰ ਠੀਕ ਦੱਸਦਿਆਂ ਕਿਹਾ ਕਿ ਬਾਪੂ ਸੂਰਤ ਸਿਘ ਦਾ ਸੰਘਰਸ਼ ਜਾਇਜ਼ ਨਹੀਂ ਤੇ ਪੰਜਾਬ ਦੀ ਸ਼ਾਂਤੀ ਬਹਾਲ ਰੱਖਣ ਲਈ ਹਰ ਸਖ਼ਤ ਕਦਮ ਲਿਆ ਜਾਵੇਗਾ।
ਸਜ਼ਾ ਪੁਰੀ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕਰੀਬ ਛੇ ਮਹੀਨਿਆਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਦੀ ਵਿਗੜ ਰਹੀ ਸਿਹਤ ਕਾਰਨ ਕੱਲ੍ਹ ਪੁਲਿਸ ਵੱਲੋਂ ਧੱਕੇਸ਼ਾਹੀ ਵਰਤਦਿਆਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ 'ਤੇ ਲਾਠੀਚਾਰਜ਼ ਕਰਨ ਅਤੇ ਪਰਚੇ ਦਰਜ਼ ਕਰਕੇ ਜੇਲ ਭੇਜਣ ਦੇ ਮਾਮਲੇ 'ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਟਿੱਪਣੀ ਕਰਦਿਆਂ ਨਿਖੇਧੀ ਕੀਤੀ ਹੈ।
« Previous Page — Next Page »